ਦੇਵਾ ਨੰਦ ਸ਼ਰਮਾ
- ਮੰਡੀਆਂ ਵਿਚ ਕਣਕ ਦੀ ਸਫਾਈ, ਤੁਲਾਈ ਤੇ ਹੋਰ ਕੰਮਾਂ ਦੀ ਕੀਤੀ ਜਾਂਚ
- ਜ਼ਿਲੇ ਦੀਆਂ ਮੰਡੀਆਂ ਵਿਚ ਕੱਲ ਤੱਕ 148108 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ
ਫਰੀਦਕੋਟ, 22 ਅਪ੍ਰੈਲ 2020 - ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਵੱਲੋਂ ਬੀਤੀ ਸ਼ਾਮ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਦਾ ਦੌਰਾ ਕਰਕੇ,ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਮੰਡੀਆਂ ਦੇ ਵਿਚ ਹੁੰਦੀ ਕਣਕ ਦੀ ਸਫਾਈ ਅਤੇ ਤੁਲਾਈ ਆਦਿ ਦੀ ਚੈਕਿੰਗ ਕੀਤੀ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮੇਂ ਸਮੇਂ ਤੇ ਕਣਕ ਦੀ ਸਫਾਈ ਤੇ ਤੋਲ ਨੂੰ ਚੈਕ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆੜਤੀਆਂ ਜਾਂ ਖਰੀਦ ਏਜੰਸੀ ਵੱਧ ਤੋਲ ਕਰਦਾ ਪਾਇਆ ਗਿਆ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਤੇ ਮਾਸਕ ਨੂੰ ਪਾ ਕੇ ਰੱਖਿਆ ਜਾਵੇ ਤਾਂ ਜੋ ਕਰੋਨਾ ਵਰਗੀ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਮੰਡੀਆਂ ਨੂੰ ਸਮੇਂ ਸਮੇਂ ਤੇ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਲਈ ਛਾਂ, ਅਤੇ ਪੀਣ ਵਾਲੇ ਪਾਣੀ ਦਾ ਵੀ ਢੁੱਕਵਾ ਪ੍ਰਬੰਧ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਲਈ ਲਗਾਏ ਗਏ ਕਰਫਿਊ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਮੰਡੀਆਂ ਤੱਕ ਲਿਜਾਣ ਵਿਚ ਘੱਟੋਂ ਘੱਟ ਲੋਕਾਂ ਦੀ ਹਾਜ਼ਰੀ ਹੋਵੇ ਨੂੰ ਖਿਆਲ ਵਿਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਕੇਂਦਰਾਂ ਵਿਚ ਕਣਕ ਦੀ ਆਮਦ ਅਤੇ ਖਰੀਦ ਲਗਾਤਾਰ ਜਾਰੀ ਹੈ ਅਤੇ ਪੰਜਾਬ ਮੰਡੀ ਬੋਰਡ/ਏਜੰਸੀਆਂ ਵੱਲੋਂ ਕਿਸਾਨਾਂ ਦੀ ਸਹੂਲਤ ਅਤੇ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਹਾਜ਼ਰ ਕਿਸਾਨਾਂ , ਆੜਤੀਆਂ , ਲੇਬਰ ਸਮੇਤ ਹਰ ਇਕ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ।
ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 148108 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 132148 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੱਲ ਸ਼ਾਮ ਤੱਕ ਪਨਗਰੇਨ ਵੱਲੋਂ 41357 ਮੀਟ੍ਰਿਕ ਟਨ, ਮਾਰਕਫੈਂਡ ਵੱਲੋਂ 38821 ਮੀਟ੍ਰਿਕ ਟਨ, ਪਨਸਪ ਵੱਲੋਂ 29180 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 16317 ਮੀਟ੍ਰਿਕ ਟਨ ਅਤੇ ਭਾਰਤੀ ਖਰੀਦ ਨਿਗਮ ਵੱਲੋਂ 6473 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਉਨ੍ਹਾਂ ਹੋਰ ਦੱਸਿਆ ਕਿ ਪਾਸ ਸਿਸਟਮ ਲਾਗੂ ਹੋਣ ਕਾਰਨ ਕਣਕ ਦੀ ਖਰੀਦ, ਲਿਫਟਿੰਗ ਆਦਿ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆ ਰਹੀ। ਉਨ੍ਹਾਂ ਇਹ ਵੀ ਦੱਸਿਆ ਕਿ ਕੱਲ ਤੱਕ ਜ਼ਿਲਹੇ ਦੀਆਂ ਮੰਡੀਆਂ ਵਿਚ 88990 ਮੀਟ੍ਰਿਕ ਟਨ ਖਰੀਦੀ ਗਈ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।
ਡਿਪਟੀ ਜ਼ਿਲ੍ਹਾ ਮੰਡੀ ਅਫਸਰ ਗੌਰਵ ਗਰਗ ਨੇ ਦੱਸਿਆ ਕਿ ਮੰਡੀ ਬੋਰਡ ਵੱਲੋਂ ਆੜਤੀਆਂ ਰਾਹੀ ਕਿਸਾਨਾਂ ਨੂੰ ਕਣਕ ਲਿਆਉਣ ਲਈ ਪਾਸ ਜਾਰੀ ਕੀਤੇ ਜਾ ਰਹੇ ਹਨ। ਮਿਤੀ 22 ਅਪ੍ਰੈਲ ਲਈ 3645 ,23 ਅਪਰੈਲ ਲਈ 4475, 24 ਅਪਰੈਲ ਲੀ 4475 ਕਿਸਾਨਾਂ ਨੂੰ ਕਣਕ ਮੰਡੀਆਂ ਵਿਚ ਲਿਆਉਣ ਲਈ ਪਾਸ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ 30,000 ਤੋਂ ਵੱਧ ਪਾਸ ਜਾਰੀ ਹੋ ਚੁੱਕੇ ਹਨ ਅਤੇ ਆੜਤੀਆ ਵੱਲੋਂ ਸਬੰਧਤ ਕਿਸਾਨਾਂ ਨੂੰ 2 ਦਿਨ ਪਹਿਲਾਂ ਪਾਸ ਮੁਹੱਈਆ ਕਰਵਾ ਦਿੱਤੇ ਜਾਂਦੇ ਹਨ।