← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 22 ਅਪ੍ਰੈਲ 2020 - ਜ਼ਿਲ੍ਹਾ ਮੈਜਿਸਟ੍ਰੇਟ ਬੀ ਸ੍ਰੀ ਨਿਵਾਸਨ ਆਈ.ਏ.ਐਸ. ਨੇ ਇਕ ਵਿਸੇਸ਼ ਹੁਕਮ ਜਾਰ ਕਰਕੇ ਅਧਿਕਾਰੀਆਂ ਕਰਮਚਾਰੀਆਂ ਦੀ ਅੰਤਰ ਜ਼ਿਲ੍ਹਾ ਆਵਾਜਾਈ ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਅਧਿਕਾਰੀ ਕਰਮਚਾਰੀ ਜੋ ਬਠਿੰਡਾ ਜ਼ਿਲ੍ਹੇ ਵਿਚ ਰਹਿੰਦੇ ਹਨ ਪਰ ਹੋਰਨਾਂ ਜ਼ਿਲ੍ਹਿਆਂ ਵਿਚ ਨੌਕਰੀ ਕਰਦੇ ਹਨ ਜਾਂ ਕੁਝ ਅਧਿਕਾਰੀ ਕਰਮਚਾਰੀ ਜਿੰਨ੍ਹਾਂ ਦੀ ਰਿਹਾਇਸ ਹੋਰਨਾ ਜ਼ਿਲ੍ਹਿਆਂ ਵਿਚ ਹੈ ਅਤੇ ਨੌਕਰੀ ਲਈ ਹਰ ਰੋਜ਼ ਬਠਿੰਡਾ ਜ਼ਿਲ੍ਹੇ ਵਿੱਚ ਆਉਂਦੇ ਹਨ ਅਜਿਹੇ ਲੋਕਾਂ ਦੀ ਆਵਾਜਾਈ ਨਾਲ ਕੋਰੋਨਾ ਵਾਇਰਸ ਦੇ ਜ਼ਿਲ੍ਹੇ ਵਿਚ ਆਉਣ ਦਾ ਡਰ ਹੈ। ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਅਧਿਕਾਰੀ ਕਰਮਚਾਰੀ ਆਪਣੀ ਤਾਇਨਾਤੀ ਵਾਲੇ ਜ਼ਿਲ੍ਹੇ ਵਿੱਚ ਹੀ ਠਹਿਰਣਗੇ ਅਤੇ ਅੰਤਰ ਜ਼ਿਲ੍ਹਾ ਆਵਾਜਾਈ ਨਹੀਂ ਕਰਣਗੇ। ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
Total Responses : 267