- ਖੇਤਾਂ ਵਿਚ ਕਣਕ ਦੀ ਵਾਢੀ ਕਰ ਰਹੇ ਕਿਸਾਨਾਂ, ਲੇਬਰ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਫੈਲਣ ਤੋਂ ਰੋਕਣ ਸਬੰਧੀ ਦਿੱਤੀ ਅਹਿਮ ਜਾਣਕਾਰੀ
ਫਿਰੋਜ਼ਪੁਰ, 25 ਅਪ੍ਰੈਲ 2020 - ਕੋਰੋਨਾ ਵਾਇਰਸ ਤੋਂ ਬਚਣ ਲਈ ਸਾਨੂੰ ਕਿਹੜੀਆਂ ਕਿਹੜੀਆਂ ਸਾਵਧਾਨੀਆਂ ਵਰਤਨੀਆਂ ਚਾਹੀਦੀਆਂ ਹਨ ਅਤੇ ਕੰਮ ਕਰਦੇ ਹੋਏ ਅਸੀਂ ਕਿਵੇ ਆਪਣੇ-ਆਪ ਅਤੇ ਦੂਸਰਿਆਂ ਨੂੰ ਵੀ ਇਸ ਵਾਇਰਸ ਤੋਂ ਬਚਾਅ ਸਕਦੇ ਹਾਂ, ਇਹ ਸਾਰੀ ਜਾਣਕਾਰੀ ਲੈ ਕੇ ਸਿਵਲ ਸਰਜਨ ਡਾ. ਨਵਦੀਪ ਸਿੰਘ ਖੁਦ ਖੇਤਾਂ ਵਿਚ ਕਣਕ ਦੀ ਵਾਢੀ ਕਰ ਰਹੇ ਕਿਸਾਨਾਂ ਕੋਲ ਪਹੁੰਚ। ਇਸ ਦੌਰਾਨ ਉਨ੍ਹਾਂ ਕਣਕ ਦੀ ਵਾਢੀ ਕਰ ਰਹੇ ਕਿਸਾਨਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਬਾਰੇ ਵਿਸਥਾਰ ਬਾਰੇ ਦੱਸਿਆ।
ਡਾ. ਨਵਦੀਪ ਸਿੰਘ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਭ ਤੋਂ ਪਹਿਲਾਂ ਸੋਸ਼ਲ ਡਿਸਟੈਂਸਿੰਗ ਨੂੰ ਧਿਆਨ ਵਿਚ ਰੱਖ ਕੇ ਕੰਮ ਕਰੋ ਅਤੇ ਦੂਸਰਾ ਆਪਣੇ ਮੁੰਹ ਤੇ ਮਾਸਕ ਵੀ ਜ਼ਰੂਰ ਪਹਿਣੋ। ਉਨ੍ਹਾਂ ਦੱਸਿਆ ਕਿ ਕਈ ਵਾਰ ਦੇਖਣ ਨੂੰ ਮਿਲਦਾ ਹੈ ਕਿ ਜਦੋਂ ਕਣਕ ਦੀ ਵਾਢੀ ਕੀਤੀ ਜਾਂਦੀ ਹੈ ਤਾਂ ਪਰਿਵਾਰ ਜਾਂ ਕਈ ਹੋਰ ਲੋਕ ਉਸ ਨੂੰ ਦੇਖਣ ਲਈ ਕੋਲ ਆ ਕੇ ਖੜ ਜਾਂਦੇ ਹਨ ਜੋ ਕਿ ਅੱਜ ਦੇ ਸਮੇਂ ਵਿਚ ਬਿਲਕੁਲ ਹੀ ਗਲਤ ਹੈ ਉਨ੍ਹਾਂ ਕਿਹਾ ਕਿ ਇਸ ਚੀਜ ਦਾ ਪੂਰਾ ਧਿਆਨ ਰੱਖਿਆ ਜਾਵੇ ਕਿ ਕਿੱਸੇ ਵੀ ਕੰਮ ਵਿਚ ਇੱਕਠ ਨਾ ਕੀਤਾ ਜਾਵੇ ਤੇ ਹਰ ਵਿਅਕਤੀ ਇਕ ਤੋਂ ਦੂਜੇ ਵਿਅਕਤੀ ਵਿਚ ਘੱਟੋ-ਘੱਟ 1 ਮੀਟਰ ਦੀ ਦੂਰੀ ਬਣਾਕੇ ਰੱਖੀ ਜਾਵੇ।
ਉਨ੍ਹਾਂ ਇਹ ਵੀ ਦੱਸਿਆ ਕਿ ਸਮੇ ਸਮੇਂ ਤੇ ਆਪਣੇ ਹੱਥਾਂ ਨੂੰ ਸਾਬਨ ਨਾਲ ਜਾ ਸੈਨੀਟਾਈਜ਼ਰ ਨਾਲ ਸਾਫ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵੱਲੋਂ ਕਣਕ ਦੀ ਵਾਢੀ ਦੌਰਾਨ ਕੰਬਾਈਨ ਨਾਲ ਵੀ ਸੈਨੇਟਾਈਜ ਰੱਖਿਆ ਜਾਵੇ ਤੇ ਇਸ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਮਾਸਕ ਪਹਿਨਣ, ਸ਼ਰੀਰ ਦੀ ਸਫਾਈ ਰੱਖਣ ਦੇ ਸਹੀ ਤਰੀਕੇ ਵੀ ਦੱਸੇ। ਇਸ ਦੌਰਾਨ ਉਨ੍ਹਾਂ ਸਮੂਹ ਕਿਸਾਨਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਨਾ ਜ਼ਰੂਰ ਕਰਨ ਤਾਂ ਜੋ ਕੋਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਸਟੈਨੋ ਵਿਕਾਸ ਕਾਲੜਾ ਵੀ ਹਾਜ਼ਰ ਸਨ।