ਮਨਿੰਦਰਜੀਤ ਸਿੱਧੂ
ਜੈਤੋ, 25 ਅਪ੍ਰੈਲ 2020 - ਅੱਜ ਜੈਤੋ ਵਿਖੇ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਮਨਜਿੰਦਰ ਸਿੰਘ ਹੈਪੀ ਵੱਲੋਂ ਕੋਰੋਨਾ ਵਾਇਰਸ ਖਿਲਾਫ਼ ਲੜਾਈ ਲੜ ਰਹੇ ਸਿਹਤ, ਪੁਲਿਸ, ਪ੍ਰੈੱਸ ਅਤੇ ਸਫਾਈ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ।ਓਪਰੋਕਤ ਸਭ ਦੇ ਨਾਲ ਨਾਲ ਉਹਨਾਂ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਸਬ-ਡਵੀਜ਼ਨ ਜੈਤੋ ਦੇ ਐੱਸ.ਡੀ.ਐੱਮ. ਡਾ. ਮਨਦੀਪ ਕੌਰ ਅਤੇ ਨਾਇਬ ਤਹਿਸੀਲਦਾਰ ਹੀਰਾ ਵੰਤੀ ਨੂੰ ਵੀ ਸਨਮਾਨਿਤ ਕੀਤਾ।ਇਸ ਮੌਕੇ ਮਨਜਿੰਦਰ ਸਿੰਘ ਹੈਪੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਯੂਥ ਕਾਂਗਰਸ ਵੱਲੋਂ 24 ਅਪ੍ਰੈਲ ਨੂੰ ਪੂਰੇ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਲਈ ਕੰੰਮ ਕਰ ਰਹੇ ਪੁਲਿਸ, ਪ੍ਰੈੱਸ, ਸਿਹਤ ਅਤੇ ਸਫਾਈ ਕਰਮਚਾਰੀਆਂ ਦੇ ਸਨਮਾਨ ਕਰਨ ਦਾ ਪ੍ਰੋਗਰਾਮ ਦਿੱਤਾ ਗਿਆ ਸੀ, ਜਿਸਦੇ ਤਹਿਤ ਅੱਜ ਅਸੀਂ ਸਬ-ਡਵੀਜ਼ਨ ਜੈਤੋ ਦੇ ਏ.ਐੱਸ.ਪੀ. ਡਾ.ਮਹਿਤਾਬ ਸਿੰਘ, ਥਾਣਾ ਜੈਤੋ ਦੇ ਐੱਸ.ਐੱਚ.ਓ. ਇੰਸਪੈਕਟਰ ਦਲਜੀਤ ਸਿੰਘ, ਥਾਣਾ ਬਾਜਾਖਾਨਾ ਦੇ ਐੱਸ.ਐਚ.ਓ. ਗੁਰਮੀਤ ਸਿੰਘ ਅਤੇ ਸਮੂਹ ਪਲਿਸ ਮੁਲਾਜ਼ਮ, ਸ਼ੇਖ ਫ਼ਰੀਦ ਪ੍ਰੈੱਸ ਕਲੱਬ ਦੇ ਪ੍ਰਧਾਨ ਭੋਲਾ ਸ਼ਰਮਾ, ਪੱਤਰਕਾਰ ਮਨਿੰਦਰਜੀਤ ਸਿੱਧੂ, ਸਿਵਲ ਹਸਪਤਾਲ ਜੈਤੋ ਦੇ ਸੀਨੀਅਰ ਮੈਡੀਕਲ ਅਫ਼ਸਰ ਕੀਮਤੀ ਲਾਲ, ਸੀ.ਐੱਚ.ਸੀ. ਬਾਜਾਖਾਨਾ ਦੇ ਸੀਨੀਅਰ ਮੈਡੀਕਲ ਅਫ਼ਸਰ ਅਵਤਾਰਜੀਤ ਸਿੰਘ ਗੋਂਦਾਰਾ ਅਤੇ ਸਮੂਹ ਮੈਡੀਕਲ ਸਟਾਫ਼ ਤੋਂ ਇਲਾਵਾ ਜੈਤੋ ਦੇ ਸਾਰੇ ਸਫਾਈ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ।ਉਹਨਾਂ ਕਿਹਾ ਕਿ ਇਹਨਾਂ ਸਭ ਯੋਧਿਆਂ ਦੀ ਬਦੌਲਤ ਹਾਲੇ ਤੱਕ ਸਾਡੀ ਸਬ-ਡਵੀਜ਼ਨ ਕੋਰੋਨਾ ਤੋਂ ਮੁਕਤ ਰਹੀ ਹੈ। ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ, ਸਵਰਨ ਸਿੰਘ ਮੈਂਬਰ ਬਲਾਕ ਸੰਮਤੀ, ਸਰਪੰਚ ਸਵਰਨ ਸਿੰਘ ਕੋਠੇ ਕੇਹਰ ਸਿੰਘ ਵਾਲੇ, ਜਸਵੀਰ ਸਿੰਘ ‘ਗੋਹਲੀ’ ਆਦਿ ਹਾਜਰ ਸਨ।