ਅਸ਼ੋਕ ਵਰਮਾ
ਮਾਨਸਾ, 1 ਮਈ 2020 - ਜ਼ਿਲਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ ਨੇ ਅੱਜ ਬੁਢਲਾਡਾ, ਬੋਹਾ ਤੇ ਕੁਲਾਣਾ ਦੀ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਰੀਬ 200 ਮਾਸਕ ਵੰਡੇ। ਇਸ ਮੌਕੇ ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਫਸਲ ਨੂੰ ਲੈ ਕੇ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਮੰਡੀਆਂ ‘ਚ ਆ ਰਹੀ ਬਾਰਦਾਨੇ ਦੀ ਸਮੱਸਿਆ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।ਸ਼੍ਰੀ ਮਿੱਤਲ ਨੇ ਦੱਸਿਆ ਪੰਜਾਬ ਸਰਕਾਰ ਨੇ ਇਸ ਸੰਕਟ ਦੀ ਘੜੀ ਵਿਚ ਕਿਸਾਨਾਂ ਦੀ ਦਿੱਕਤਾਂ ਨੂੰ ਲੈ ਕੇ ਮੰਡੀਆਂ ਵਿਚ ਖਰੀਦਦਾਰੀ ਤੇ ਹੋਰਨਾਂ ਸਹੂਲਤਾਂ ਦੇ ਖਾਸ ਇੰਤਜਾਮ ਕੀਤੇ ਹਨ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਫਸਲ ਦੀ ਖਰੀਦ ਪ੍ਰਤੀ ਪੂਰੀ ਤਰਾਂ ਸੰਜੀਦਾ ਹੈ ਤੇ ਕਿਸਾਨਾਂ ਦੀ ਫਸਲ ਦੀ ਨਿਰਵਿਘਨ ਖਰੀਦੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦੇ ਹਿੱਤਾਂ ਦੀ ਗੱਲ ਕੀਤੀ ਤੇ ਇਸ ਮੌਕੇ ਸਭ ਤੋਂ ਪਹਿਲਾਂ ਮੰਡੀਆਂ ਵਿਚ ਪਈ ਕਿਸਾਨਾਂ ਦੀ ਫਸਲ ਖਰੀਦਣ ਨੂੰ ਤਰਜੀਹ ਦਿੱਤੀ ਹੈ।ਇਸ ਮੌਕੇ ਮਾਰਕਿਟ ਕਮੇਟੀ ਬੁਢਲਾਡਾ ਦੇ ਸਕੱਤਰ ਮਨਮੋਹਨ ਸਿੰਘ, ਤੀਰਥ ਸਿੰਘ ਸਵੀਟੀ, ਹਲਕਾ ਇੰਚਾਰਜ ਸ਼੍ਰੀਮਤੀ ਰਣਜੀਤ ਕੌਰ ਭੱਟੀ, ਰਾਜ ਭੱਠਲ, ਆੜਤੀਆ ਐਸੋਸੀਏਸ਼ਨ ਤੇ ਮੀਤ ਪ੍ਰਧਾਨ ਰਾਜ ਭੱਠਲ, ਪਨਗਰੇਨ ਮੈਨੇਜਰ ਜਸਵੀਰ ਸਿੰਘ, ਸਰਪੰਚ ਜਗਦੀਸ਼ ਸਿੰਘ ਕੁਲਾਣਾ, ਗੁਰਪ੍ਰੀਤ ਸਿੰਘ ਅਤੇ ਰਾਜਿੰਦਰ ਗੁੱਡੂ ਹਾਜ਼ਰ ਸਨ।