ਪਰਵਿੰਦਰ ਸਿੰਘ ਕੰਧਾਰੀ
- ਕੋਰੋਨਾ ਸੈਂਪਲਾਂ ਦੇ ਜਲਦ ਨਤੀਜਿਆਂ ਬਾਬਤ ਪ੍ਰਾਈਵੇਟ ਲੈਬ ਨਾਲ ਸਰਕਾਰ ਨੇ ਕੀਤਾ ਟਾਈਅਪ
- ਹਜ਼ੂਰ ਸਾਹਿਬ ਤੋਂ ਫਰੀਦਕੋਟ ਪਹੁੰਚੇ 130 ਚੋਂ 115 ਸ਼ਰਧਾਲੂਆਂ ਦੇ ਸੈਂਪਲ ਦੀ ਰਿਪੋਰਟ ਪੈਂਡਿਗ
ਫਰੀਦਕੋਟ, 2 ਮਈ 2020 - ਸਿਹਤ ਵਿਭਾਗ ਵੱਲੋਂ ਕੋਵਿਡ-19 ਦੇ ਸਬੰਧ ਵਿੱਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦੀ ਮੈਡੀਕਲ ਸਕਰੀਨਿੰਗ ਅਤੇ ਕੋਵਿਡ-19 ਦੇ ਸੈਂਪਲ ਲੈਣ ਦਾ ਕੰਮ ਚੱਲ ਰਿਹਾ ਹੈ ਅਤੇ ਹਰ ਪਿੰਡ-ਕਸਬੇ ਵਿੱਚ ਸਰਵੇ ਦਾ ਕੰਮ ਜਾਰੀ ਹੈ। ਸਿਵਲ ਸਰਜਨ ਫਰੀਦਕੋਟ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਹਜ਼ੂਰ ਸਹਿਬ ਤੋਂ ਹਾਲ ਹੀ ਵਿੱਚ ਫਰੀਦਕੋਟ ਜ਼ਿਲ੍ਹੇ ਵਿੱਚ ਪਰਤੇ 130 ਸ਼ਰਧਾਲੂਆਂ ਦੇ ਸਿਹਤ ਵਿਭਾਗ ਦੀ ਟੀਮ ਨੇ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜੇ ਸਨ। ਇਹਨਾਂ ਸੈਂਪਲਾਂ ਵਿੱਚੋਂ 12 ਦੀ ਰਿਪੋਰਟ ਨੈਗੇਟਿਵ ਹੈ ਅਜੇ ਤੱਕ 3 ਮਰੀਜ਼ ਕੋਰੋਨਾ ਪਾਜ਼ੇਟਿਵ ਆਏ ਹਨ ਜੋ ਜੇਰੇ ਇਲਾਜ ਹਨ।
ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਅਤੇ ਜ਼ਿਲ੍ਹੇ ਵਿੱਚ ਆਮ ਲੋਕਾਂ ਲਈ ਸਥਾਪਿਤ ਫਲੂ ਕਾਰਨਰ ਤੇ ਕੋਰੋਨਾ ਦੇ ਅੱਜ ਤੱਕ ਕੁੱਲ 640 ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਡਾ.ਰਜਿੰਦਰ ਨੇ ਦੱਸਿਆ ਕਿ ਸਰਕਾਰ ਦੇ ਉਪਰਾਲੇ ਸਦਕਾਂ ਹੁਣ ਸੈਂਪਲਿੰਗ ਦੇ ਨਤੀਜਿਆਂ ਵਿੱਚ ਤੇਜੀ ਲਿਆਉਣ ਲਈ ਪ੍ਰਾਈਵੇਟ ਲਾਲ ਪੈਥ ਲੈਬ ਨਾਲ ਗੱਠਜੋੜ ਕਰ ਲਿਆ ਗਿਆ ਹੈ ਅਤੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੇ 218 ਸੈਂਪਲ ਇਸ ਪ੍ਰਾਈਵੇਟ ਲੈਬ ਨੂੰ ਸੋਂਪ ਦਿੱਤੇ ਗਏ ਹਨ।
ਇਲਾਕਾ ਨਿਵਾਸੀਆਂ ਲਈ ਰਾਹਤ ਦੀ ਖਬਰ ਹੈ ਕਿ ਜ਼ਿਲ੍ਹੇ ਦੇ ਤੀਸਰੇ ਪਾਜ਼ੇਟਿਵ ਮਰੀਜ਼ ਦਾ ਸੈਂਪਲ ਜੋ ਅਮ੍ਰਿਤਸਰ ਲੈਬ ਵਿਚ ਟੈਸਟ ਲਈ ਭੇਜਿਆ ਗਿਆ ਸੀ ਉਸ ਦੀ ਰਿਪੋਰਟ ਨੈਗੇਟਿਵ ਆ ਗਈ ਹੈ ਅਤੇ ਹੁਣ ਉਸ ਦਾ ਅੰਤਿਮ 24 ਘੰਟੇ ਵਾਲਾ ਸੈਂਪਲ ਵੀ ਲੈਬ ਵਿਚ ਭੇਜਿਆ ਜਾ ਰਿਹਾ ਹੈ ਜਿਸ ਦਾ ਨਤੀਜਾ ਜਲਦ ਵਿਭਾਗ ਨੂੰ ਪ੍ਰਾਪਤ ਹੋ ਜਾਵੇਗਾ ਤੇ ਜੇ ਉਸ ਦੀ ਰਿਪੋਰਟ ਵੀ ਨੈਗੇਟਿਵ ਆਉਂਦੀ ਹੈ ਉਸਨੂੰ ਵੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਬਾਹਰਲੇ ਸੂਬੇ ਤੋਂ ਆਏ ਵਿਅਕਤੀਆਂ ਲਈ ਵਿਸ਼ੇਸ਼ ਇਕਾਂਤਵਾਸ ਸੈਂਟਰਾਂ ਵਿੱਚ ਰਹਿਣ ਸਹਿਣ,ਖਾਣ-ਪੀਣ, ਮੈਡੀਕਲ ਜਾਂਚ ਅਤੇ ਸੈਂਪਲ ਇੱੱਕਤਰ ਕਰਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਹਨਾਂ ਪ੍ਰਬੰਧਾਂ ਲਈ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਵੀ ਲਗਾਈ