← ਪਿਛੇ ਪਰਤੋ
ਐਸ ਏ ਐਸ ਨਗਰ, 19 ਮਈ 2020: ਸਿਹਤ ਅਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਮਹਿੰਦਰਾ ਐਂਡ ਮਹਿੰਦਰਾ ਲਿਮਟਡ ਸਵਰਾਜ ਡਵੀਜ਼ਨ ਵੱਲੋਂ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਫਰੰਟਲਾਈਨ ਕੋਵਿਡ -19 ਯੋਧਿਆਂ ਦੀ ਸੁਰੱਖਿਆ ਵਿਚ ਪੰਜਾਬ ਸਰਕਾਰ ਦੀ ਸਹਾਇਤਾ ਲਈ 500 ਨਿੱਜੀ ਸੁਰੱਖਿਆ ਉਪਕਰਣ (ਪੀਪੀਈ) ਕਿੱਟਾਂ ਸੌਂਪਣ ਦੇ ਨੇਕ ਕਾਰਜ ਦੀ ਸ਼ਲਾਘਾ ਕੀਤੀ। ਪੀਪੀਈ ਕਿੱਟਾਂ ਸਵਾਰਾਜ ਕਾਰਪੋਰੇਟ ਸ਼ੋਸ਼ਲ ਰਿਸਪੌਂਸੀਬਿਲੀਟੀ ਟੀਮ ਦੇ ਮੁੱਖੀ ਸ੍ਰੀ ਅਰੁਣ ਰਾਘਵ ਨੇ ਮੰਤਰੀ ਨੂੰ ਸੌਂਪੀਆਂ। ਮੰਤਰੀ ਨੇ ਸਵਰਾਜ ਟਰੈਕਟਰਾਂ ਦੇ ਨੇਕ ਕਾਰਜ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਰਾਜ ਸਰਕਾਰ ਸਿਹਤ ਸੰਭਾਲ ਢਾਂਚੇ ਦੇ ਨਿਰੰਤਰ ਨਵੀਨੀਕਰਨ ਨਾਲ ਕੋਰੋਨਾ ਵਾਇਰਸ ਦਾ ਪ੍ਰਭਾਵੀ ਢੰਗ ਨਾਲ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਵੀ ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਸਵਰਾਜ ਡਿਵੀਜ਼ਨ ਨੇ ਮੁਹਾਲੀ ਵਿਖੇ ਆਪਣੇ ਪਲਾਂਟ ਵਿਖੇ ਫੇਸ ਸ਼ੀਲਡ ਨੂੰ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਸੀ ਤਾਂ ਜੋ ਤੇਜ਼ੀ ਨਾਲ ਫੈਲਣ ਵਾਲੇ ਇਨਫੈਕਸ਼ਨ ਦੇ ਵਿਰੁੱਧ ਬਣਨ ਵਾਲੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮਦਦ ਕੀਤੀ ਜਾ ਸਕੇ। ਪਿਛਲੇ ਹਫ਼ਤੇ ਤਕਰੀਬਨ 3000 ਫੇਸ ਸ਼ੀਲਡਾਂ ਪੰਜਾਬ ਸਰਕਾਰ ਨੂੰ ਸੌਂਪੀਆਂ ਗਈਆਂ।
Total Responses : 267