← ਪਿਛੇ ਪਰਤੋ
ਦਿੱਲੀ : ਅਦਾਲਤ ਦਾ ਜੱਜ ਆਇਆ ਕੋਰੋਨਾ ਪਾਜ਼ੀਟਿਵ ਨਵੀਂ ਦਿੱਲੀ, 3 ਜੂਨ, 2020 : ਦਿੱਲੀ ਦੀ ਰੋਹਿਣੀ ਅਦਾਲਤ ਦੇ ਇਕ ਜੱਜ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਮਗਰੋਂ ਉਹ ਆਪਣੇ ਆਪ ਇਕਾਂਤਵਾਸ ਵਿਚ ਚਲੇ ਗਏ ਹਨ। ਇਹ ਜਾਣਕਾਰੀ ਰੋਹਿਣੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਹਾਂਵੀਰ ਸਿੰਘ ਸ਼ਰਮਾ ਨੇ ਦਿੱਤੀ। ਉਹਨਾਂ ਦੱਸਿਆ ਕਿ ਪਹਿਲਾਂ ਇਸ ਜੱਜ ਦੀ ਪਤਨੀ ਵੀ ਕੋਰੋਨਾ ਪਾਜ਼ੀਟਿਵ ਆਈ ਸੀ। ਦੋਵਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਉਹਨਾਂ ਦੱਸਿਆ ਕਿ ਰੋਹਿਣੀ ਕੋਰਟ ਕੰਪਲੈਕਸ ਵਿਚ ਲੋੜੀਂਦੇ ਪ੍ਰੋਟੋਕੋਲ ਲਾਗੂ ਕੀਤੇ ਜਾ ਰਹੇ ਹਨ। ਯਾਦ ਰਹੇ ਕਿ ਦਿੱਲੀ ਵਿਚ ਮੰਗਲਵਾਰ ਨੂੰ 1298 ਨਵੇਂ ਕੇਸ ਆਉਣ ਮਗਰੋਂ ਕੌਮੀ ਰਾਜਧਾਨੀ ਵਿਚ ਕੇਸਾਂ ਦੀ ਗਿਣਤੀ 22,132 ਹੋ ਗਈ ਹੈ। ਹੁਣ ਤੱਕ 9243 ਲੋਕ ਠੀਕ ਹੋ ਚੁੱਕੇ ਹਨ ਤੇ ਇਸ ਵੇਲੇ ਐਕਟਿਵ ਕੇਸਾਂ ਦੀ ਗਿਣਤੀ 12573 ਹੈ।
Total Responses : 267