← ਪਿਛੇ ਪਰਤੋ
ਪ੍ਰਚਾਰ ਵੈਨਾਂ ਦੇ ਮਾਧਿਅਮ ਨਾਲ ਲੋਕਾਂ ਨੂੰ ਮਿਸ਼ਨ ਫਤਿਹ ਅਧੀਨ ਕੀਤਾ ਜਾ ਰਿਹਾ ਕਰੋਨਾ ਤੋਂ ਬਚਾਅ ਪ੍ਰਤੀ ਜਾਗਰੁਕ ਲੋਕਾਂ ਨੂੰ ਅਪੀਲ ਕੋਵਾ ਐਪ ਡਾਊਂਨਲੋਡ ਕਰਵਾ ਬਣੋਂ ਮਿਸ਼ਨ ਫਤਿਹ ਦਾ ਹਿੱਸਾ ਹਰੀਸ਼ ਕਾਲੜਾ ਰੂਪਨਗਰ 18 ਜੂਨ 2020: ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਦੇ ਉਦੇਸ ਨਾਲ ਪੂਰੇ ਪੰਜਾਬ ਅੰਦਰ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਜਿਸ ਦਾ ਉਦੇਸ ਹੈ ਪੰਜਾਬ ਨੂੰ ਕਰੋਨਾ ਮੁਕਤ ਕਰਨਾ ਅਤੇ ਮੋਜੂਦਾ ਸਮੇਂ ਵਿੱਚ ਲੋਕਾਂ ਨੂੰ ਕਰੋਨਾ ਤੋਂ ਬਚਾਅ ਦੇ ਲਈ ਵੱਧ ਤੋਂ ਵੱਧ ਜਾਗਰੁਕ ਕਰਨਾ ਇਸ ਉਦੇਸ ਨਾਲ ਜਿਲਾ ਰੂਪਨਗਰ ਵਿੱਚ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦਾ ਪ੍ਰਚਾਰ ਕੀਤਾ ਗਿਆ ਹੈ ਅੱਜ ਵੀ ਜਿਲਾ ਰੂਪਨਗਰ ਦੇ ਹਰੇਕ ਬਲਾਕ ਲਈ ਪ੍ਰਚਾਰ ਵੈਨਾਂ ਰਵਾਨਾਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰਚਾਰ ਵੈਨਾਂ ਰਵਾਨਾ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਡਾਕਟਰ ਐਚ.ਐਨ. ਸ਼ਰਮਾ ਸਿਵਲ ਸਰਜਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਜਿਲਾ ਰੂਪਨਗਰ ਵਿੱਚ ਮਿਸ਼ਨ ਫਤਿਹ ਲਈ ਪ੍ਰਚਾਰ ਵੈਨਾਂ ਚਲਾਈਆਂ ਜਾ ਰਹੀਆਂ ਹਨ ਜੋ ਜਿਲੇ ਦੇ ਹਰੇਕ ਬਲਾਕ ਨੂੰ ਕਵਰ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਕਰੋਨਾ ਮਿਸ਼ਨ ਤੋਂ ਬਚਾਅ ਦੇ ਲਈ ਜਾਗਰੂਕ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਕਰੀਬ ਪਿਛਲੇ ਕਈ ਸਮੇਂ ਤੋਂ ਅਸੀਂ ਸਾਰੇ ਲੋਕ ਕਿਸੇ ਨਾ ਕਿਸੇ ਤਰਾਂ ਕੋਵਿਡ-19 ਨਾਲ ਲੜਾਈ ਕਰ ਰਹੇ ਹਾਂ ਅਤੇ ਅਗਰ ਅਸੀਂ ਜਾਗਰੁਕ ਹੋਵਾਂਗੇ ਤਾਂ ਕਰੋਨਾ ਵਾਈਰਸ ਤੇ ਸਾਡੀ ਜਿੱਤ ਹੋਵੇਗੀ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਪੂਰੇ ਪੰਜਾਬ ਅੰਦਰ ਮਿਸ਼ਨ ਫਤਿਹ ਲਾਂਚ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਮਿਸ਼ਨ ਫਤਿਹ ਲਾਂਚ ਕਰਨ ਦਾ ਇੱਕ ਹੀ ਉਦੇਸ ਹੈ ਕਿ ਜਿਸ ਤਰਾਂ ਪਿਛਲੇ ਸਮੇਂ ਵਿੱਚ ਸਭ ਨੇ ਰਲ ਕੇ ਆਪਣਾ ਸਹਿਯੋਗ ਦਿੱਤਾ ਹੈ ਅੱਗੇ ਵੀ ਇਸੇ ਹੀ ਤਰਾਂ ਮਿਲ ਕੇ ਕਰੋਨਾ ਦੀ ਬੀਮਾਰੀ ਨੂੰ ਹਰਾਉਂਣਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸਨ ਫਤਿਹ ਅਧੀਨ ਮਿਸਨ ਯੋਧੇ ਬਣਾਏ ਜਾਣੇ ਹਨ ਜਿਸ ਅਧੀਨ ਹਰੇਕ ਵਿਅਕਤੀ ਨੇ ਆਪਣੇ ਮੋਬਾਇਲ ਫੋਨ ਵਿੱਚ ਕੋਵਾ ਐਪ ਡਾਊਨਲੋਡ ਕਰਨਾ ਹੈ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਇਹ ਐਪ ਡਾਊਨਲੋਡ ਕਰਵਾਉਂਣਾ ਹੈ। ਉਨਾਂ ਕਿਹਾ ਕਿ ਜਿਸ ਵਿਅਕਤੀ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ ਉਸ ਦੇ ਨਾਲ ਸੇਲਫੀ ਲੈ ਕੇ ਕੋਵਾ ਐਪ ਤੇ ਅਪਲੋਡ ਕਰਨਾ ਹੈ। ਇਸ ਦੇ ਅਧਾਰ ਤੇ ਹਰ ਰੋਜ ਅਤੇ ਹਫਤਾ ਵਾਈਜ ਮਿਸ਼ਨ ਯੋਧੇ ਬਣਾਏ ਜਾਣੇ ਹਨ ਜਿਨਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਤਰਾਂ ਦੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਜਾਣਾ ਹੈ। ਉਨਾਂ ਕਿਹਾ ਕਿ ਇਸ ਅਧੀਨ 15 ਜੂਨ ਤੋਂ ਪੂਰੇ ਮਹੀਨੇ ਲਈ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ ਜਿਸ ਅਧੀਨ ਵੱਖ ਵੱਖ ਵਿਭਾਗਾਂ ਨਾਲ ਮਿਲ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਉਨਾਂ ਅਪੀਲ ਕਰਦਿਆਂ ਕਿਹਾ ਕਿ ਘਰ ਤੋਂ ਬਿਨਾਂ ਮਾਸਕ ਲਗਾਏ ਬਾਹਰ ਨਾ ਨਿਕਲੋ, ਬਾਰ ਬਾਰ ਹੱਥਾਂ ਨੂੰ ਧੋਵੇ ਅਤੇ ਸੋਸਲ ਡਿਸਟੈਂਸ ਨੂੰ ਬਣਾਈ ਰੱਖੋ।
Total Responses : 267