ਕੋਵਿਡ-19 ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਹੇਠਲੇ ਪੱਧਰ ਤੱਕ ਫੈਲਾਈ ਜਾਗਰੂਕਤਾ
ਜਲੰਧਰ 19 ਜੁਲਾਈ 2020: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ ਤਹਿਤ' ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕਤਾ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਪੁਲਿਸ ਕਮਿਸ਼ਨਰ ਜਲੰਧਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਦੁਆਰਾ ਮਿਸ਼ਨ ਫ਼ਤਿਹ ਵਾਰੀਅਰਜ਼ ਮੁਕਾਬਲੇ ਤਹਿਤ ਸੋਨੇ ਦਾ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰੇਟ ਵਲੋਂ ਪੁਲਿਸ ਕਮਿਸ਼ਨਰ ਜਲੰਧਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਲੋਕਾਂ ਨੂੰ ਵੱਖ ਵੱਖ ਤਰੀਕਿਆਂ ਰਾਹੀਂ ਅਪਣਾਏ ਜਾਣ ਵਾਲੇ ਸੁਰੱਖਿਆ ਮਾਪਦੰਡਾਂ ਜਿਸ ਵਿੱਚ ਸਹੀ ਢੰਗ ਨਾਲ ਮਾਸਕ ਪਾਉਣਾ, ਦੋ ਗਜ਼ ਦੀ ਦੂਰੀ ਨੂੰ ਬਰਕਰਾਰ ਰੱਖਣਾ ਅਤੇ ਦਿਨ ਪ੍ਰਤੀ ਦਿਨ ਚੰਗੀ ਤਰ੍ਹਾਂ ਹੱਥਾਂ ਨੂੰ ਧੋਣਾ ਸ਼ਾਮਿਲ ਹੈ ਬਾਰੇ ਲੋਕਾਂ ਨੂੰ ਜਾਗਰੂਕਤਾ ਕੀਤਾ ਗਿਆ ਤਾਂ ਜੋ ਕੋਰੋਨਾ ਵਾਇਰਸ ਨੂੰ ਅਗੋਂ ਫੈਲਣ ਤੋਂ ਰੋਕਿਆ ਜਾ ਸਕੇ।
ਪੁਲਿਸ ਕਮਿਸ਼ਨਰੇਟ ਵਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਆਡੀਓ-ਵੀਡੀਓ ਸਾਧਨਾਂ, ਆਨ ਲਾਈਨ ਪੇਂਟਿੰਗ ਮੁਕਾਬਲੇ, ਸਾਂਝ ਕੇਂਦਰਾਂ ਦੇ ਅਮਲੇ ਵਲੋਂ ਨਹਿਰੂ ਯੁਵਾ ਕੇਂਦਰਾਂ ਦੇ ਵਲੰਟੀਅਰਾਂ ਨਾਲ ਵਿਚਾਰ ਵਟਾਂਦਰਾ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਕੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਏ ਗਏ।
ਇਕ ਸਰਕਾਰੀ ਬੁਲਾਰੇ ਅਨੁਸਾਰ ਜਲੰਧਰ ਕਮਿਸ਼ਨਰੇਟ ਪੁਲਿਸ ਸੂਬੇ ਭਰ ਵਿੱਚ ਕੋਵਿਡ-19 ਡਿਊਟੀ ਦੌਰਾਨ ਮੋਹਰਲੀਆਂ ਕਤਾਰਾਂ ਵਿੱਚ ਡਿਊਟੀ 'ਤੇ ਤਾਇਨਾਤ ਪੁਲਿਸ ਕਰਮੀਆਂ ਦੀ ਭਲਾਈ ਲਈ ਉਨ੍ਹਾਂ ਨੂੰ ਸਾਫ਼ ਸੁਥਰਾ ਰੱਖਣ ਲਈ ਨਵੀਆਂ ਵਰਦੀਆਂ , ਮਾਸਕ, ਹੈਂਡ ਸੈਨੀਟਾਈਜ਼ਰ, ਨਿੱਜੀ ਸੁਰੱਖਿਆ ਉਪਰਕਰਣ ਕਿੱਟਾਂ, ਫੇਸ ਸ਼ੀਲਡ, ਔਕਸੀਮੀਟਰ ਅਤੇ ਪੌਸ਼ਟਿਕ ਖ਼ੁਰਾਕ ਜਿਸ ਵਿੱਚ ਫ਼ਲ, ਦੁੱਧ, ਲੱਸੀ, ਜੂਸ, ਅੰਡੇ ਅਤੇ ਹੋਰ ਰੋਗ ਪ੍ਰਤੀ ਰੋਧਕ ਸਮਰੱਥਾ ਵਧਾਉਣ ਵਾਲੀਆਂ ਚੀਜ਼ਾਂ ਸ਼ਾਮਿਲ ਹਨ ਮੁਹੱਈਆ ਕਰਵਾਉਣ ਵਿੱਚ ਵੀ ਮੋਹਰੀ ਰਹੀ ਹੈ।
Êਪੁਲਿਸ ਕਮਿਸ਼ਨਰੇਟ ਵਲੋਂ 572417 ਖਾਣੇ ਦੇ ਪੈਕਟ ਲੰਗਰ ਵਜੋਂ ਅਤੇ 44663 ਸੁੱਕੇ ਰਾਸ਼ਨ ਦੇ ਪੈਕਟ ਲੋੜਵੰਦ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਵੰਡੇ ਗਏ ਹਨ।
Êਇਸ ਤੋਂ ਇਲਾਵਾ ਪੁਲਿਸ ਵਲੋਂ ਮਾਸਕ ਨਾ ਪਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ 18 ਜੁਲਾਈ ਤੱਕ 19588 ਲੋਕਾਂ ਦੇ ਚਲਾਨ ਕਰਕੇ 91.39 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ।
ਪੁਲਿਸ ਕਮਿਸ਼ਨਰ ਨੇ ਇਹ ਵੀ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤਾ ਗਿਆ 'ਮਿਸ਼ਨ ਫ਼ਤਿਹ' ਇਸ ਔਖੀ ਘੜੀ ਵਿੱਚੋਂ ਸੂਬੇ ਨੂੰ ਬਾਹਰ ਕੱਢਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਸ੍ਰੀ ਭੁੱਲਰ ਨੇ ਕਿਹਾ ਕਿ ਮਾਹਿਰਾਂ ਦੇ ਰਾਏ ਅਨੁਸਾਰ ਮਾਸਕ ਪਾਉਣ ਨਾਲ 75 ਪ੍ਰਤੀਸ਼ਤ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਤੋਂ ਬਚਿਆ ਜਾ ਸਕਦਾ ਹੈ ਅਤੇ ਇਸ ਲਈ ਸਾਨੂੰ ਸਭ ਨੂੰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮਾਸਕ ਜਰੂਰੀ ਪਾਉਣਾ ਚਾਹੀਦਾ ਹੈ।
ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਸ੍ਰੀ ਭੁੱਲਰ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਮਿਸ਼ਨ ਫ਼ਤਿਹ ਵਾਰੀਅਰਜ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਕਿਉਂਕਿ ਇਹ ਇਕ ਸਮਾਜਿਕ ਮੁਹਿੰਮ ਹੈ ਜੋ ਲੋਕਾਂ ਲਈ,ਲੋਕਾਂ ਦੁਆਰਾ ਅਤੇ ਲੋਕਾਂ ਦੀ ਮੁਹਿੰਮ ਹੈ।
ਸ੍ਰੀ ਭੁੱਲਰ ਨੇ ਕਿਹਾ ਕਿ 'ਮਿਸ਼ਨ ਫ਼ਤਿਹ' ਸੂਬੇ ਭਰ ਵਿੱਚ ਸਾਕਰਾਤਮਕ ਮਾਹੌਲ ਸਿਰਜਣ ਵਿੱਚ ਸਹਾਈ ਸਿੱਧ ਹੋ ਰਿਹਾ ਹੈ ਜਿਸ ਨਾਲ ਸਦਕਾ ਵਿਸ਼ਵ ਦੀ ਇਸ ਮਹਾਮਾਰੀ ਦਾ ਸਫ਼ਲਤਾ ਪੂਰਵਕ ਟਾਕਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਇਹ ਸਨਮਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਦੀ ਯੋਗ ਅਗਵਾਈ ਅਤੇ ਅਪਣੀ ਮਿਹਨਤੀ ਤੇ ਲਗਨ ਨਾਲ ਡਿਊਟੀ ਨਿਭਾ ਰਾਹੀ ਟੀਮ ਨੂੰ ਸਮਰਪਿਤ ਕੀਤਾ।