ਲੰਗਾਹ ਮਾਮਲੇ ਤੇ ਹੋਏ ਲੌਂਗੋਵਾਲ ਖ਼ਫ਼ਾ -ਤਿੰਨ ਐਸ ਜੀ ਪੀ ਸੀ ਕਰਮਚਾਰੀ ਸਸਪੈਂਡ
ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜੀ ਗੁਰਦਾਸ ਨੰਗਲ ਦੇ ਤਿੰਨ ਮੁਲਾਜ਼ਮ ਕੀਤੇ ਮੁਅੱਤਲ
ਗੁਰਦਾਸਪੁਰ , 03 ਅਗਸਤ , 2020 : ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਮਾਫ਼ ਕਰ ਕੇ ਦੁਬਾਰਾ ਅੰਮ੍ਰਿਤ ਛਕਾਉਣ ਦੀ ਘਟਨਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਨੋਟਿਸ ਲੈਂਦੇ ਹੋਏ ਸ਼੍ਰੋਮਣੀ ਕਮੇਟੀ ਦੇ ਤਿੰਨ ਕਰਮਚਾਰੀ ਸਸਪੈਂਡ ਕਰਦ ਦਿੱਤੇ ਹਨ . ਇਸ ਮਾਮਲੇ ਦੀ ਪੂਰੀ ਪੜਤਾਲ ਦੇ ਹੁਕਮ ਦਿੱਤੇ ਹਨ .
ਇਹ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਇੱਕ ਬੁਲਾਰੇ ਨੇ ਬਾਬੂਸ਼ਾਹੀ ਨੂੰ ਦੱਸਿਆ ਕਿ
ਗੁਰਦੁਆਰਾ ਸਾਹਿਬ ਨਾਲ ਸਬੰਧਤ ਮੁਲਾਜ਼ਮਾਂ ਜਿਨ੍ਹਾਂ ਵਿੱਚ ਰਛਪਾਲ ਸਿੰਘ ਇੰਚਾਰਜ, ਭਾਈ ਖੁਸ਼ਵੰਤ ਸਿੰਘ ਗ੍ਰੰਥੀ, ਭਾਈ ਹਰਮੀਤ ਸਿੰਘ ਕਥਾਵਾਚਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਪੜਤਾਲ ਲਈ ਫਲਾਇੰਗ ਵਿਭਾਗ ਦੇ ਅਮਲੇ, ਸੀਨੀਅਰ ਪ੍ਰਚਾਰਕਾਂ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੂੰ ਜ਼ੁੰਮੇਵਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ :