← ਪਿਛੇ ਪਰਤੋ
ਤਰਨਤਾਰਨ, 7 ਅਗਸਤ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ ਹੋਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੀੜਤ ਪਰਿਵਾਰਾਂ ਨੂੰ ਇਨਸਾਫ ਜ਼ਰੂਰ ਮਿਲੇਗਾ। ਇਸ ਮਾਮਲੇ 'ਚ ਚਾਹੇ ਕੋਈ ਜਿਨ੍ਹਾਂ ਮਰਜੀ ਰਸੂਖਦਾਰ ਹੋਵੇ ਦੋਸ਼ੀ ਪਾਏ ਜਾਣ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਹੁਣ ਤੋਂ ਥੋੜੀ ਦੇਰ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਪੀੜਤ ਪਰਿਵਾਰਾਂ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸੁਨੀਲ ਜਾਖੜ ਵੀ ਮੌਜੂਦ ਹਨ।
Total Responses : 267