ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਅਧਿਆਪਕ ਸ਼ੋਸ਼ਲ ਮੀਡੀਆ ਦਾ ਸਹਾਰਾ ਲੈ ਕੇ ਵਿਦਿਆਰਕੀਆਂ ਨੂੰ ਕਰਨ ਪ੍ਰੇਰਿਤ - ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ
ਆਨਲਾਈਨ ਸਿੱਖਿਆ ਦੇ ਨਾਲ ਅਧਿਆਪਕ ਵਰਗ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਵਿਦਿਆਰਥੀਆਂ ਨੂੰ ਸੁਚੇਤ ਕਰਕੇ ਮਹਾਂਮਾਰੀ ਕਾਬੂ ਪਾਉਣ ਵਿੱਚ ਕਰੇ ਮਦੱਦ
ਡਿਪਟੀ ਕਮਿਸ਼ਨਰ ਵੱਲੋਂ ਕਾਲਜ਼ ਮੁੱਖੀਆਂ/ਅਧਿਆਪਕਾਂ/ਸਿਹਤ ਮਾਹਰਾਂ ਨਾਲ ਆਨਲਾਈਨ ਵੀਡੀਓ ਕਾਨਫਰੰਸ, ਕੀਤਾ ਵਿਚਾਰ ਵਟਾਂਦਰਾਂ
ਲੁਧਿਆਣਾ, 20 ਅਗਸਤ 2020: ਸਮਾਜ ਨੂੰ ਸਹੀ ਦਿਸ਼ਾ ਅਤੇ ਸੇਧ ਦੇਣ ਵਿੱਚ ਪੜ੍ਹੇ ਲਿਖੇ ਬੁੱਧੀਜੀਵੀ ਵਰਗ ਅਤੇ ਅਧਿਆਪਕਾਂ ਨੇ ਸਦਾ ਹੀ ਜ਼ਿਕਰਯੋਗ ਉਸਾਰੂ ਭੂਮਿਕਾ ਨਿਭਾਈ ਹੈ। ਕਾਲਜ਼ਾਂ ਦੇ ਪ੍ਰੋਫੈਸਰ ਅਤੇ ਲੈਕਚਰਾਰ ਵੱਖ-ਵੱਖ ਸ਼ੋਸਲ ਮੀਡੀਆ ਦੇ ਤਕਨੀਕੀ ਸਾਧਨਾਂ ਰਾਹੀਂ ਆਪਣੇ ਵਿਦਿਆਰਥੀਆਂ ਨਾਲ ਜੁੜੇ ਹੋਏ ਹਨ। ਉਨ੍ਹਾਂ ਵੱਲ਼ੋ ਆਪਣੇ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਜਾਣਕਾਰੀ ਬਹੁਤ ਹੀ ਤੇਜ਼ੀ ਨਾਲ ਸਮਾਜ ਵਿੱਚ ਅਸਰਦਾਰ ਢੰਗ ਨਾਲ ਲਾਗੂ ਹੋ ਜਾਂਦੀ ਹੈ। ਅੱਜ ਕੋਰੋਨਾ ਮਹਾਂਮਾਰੀ ਕੋਵਿਡ ਦੀਆਂ ਸਾਵਧਾਨੀਆਂ ਅਪਣਾਉਣ ਅਤੇ ਛੋਟੇ ਲੱਛਣ ਪਾਏ ਜਾਣ 'ਤੇ ਤੁਰੰਤ ਟੈਸਟਿੰਗ ਕਰਾਉਣ ਦੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਸਾਂਝੀ ਕੀਤੀ ਜਾਣ ਵਾਲੀ ਜਾਣਕਾਰੀ ਸਮਾਜ ਲਈ ਬਹੁਤ ਹੀ ਅਸਰਦਾਰ ਸਾਬਿਤ ਹੋਵੇਗੀ। ਇਸ ਲਈ ਅਧਿਆਪਕ ਵਰਗ ਹਰ ਮਾਧਿਅਮ ਰਾਹੀਂ ਵਿਦਿਆਰਥੀਆਂ ਨੂੰ ਇਹ ਜਾਣਕਾਰੀਆਂ ਦੇ ਕੇ ਕੋਰੋਨਾ ਮਹਾਂਮਾਰੀ ਤੋ਼ ਬਚਾਓ ਦੇ ਢੰਗ ਤਰੀਕਿਆਂ ਬਾਰੇ ਸੁਚੇਤ ਕਰਨ।
ਇਹ ਅਪੀਲ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਅਤੇ ਨਿੱਜੀ ਕਾਲਜ਼ਾਂ ਦੇ ਪ੍ਰਿੰਸੀਪਲਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਆਨਲਾਈਨ ਪੜ੍ਹਾਈ ਸਮੇਂ ਪੰਜਾਬ ਸਰਕਾਰ ਦੀ ਚਲਾਈ ਮੁਹਿੰਮ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਦੀ ਰੋਕਥਾਮ/ਬਚਾਓ ਸਬੰਧੀ ਜਾਗਰੂਕ ਕਰਨ ਲਈ ਮੀਟਿੰਗ ਕਰਦਿਆਂ ਕੀਤਾ। ਇਸ ਵੀਡੀਓ ਕਾਨਫਰੰਸ 'ਚ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ ਅਤੇ ਸਥਾਨਕ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.) ਦੇ ਮਾਹਰ ਡਾਕਟਰ ਬਿਸ਼ਵ ਮੋਹਨ ਵੀ ਉਚੇਚੇ ਤੌਰ ਤੇ ਸ਼ਾਮਲ ਹੋਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਆਨਲਾਈਨ ਸਿੱਖਿਆ ਦੇ ਚੱਲ ਰਹੇ ਪ੍ਰੋਗਰਾਮ ਨੂੰ ਸ਼ੋੋਸ਼ਲ ਮੀਡੀਆ ਰਾਹੀਂ ਅਧਿਆਪਕ ਅਤੇ ਵਿਦਿਆਰਥੀ ਸਫਲਤਾ ਪੂਰਵਕ ਚਲਾ ਰਹੇ ਹਨ। ਇਸ ਤੋਂ ਇਲਾਵਾ ਸ਼ੋਸ਼ਲ ਮੀਡੀਆ ਦੇ ਹੋਰ ਮਾਧਿਅਮ ਫੇਸਬੁੱਕ, ਟਵੀਟਰ, ਇੰਸਟਾਗ੍ਰਾਮ ਅਤੇ ਯੂਟਿਊਬ ਵੀ ਵਿਦਿਆਰਥੀਆਂ ਤੱਕ ਪਹੁੰਚ ਕਰਨ ਦਾ ਸਰਲ ਮਾਧਿਅਮ ਹੈ। ਅਧਿਆਪਕਾਂ ਨੂੰ ਸ਼ੋਸ਼ਲ ਮੀਡੀਆ 'ਤੇ ਇਸ ਤਰ੍ਹਾ ਦੇ ਪਲੇਟਫਾਰਮ 'ਤੇ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਲੋਕਾਂ ਨੂੰ ਲੱਛਣ ਪਾਏ ਜਾਣ ਤੇ ਵਿਦਿਆਰਥੀਆਂ ਨੁੰ ਟੈਸਟਿੰਗ ਲਈ ਪ੍ਰੇਰਿਤ ਕਰਨ ਦੀ ਵੀ ਅਪੀਲ ਕਰਨੀ ਚਾਹੀਦੀ ਹੈ। ਜਦੋਂਂਂ ਸਤੰਬਰ ਮਹੀਨੇ ਦੇ ਅੰਤ ਵਿੱਚ ਇਹ ਮਹਾਂਮਾਰੀ ਦੇ ਚਰਮ ਸੀਮਾ ਤੇ ਪਹੁੰਚਣ ਦੀ ਆਸ ਕੀਤੀ ਜਾ ਰਹੀ ਹ,ੈ ਅਜਿਹੇ ਸਮੇਂ ਤੋਂ ਪਹਿਲਾਂ ਜੇਕਰ ਇਨ੍ਹਾ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਜਾਗਰੁਕਤਾ ਅਭਿਆਨ ਚਲਾਉਣ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕਰ ਲਿਆ ਜਾਵੇ ਤਾਂ ਮਹਾਂਮਾਰੀ ਨਾਲ ਡੱਟ ਕੇ ਮੁਕਾਬਲਾ ਕਰਕੇ ਕੋਰੋਨਾ ਹਰਾਉਣ ਅਤੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਵਿੱਚ ਅਸੀਂ ਕਾਫੀ ਹੱਦ ਤੱਕ ਸਫ਼ਲ ਹੋ ਜਾਵਾਂਗੇ। ਉਨ੍ਹਾਂ ਕਿਹਾ ਕਿ ਮਾਸਕ ਪਾਉਣ, ਆਪਸੀ ਵਿੱਥ ਰੱਖਣ ਅਤੇ ਹੋਰ ਸਾਵਧਾਨੀਆਂ ਅਪਣਾ ਕੇ ਇਸ ਮਹਾਂਮਾਰੀ 'ਤੇ ਕਾਬੂ ਪਾਉਣਾ ਕਾਫੀ ਆਸਾਨ ਹੈ, ਸਿਹਤ ਵਿਭਾਗ ਦੇ ਮਾਹਿਰ ਵੀ ਇਸ ਦੀ ਪੁਸ਼ਟੀ ਕਰਦੇ ਹਨ।
ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ 'ਮਿਸ਼ਨ ਫਤਿਹ' ਦਾ ਘੇਰ ਵਿਸ਼ਾਲ ਕਰਦਿੰਆਂ ਇਸ ਨੂੰ ਕੋਵਿਡ ਖਿਲਾਫ਼ ਜੰਗ ਦੇ ਮੋਹਰੀ ਜੰਗਜੂਆ ਤੋਂ ਅੱਗੇ ਲੈ ਕੇ ਜਾਏਗੀ ਅਤੇ ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਆਪਦੇ ਕਲਾਵੇ ਵਿੱਚ ਲੈਂਦਿਆਂ ਇਸ ਲੜਾਈ ਨੂੰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾ ਲਈ ਲੜਾਈ ਬਣਾਏਗੀ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫ਼ਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ ਅਤੇ ਡੀ.ਐਮ.ਸੀ. ਦੇ ਮਾਹਰ ਡਾਕਟਰ ਬਿਸ਼ਵ ਮੋਹਨ ਨੇ ਕੋਵਿਡ-19 ਸਬੰਧੀ ਵਿਸਥਾਰ ਨਾਲ ਆਪਦੇ ਅਹਿਮ ਸੁਝਾਅ ਕਾਲਜ਼ ਦੇ ਪ੍ਰਿੰਸੀਪਲਾਂ ਨੂੰ ਦਿੱਤੇ ਤਾਂ ਜੋ ਉਹ ਆਪਣੇ ਪ੍ਰੋਫੈਸਰਾਂ ਰਾਹੀਂ ਵਿਦਿਆਰਥੀਆਂ ਅਤੇ ਉਨ੍ਹਾ ਦੇ ਮਾਪਿਆਂ ਨੂੰ ਕੋਵਿਡ-19 ਦੀ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕਰ ਸਕਣ।