← ਪਿਛੇ ਪਰਤੋ
ਲੁਧਿਆਣਾ, 24 ਅਗਸਤ 2020 - ਜ਼ਿਲ੍ਹਾ ਮੈਜਿਸਟ੍ਰੇਟ- ਕਮ - ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਰਾਸ਼ਟਰੀ ਆਪਦਾ ਪ੍ਰਬੰਧਨ ਐਕਟ 2005 ਅਧੀਨ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਕੰਮ ਕਰਦੇ ਸਾਰੇ ਰੇਡੀਓਲੋਜਿਸਟਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਜਿਹੜੇ ਵੀ ਲੋਕਾਂ ਦੇ ਫੇਫੜਿਆਂ ਦੀ ਸੀ ਟੀ ਸਕੈਨ ਕਰਦੇ ਹਨ, ਜੇਕਰ ਉਹਨਾਂ ਵਿੱਚ ਕਰੋਨਾ ਦੇ ਲੱਛਣ ਪਏ ਜਾਂਦੇ ਹਨ ਤਾਂ ਉਹ ਉਸ ਬਾਰੇ ਉਸ ਦਿਨ ਸਿਵਲ ਸਰਜਨ ਦਫ਼ਤਰ ਨੂੰ ਸੂਚਨਾ ਦੇਣੀ ਲਾਜ਼ਮੀ ਬਣਾਉਣ। ਉਹਨਾਂ ਕਿਹਾ ਕਿ ਦੇਖਣ 'ਚ ਆਇਆ ਹੈ ਕਿ ਕੁਝ ਲੋਕ ਬਿਨਾਂ ਕੋਰੋਨਾ ਟੈਸਟ ਕਰਵਾਏ ਸੀ ਟੀ ਸਕੈਨ ਕਰਵਾਈ ਜਾ ਰਹੇ ਹਨ, ਜੋ ਕਿ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Total Responses : 267