← ਪਿਛੇ ਪਰਤੋ
ਚੰਡੀਗੜ੍ਹ, 8 ਸਤੰਬਰ 2020 – ਬਲਵੰਤ ਸਿੰਘ ਮੁਲਤਾਨੀ ਮਾਮਲੇ ‘ਚ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਵੱਲੋਂ ਹਾਈਕੋਰਟ 'ਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਜਿਨ੍ਹਾਂ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੈਣੀ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਅਗਾਊਂ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਇਸ ਤੋਂ ਬਿਨਾਂ ਸੁਮੇਧ ਸੈਣੀ ਵੱਲੋਂ ਪਾਈ ਗਈ ਦੂਜੀ ਅਰਜ਼ੀ ਜਿਸ 'ਚ ਕੇਸ ਨੂੰ ਸੀ ਬੀ ਆਈ ਨੂੰ ਦਿੱਤੇ ਜਾਣ ਦੀ ਮੰਗ ਕੀਤੀ ਗਈ ਸੀ ਨੂੰ ਵੀ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਜਿਸ ਤੋਂ ਬਾਅਦ ਸੈਣੀ ਦੀ ਕਿਸੇ ਵੀ ਸਮੇਂ ਗ੍ਰਿਫਤਾਰੀ ਹੋ ਸਕਦੀ ਹੈ
Total Responses : 267