ਹਰਜਿੰਦਰ ਸਿੰਘ ਭੱਟੀ
- 277 ਮਰੀਜ਼ਾਂ ਨੇ ਕੋਵਿਡ ਨੂੰ ਦਿੱਤੀ ਮਾਤ
ਐਸ.ਏ.ਐਸ.ਨਗਰ, 18 ਸਤੰਬਰ 2020 - ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 277 ਮਰੀਜ਼ ਠੀਕ ਹੋਏ ਹਨ ਅਤੇ 337 ਪਾਜ਼ੀਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 3 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 125 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 52, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 70 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 50 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 22 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ , ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 3 ਮਰੀਜ਼ਾਂ ਦੀ ਮੌਤ ਗਈ ਹੈ ਜਿਨ੍ਹਾਂ ਵਿੱਚ ਡੇਰਾਬਸੀ ਤੋਂ 52 ਸਾਲਾ ਮਹਿਲਾ (ਕੈਂਸਰ ਤੋਂ ਪੀੜਤ) ਦੀ ਗਿਆਨ ਸਾਗਰ ਹਸਪਤਾਲ ਵਿਖੇ, ਫੇਜ਼ 7 ਤੋਂ 54 ਸਾਲਾ ਪੁਰਸ਼ ਅਤੇ ਪਿੰਡ ਮੋਟੇ ਮਾਜਰਾ ਤੋਂ 60 ਸਾਲਾ ਮਹਿਲਾ (ਸ਼ੂਗਰ ਦੀ ਮਰੀਜ਼) ਦੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਵਿਖੇ ਮੌਤ ਹੋ ਗਈ।
ਜ਼ਿਲ੍ਹੇ ਵਿੱਚ ਹੁਣ ਤੱਕ ਦਰਜ਼ ਕੀਤੇ ਗਏ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 7989 ਹੋ ਗਈ ਹੈ। ਜਿਨ੍ਹਾਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2538 ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 5296 ਹੈ I ਜਦ ਕਿ ਹੁਣ ਤੱਕ ਕੁਲ 155 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।