ਨਿਰਵੈਰ ਸਿੰਘ ਸਿੰਧੀ
ਮਮਦੋਟ, 25 ਸਤੰਬਰ 2020 - ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਵਿਰੋਧੀ ਅਰਡੀਨੈਂਸਾਂ ਦੇ ਖਿਲਾਫ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਵਿਚ ਸ਼ਮੂਲੀਅਤ ਕਰਨ ਵਾਸਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਮਮਦੋਟ ਤੋਂ ਸੈਂਕੜੇ ਕਿਸਾਨਾਂ ਨੂੰ ਨਾਲ ਲੈ ਕੇ ਫਿਰੋਜ਼ਪੁਰ ਛਾਉਣੀ ਵਿਖੇ ਚੁੰਗੀ ਨੰਬਰ 7 ਮੇਨ ਚੌਂਕ ਵਿਖੇ ਧਰਨੇ ਵਿਚ ਸ਼ਮੂਲੀਅਤ ਕਰਨ ਪੁੱਜੇ।
ਇਸ ਮੌਕੇ ਉਹਨਾਂ ਨਾਲ ਸਰਬਜੀਤ ਸਿੰਘ ਸਿੱਧੂ ਜ਼ਿਲ੍ਹਾ ਮੀਤ ਪ੍ਰਧਾਨ ਫਿਰੋਜਪੁਰ ਕਿਸਾਨ ਯੂਨੀਅਨ ਲੱਖੋਵਾਲ , ਗੁਰਭੇਜ ਸਿੰਘ ਭੁੱਲਰ , ਲੇਖ ਰਾਜ ਬਹਿਲ ਸਾਬਕਾ ਮੈਂਬਰ ਪੰਚਾਇਤ ਮਮਦੋਟ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਬਰਬਾਦ ਕਰ ਦੇਣ ਵਾਲੇ ਅਤੇ ਕੁਝ ਕ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੇ ਕਿਸਾਨ ਵਿਰੋਧੀ ਬਿੱਲ ਧੱਕੇ ਨਾਲ ਪਾਸ ਕੀਤੇ ਗਏ ਹਨ ਜਿੰਨਾਂ ਨੂੰ ਪੰਜਾਬ ਦੇ ਕਿਸਾਨ ਅਤੇ ਸਾਰੀਆਂ ਕਿਸਾਨ ਜਥੇਬੰਦੀਆਂ ਇੱਕ ਮੰਚ ਤੇ ਇਕੱਠੇ ਹੋਕੇ ਹਰ ਹੀਲੇ ਇਹਨਾਂ ਅਰਡੀਨੈਂਸਾਂ ਨੂੰ ਰੱਦ ਕਰਵਾਕੇ ਹੀ ਦਮ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਕੁਲਦੀਪ ਸਿੰਘ ਭੱਲੂ , ਹਰਜਿੰਦਰ ਸਿੰਘ ਸਿੰਧੀ ,ਬਲਵੰਤ ਸਿੰਘ ਖਹਿਰਾ, ਬਖਸ਼ੀਸ਼ ਸਿੰਘ ਖਹਿਰਾ, ਅਵਤਾਰ ਸਿੰਘ ਹਸਨਾ, ਧੰਨਦੀਪ ਸਿੰਘ ਸਿੰਧੀ, ਨਿਰਵੈਰ ਸਿੰਘ ਸਿੰਧੀ ਆਦਿ ਭਾਰੀ ਗਿਣਤੀ ਵਿਚ ਕਿਸਾਨ ਅਤੇ ਜਥੇਬੰਦੀ ਦੇ ਆਗੂ ਹਾਜਰ ਸਨ।