ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ 2020 - ਕਿਸਾਨੀ ਮਸਲਿਆਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ 28 ਸਤੰਬਰ ਨੂੰ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪੁੱਜਣਗੇ ਤੇ ਵਰਕਰਾਂ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦੱਸਿਆ ਕਿ 28 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਮੀਟਿੰਗ ਰੱਖੀ ਗਈ ਹੈ, ਜਿਸਨੂੰ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਕਿਸਾਨੀ ਮਸਲਿਆਂ ’ਤੇ ਵਿਚਾਰਾਂ ਕਰਨ ਉਪਰੰਤ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਵਿਧਾਇਕ ਰੋਜ਼ੀ ਬਰਕੰਦੀ ਨੇ ਹਲਕੇ ਦੇ ਸਮੂਹ ਆਗੂਆਂ, ਸਰਕਲ ਪ੍ਰਧਾਨਾਂ, ਅਹੁਦੇਦਾਰਾਂ ਤੇ ਜੁਝਾਰੂ ਵਰਕਰਾਂ ਨੂੰ ਇਸ ਮੀਟਿੰਗ ਵਿੱਚ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ ਹੈ।