ਚੰਡੀਗੜ੍ਹ, 19 ਨਵੰਬਰ 2020 - ਅੱਜ ਚੰਡੀਗੜ੍ਹ 'ਚ ਪੂਰੇ ਦੀਆਂ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਨੇ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ 26-27 ਨਵੰਬਰ ਨੂੰ ਦਿੱਲੀ ਦਾ ਘੇਰਾਓ ਕੀਤਾ ਜਾਵੇਗਾ। ਕਿਸਾਨਾਂ ਨੇ ਦੱਸਿਆ ਕਿ ਉਹ ਦਿੱਲੀ ਨੂੰ ਘੇਰਨ ਲਈ ਪੰਜ ਰਸਤਿਆਂ ਰਾਹੀਂ ਜਾਣਗੇ। ਕੁੰਡਲੀ ਬਾਰਡਰ, ਜੈਪੁਰ-ਦਿੱਲੀ ਹਾਈਵੇਅ, ਆਗਰਾ-ਦਿੱਲੀ ਹਾਈਵੇਅ, ਰੋਹਤਕ-ਹਿਸ਼ਾਰ-ਦਿੱਲੀ ਹਾਈਵੇਅ ਅਤੇ ਬਰੇਲੀ-ਦਿੱਲੀ ਹਾਈਵੇਅ ਰਾਹੀਂ ਕਿਸਾਨ ਦਿੱਲੀ ਪੁੱਜ ਕੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਪਹੁੰਚਣਗੇ। ਜੇਕਰ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਗਿਆ ਤਾਂ ਦਿੱਲੀ ਦਾ ਅਣਮਿੱਥੇ ਸਮੇਂ ਲਈ ਘੇਰਾਓ ਕੀਤਾ ਜਾਵੇਗਾ। ਜਥੇਬੰਦੀਆਂ ਨੇ ਦੱਸਿਆ ਕਿ ਪੂਰੇ ਦੇਸ਼ ਦੀਆਂ 500 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦਾ ਘੇਰਾਓ ਕੀਤਾ ਜਾਵੇਗਾ।
ਕਿਸਾਨ ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਤੋਂ ਸ਼ੁਰੂ ਹੋਇਆਂ ਅੰਦੋਲਨ ਪੂਰੇ ਦੇਸ਼ ਵਿੱਚ ਫੈਲ ਚੁੱਕਾ ਹੈ ਅਤੇ ਪੂਰਾ ਅੰਦੋਲਨ 'ਸੰਯੁਕਤ ਕਿਸਾਨ ਮੋਰਚੇ' ਦੇ ਬੈਨਰ ਨਾਲ ਹੀ ਚੱਲੇਗਾ। ਜਥੇਬੰਦੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਚਾਰ ਮਹੀਨਿਆਂ ਦਾ ਰਾਸ਼ਨ ਨਾਲ ਲੈ ਕੇ ਜਾਣ ਤਾਂ ਜੋ ਉਨ੍ਹਾਂ ਨੂੰ ਉੱਥੇ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
">http://