ਚੰਡੀਗੜ੍ਹ, 27 ਨਵੰਬਰ 2020 - ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ 3 ਦਸੰਬਰ ਤੱਕ ਉਡੀਕ ਕਰਨ ਦੀ ਥਾਂ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਕੇਂਦਰ ਸਰਕਾਰ ਨੂੰ ਦਿੱਲੀ ਸਰਹੱਦ 'ਤੇ ਬਣੇ ਤਣਾਅਪੂਰਨ ਹਾਲਾਤ ਨੂੰ ਖ਼ਤਮ ਕਰਨ ਲਈ ਤੁਰੰਤ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/capt_amarinder/status/1332213226382114817