ਰਜਨੀਸ਼ ਸਰੀਨ
ਨਵਾਂ ਸ਼ਹਿਰ, 1 ਦਸੰਬਰ 2020 - ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨਗੀ ਮੰਡਲ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਮਾਰੂ ਕਾਲੇ ਕਾਨੂੰਨਾਂ ਵਿਰੁੱਧ ਚਲ ਰਹੇ ਜਾਨ ਹੂਲਵੇਂ ਕਿਸਾਨੀ ਸੰਘਰਸ਼ ਦਾ ਸਮਰਥਨ ਕਰਨ ਲਈ ਮਸ਼ਾਲ ਮਾਰਚ, ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕਣ ਸਮੇਤ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦਾ ਕਾਫਲਾ ਅੱਜ ਸ਼ਾਮ 4 ਵਜੇ ਸ਼ੰਭੂ ਬਾਰਡਰ ਤੋਂ ਸਿੰਘੂ ਬਾਰਡਰ ਦਿੱਲੀ ਲਈ ਰਵਾਨਾ ਹੋਵੇਗਾ।
ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 9 ਦਸੰਬਰ ਨੂੰ ਮੋਹਾਲੀ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।
ਜਥੇਬੰਦੀ ਦੀਆਂ ਚੋਣਾਂ 31 ਜਨਵਰੀ ਤੱਕ ਕਰਵਾਉਣ ਲੲੀ 10 ਤੋਂ 31 ਦਸੰਬਰ ਤੱਕ ਜ਼ਿਲ੍ਹਾ ਮੀਟਿੰਗਾਂ ਕੀਤੀਆਂ ਜਾਣਗੀਆਂ।
ਵਿਦਿਆਰਥੀਆਂ ਦੀਆਂ ਦਾਖਲਾ ਫੀਸਾਂ ਅਤੇ ਫੰਡ ਮੁਆਫ ਕਰਵਾਉਣ, ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਵਾਪਸ ਕਰਵਾਉਣ ਅਤੇ ਵਿਕਟੇਮਾਈਜੇਸ਼ਨਾਂ ਸਮੇਤ ਅਧਿਆਪਕ ਮਸਲਿਆਂ ਦੇ ਹੱਲ ਲਈ ਸਿੱਖਿਆ ਸਕੱਤਰ ਪੰਜਾਬ ਨਾਲ ਅਗਜ਼ੈਕਟਿਵ ਕਮੇਟੀ ਮੀਟਿੰਗ ਕਰੇਗੀ।
ਮੀਟਿੰਗ ਵਿੱਚ ਕਰਨੈਲ ਸਿੰਘ ਰਾਹੋਂ, ਦੇਸ ਰਾਜ ਬੱਜੋਂ, ਸੋਹਣ ਸਿੰਘ, ਜਗਦੀਪ ਸਿੰਘ ਜੌਹਲ, ਪ੍ਰਿੰ. ਅਮਨਦੀਪ ਸ਼ਰਮਾ, ਰਣਜੀਤ ਸਿੰਘ ਮਾਨ, ਸੁਰਜੀਤ ਸਿੰਘ ਮੁਹਾਲੀ, ਕਰਨੈਲ ਫਿਲੌਰ, ਬਲਵਿੰਦਰ ਭੁੱਟੋ, ਸਰਬਜੀਤ ਸਿੰਘ ਬਰਾੜ, ਨਰਿੰਦਰ ਸਿੰਘ ਮਾਖਾ, ਸਰਬਜੀਤ ਸਿੰਘ ਦੌਧਰ, ਗੁਰਦਾਸ ਸਿੰਘ ਰਾਏਪੁਰ, ਸੁਨੀਲ ਕੁਮਾਰ ਸ਼ਰਮਾ, ਜਸਵਿੰਦਰ ਸਿੰਘ ਮਮਦੋਟ, ਬਲਵਿੰਦਰ ਸਿੰਘ ਉੱਲਕ, ਸਤੀਸ਼ ਕੁਮਾਰ, ਕੁਲਦੀਪ ਸਿੰਘ, ਹਰਿੰਦਰ ਸਿੰਘ, ਰਾਜਵਿੰਦਰ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ ਸੰਧੂ, ਨੀਰਜ ਯਾਦਵ, ਜਸਵਿੰਦਰ ਸਿੰਘ ਸਮਾਣਾ, ਸੰਦੀਪ ਕੁਮਾਰ, ਕੰਵਲ ਨੈਣ, ਸੁਖਵਿੰਦਰ ਸਿੰਘ ਹਰਪਾਲ ਸਿੰਘ ਆਦਿ ਹਾਜ਼ਰ ਸਨ।