ਤਸਵੀਰ- ਬਾਬਾ ਨਿਰਮਲ ਸਿੰਘ
ਪੰਜਾਬ ਦੀ ਧਰਤੀ ‘ਤੇ ਸੰਤਾਂ, ਮਹਾਂ ਪੁਰਸ਼ਾਂ ਅਤੇ ਅਧਿਆਤਮਕ ਦਰਵੇਸਾਂ ਨੇ ਜਨਮ ਲਿਆ ਅਤੇ ਪੰਜਾਬ ਦੀ ਸਰ ਜ਼ਮੀਂ ਨੂੰ ਆਪਣੀ ਦਰਵੇਸ਼ੀ ਨਾਲ ਧਾਰਮਿਕ ਰੰਗ ਵਿਚ ਰੰਗ ਦਿੱਤਾ। ਅਧਿਆਤਮਿਕਤਾ ਦੀ ਖ਼ੁਸ਼ਬੂ ਨੇ ਪੰਜਾਬੀਆਂ ਵਿਚ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਤੇ ਪਹਿਰਾ ਦੇਣ ਦੀ ਪ੍ੇਰਨਾ ਭਰ ਦਿੱਤੀ। ਇਸ ਤੋਂ ਪਹਿਲਾਂ ਪੰਜਾਬ ਵਿਚ ਕਿਸਾਨੀ ਅਤੇ ਦਿਹਾਤੀ ਇਲਾਕਿਆਂ ਵਿਚ ਵਸਣ ਵਾਲੇ ਲੋਕ ਸਿੱਖ ਧਰਮ ਨੂੰ ਤਾਂ ਮੰਨਦੇ ਸਨ ਪ੍ੰਤੂ ਅੰਮਿ੍ਤਧਾਰੀ ਨਹੀਂ ਸਨ। ਸਿੰਘ ਸਭਾ ਲਹਿਰ ਅਧੀਨ ਲੁਧਿਆਣਾ ਜਿਲੇ ਦੇ ਰਾੜਾ ਸਾਹਿਬ ਅਤੇ ਰਾਮਪੁਰ ਪਿੰਡ ਕੋਲ ਰੇਰੂ ਸਾਹਿਬ ਵਿਖੇ ਗੁਰਮਤਿ ਦਾ ਪ੍ਚਾਰ ਅਤੇ ਪ੍ਸਾਰ ਕਰਨ ਲਈ ਗੁਰੂ ਘਰਾਂ ਦੀ ਸਥਾਪਨਾ ਹੋਈ। ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਗੁਰਮਤਿ ਦੀ ਇਸ ਲਹਿਰ ਨੇ ਦਿਹਾਤੀ ਇਲਾਕਿਆਂ ਵਿਚ ਸਿੱਖ ਧਰਮ ਦੀ ਵਿਚਾਰਧਾਰਾ ਨੂੰ ਸਰਵ ਪ੍ਵਾਨ ਕਰਕੇ ਨੌਜਵਾਨ ਪੀੜੀ ਦੀ ਰਹਿਨੁਮਾਈ ਕਰਨੀ ਸ਼ੁਰੂ ਕਰ ਦਿੱਤੀ।
ਗੁਰੂ ਦੀ ਬਖ਼ਸ਼ਿਸ਼ ਨਾਲ ਪਿੰਡਾਂ ਵਿਚ ਵੀ ਗੁਰਮਤਿ ਦੀ ਲਹਿਰ ਦਾ ਅਜਿਹਾ ਅਸਰ ਹੋਇਆ ਕਿ ਪਿੰਡਾਂ ਦੇ ਨੌਜਵਾਨ ਵੀ ਅੰਮਿ੍ਤ ਪਾਨ ਕਰਕੇ ਗੁਰੂ ਦੇ ਲੜ ਲੱਗ ਗਏ। ਲੁਧਿਆਣਾ ਜਿਲੇ ਦੀ ਪਾਇਲ ਤਹਿਸੀਲ ਦਾ ਪਿੰਡ ਕੱਦੋਂ ਦੋਰਾਹਾ ਅਤੇ ਪਾਇਲ ਦੇ ਅੱਧ ਵਿਚਕਾਰ ਜਰਨੈਲੀ ਸੜਕ ਤੋਂ 2 ਕਿਲੋਮੀਟਰ ਦੂਰ ਸਥਿਤ ਹੈ, ਜਿਹੜਾ ਪੜੇ ਲਿਖੇ ਵਿਦਵਾਨਾਂ, ਗੀਤਕਾਰਾਂ, ਡਾਕਟਰਾਂ, ਇੰਜਨੀਅਰਾਂ, ਪ੍ੋਫੈਸਰਾਂ, ਖਿਡਾਰੀਆਂ, ਵਕੀਲਾਂ, ਕਵੀਆਂ, ਗਾਇਕਾਂ, ਕਲਾਕਾਰਾਂ ਅਤੇ ਅਗਾਂਹਵਧੂ ਲੋਕਾਂ ਦੇ ਪਿੰਡ ਦੇ ਤੌਰ ਤੇ ਜਾਣਿਆਂ ਜਾਂਦਾ ਹੈ। ਇਸ ਪਿੰਡ ਵਿਚ ਵੀ ਗੁਰਮਤਿ ਲਹਿਰ ਦਾ ਅਜਿਹਾ ਵਾਵਰੋਲਾ ਉਠਿਆ ਕਿ ਪਿੰਡ ਦੇ ਨੌਜਵਾਨਾਂ ਨੇ ਅੰਮਿ੍ਤ ਪਾਨ ਕਰਕੇ ਸਿੱਖ ਧਰਮ ਦਾ ਪ੍ਚਾਰ ਅਤੇ ਪ੍ਸਾਰ ਕਰਨ ਦਾ ਬੀੜਾ ਚੁੱਕਿਆ। ਅਜਿਹੇ ਨੌਜਵਾਨਾ ਵਿਚ ਇਕ ਅਜਿਹਾ ਫ਼ਕਰ ਕਿਸਮ ਦਾ ਨੌਜਵਾਨ ਸੀ, ਦਿਆਲ ਸਿੰਘ ਜਿਹੜਾ 3 ਭਰਾਵਾਂ ਬਖਤੌਰ ਸਿੰਘ, ਸੰਪੂਰਨ ਸਿੰਘ, ਭਾਗ ਸਿੰਘ, ਦੋ ਭੈਣਾਂ ਗੁਰਨਾਮ ਕੌਰ ਅਤੇ ਹਰਬੰਸ ਕੌਰ ਦਾ ਲਾਡਲਾ ਭਰਾ ਸੀ। ਉਸਦਾ ਜਨਮ 12 ਜੂਨ 1931 ਨੂੰ ਪਿਤਾ ਪੰਜਾਬ ਸਿੰਘ ਅਤੇ ਮਾਤਾ ਇੰਦ ਕੌਰ ਦੇ ਘਰ ਪਿੰਡ ਕੱਦੋਂ ਵਿਚ ਹੋਇਆ। ਦਿਆਲ ਸਿੰਘ ਪੜਿਆ ਲਿਖਿਆ ਤਾਂ ਹੈ ਨਹੀਂ ਸੀ ਪ੍ੰਤੂ ਆਪਣੇ ਪਰਿਵਾਰ ਨਾਲ ਖੇਤੀਬਾੜੀ ਦਾ ਕੰਮ ਕਰਦਾ ਸੀ।
ਇਸ ਲਹਿਰ ਵਿਚ ਉਹ ਅਜਿਹਾ ਸ਼ਾਮਲ ਹੋਇਆ ਕਿ ਉਹ ਗੁਰੂ ਘਰ ਨੂੰ ਪ੍ਣਾਇਆ ਗਿਆ ਅਤੇ ਪਰਿਵਾਰ ਨੂੰ ਤਿਲਾਂਜਲੀ ਦੇ ਕੇ ਸੰਤ ਈਸ਼ਰ ਸਿੰਘ ਕੋਲ ਕਰਮਸਰ ਰਾੜਾ ਸਾਹਿਬ ਗੁਰਦੁਆਰਾ ਸਾਹਿਬ ਵਿਚ ਜਾ ਕੇ ਅੰਮਿ੍ਤ ਪਾਨ ਕਰਕੇ ਗੁਰੂ ਘਰ ਦੇ ਹੀ ਲੇਖੇ ਆਪਣਾ ਸਾਰਾ ਜੀਵਨ ਲਾਉਣ ਦਾ ਪ੍ਣ ਕਰ ਲਿਆ। ਅੰਮਿ੍ਤ ਛੱਕਣ ਤੋਂ ਬਾਅਦ ਉਸਦਾ ਨਾਮ ਨਿਰਮਲ ਸਿੰਘ ਰੱਖਿਆ ਗਿਆ, ਜਿਸਦਾ ਜੀਵਨ ਸਵੱਛ ਪਾਣੀ ਦੀ ਤਰਾਂ ਨਿਰਮਲ ਅਤੇ ਪਵਿਤਰ ਸੀ। ਬਾਬਾ ਨਿਰਮਲ ਸਿੰਘ ਸੰਤ ਈਸ਼ਰ ਸਿੰਘ ਨਾਲ ਜਦੋਂ ਕੀਰਤਨ ਕਰਦੇ ਸਨ ਤਾਂ ਉਹ ਉਨਾਂ ਦੇ ਜਥੇ ਵਿਚ ਬਰਛਾ ਲੈ ਕੇ ਖੜਦਾ ਸੀ। ਜਦੋਂ ਸੰਤਾਂ ਦੇ ਕੀਰਤਨ ਨਹੀਂ ਹੁੰਦੇ ਸਨ ਤਾਂ ਉਹ ਲੰਗਰ ਵਿਚ ਸੇਵਾ ਕਰਦਾ ਸੀ।
ਉਸਨੇ ਪਿੰਡ ਕੱਦੋਂ ਦੇ ਸਕੂਲ ਦੇ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਲਈ, ਉਨਾਂ ਨੂੰ ਰਾੜਾ ਸਾਹਿਬ ਗੁਰਦੁਆਰੇ ਵਿਚ ਲਿਜਾਉਣ ਦਾ ਪ੍ਬੰਧ ਵੀ ਕੀਤਾ। ਪਿੰਡ ਦੇ ਹੋਰ ਲੋਕਾਂ ਨੂੰ ਵੀ ਅਮਿ੍ਤ ਛੱਕਣ ਲਈ ਪ੍ੇਰ ਕੇ ਲੈ ਕੇ ਜਾਂਦੇ ਸਨ। ਉਸਦੇ ਉਦਮ ਸਦਕਾ ਪਿੰਡ ਕੱਦੋਂ ਵਿਖੇ 1972 ਵਿਚ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਦੀਵਾਨ ਸਜਾਏ ਗਏ, ਜਿਸ ਵਿਚ ਪਿੰਡ ਕੱਦੋਂ ਅਤੇ ਉਸਦੇ ਆਲੇ ਦੁਆਲੇ ਦੇ ਪਿੰਡਾਂ ਦੀਆਂ ਸੰਗਤਾਂ ਨੇ ਅਮਿ੍ਤ ਪਾਨ ਕੀਤਾ। 1975 ਤੱਕ ਆਪ ਗੁਰਦੁਆਰਾ ਰਾੜਾ ਸਾਹਿਬ ਵਿਚ ਸੇਵਾ ਕਰਦੇ ਰਹੇ। ਜਦੋਂ 1975 ਵਿਚ ਸੰਤ ਈਸ਼ਰ ਸਿੰਘ ਪ੍ਲੋਕ ਸਿਧਾਰ ਗਏ ਤਾਂ ਬਾਬਾ ਨਿਰਮਲ ਸਿੰਘ ਆਪਣੇ ਪਿੰਡ ਕੱਦੋਂ ਆ ਗਏ। ਕੱਦੋਂ ਪਿੰਡ ਦੇ ਬਾਹਰਵਾਰ ਸ਼ਮਸ਼ਾਨ ਘਾਟ ਦੋਰਾਹੇ ਵਾਲੇ ਪਾਸੇ ਕਾਫੀ ਵੱਡੀ ਝਿੜੀ ਵਿਚ ਬਣੀ ਹੋਈ ਹੈ। ਦੋਰਾਹੇ ਜਾਣ ਲਈ ਲੋਕ ਭੂਤਾਂ ਪ੍ੇਤਾਂ ਤੋਂ ਡਰਦੇ ਦੂਸਰੇ ਰਸਤੇ ਦੋਰਾਹੇ ਨੂੰ ਵਿੰਗ ਵਲ ਪਾ ਕੇ ਜਾਂਦੇ ਸਨ। ਬਾਬਾ ਮੇਜਰ ਸਿੰਘ, ਬਾਬਾ ਨਿਰਮਲ ਸਿੰਘ ਅਤੇ ਬਾਬਾ ਦਰਸ਼ਨ ਸਿੰਘ ਨੇ ਪਿੰਡ ਦੇ ਲੋਕਾਂ ਨਾਲ ਸਲਾਹ ਕਰਕੇ ਇੱਕ ਟਰੱਸਟ ਬਣਾਕੇ ਫੈਸਲਾ ਕੀਤਾ ਕਿ ਇਸ ਸ਼ਮਸ਼ਾਨ ਘਾਟ ਵਿਚ ਗੁਰਦੁਆਰਾ ਬਣਾਇਆ ਜਾਵੇ ਤਾਂ ਜੋ ਲੋਕਾਂ ਵਿਚੋਂ ਡਰ ਖ਼ਤਮ ਹੋ ਜਾਵੇ, ਲੋਕਾਂ ਵਿਚ ਸਿੱਖ ਧਰਮ ਨਾਲ ਜੁੜ ਜਾਣ ਅਤੇ ਦੋਰਾਹੇ ਜਾਣ ਲਈ ਲੋਕ ਸਿਧੇ ਰਸਤੇ ਜਾ ਸਕਣ।
ਇਨਾਂ ਨੇ 1976 ਵਿਚ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਹਿਲਾਂ ਸਰੋਵਰ ਅਤੇ ਫਿਰ 1977 ਵਿਚ ਗੁਰੂ ਘਰ ਦੀ ਉਸਾਰੀ ਸ਼ੁਰੂ ਕੀਤੀ, ਜਿਥੇ ਹੁਣ ਆਲੀਸ਼ਾਨ ਬਾਬਾ ਸਿੱਧਸਰ ਗੁਰੂ ਘਰ ਅਤੇ ਇਕ ਸਿਵਲ ਹਸਪਤਾਲ ਗੁਰੂ ਘਰ ਦੇ ਟਰੱਸਟ ਦੀ ਸਰਪਰਸਤੀ ਹੇਠ ਚਲ ਰਿਹਾ ਹੈ। ਬਾਬਾ ਨਿਰਮਲ ਸਿੰਘ ਨੇ ਵਿਆਹ ਨਹੀਂ ਕਰਵਾਇਆ ਸੀ। ਰਾੜਾ ਸਾਹਿਬ ਤੋਂ ਵਾਪਸ ਆ ਕੇ ਬਾਬਾ ਨਿਰਮਲ ਸਿੰਘ ਸਿੱਧਸਰ ਗੁਰੂ ਘਰ ਵਿਚ ਹੀ ਰਹਿਣ ਲੱਗ ਪਏ ਸੀ। 1980 ਵਿਚ ਜਦੋਂ ਸਰਦਾਰ ਬੇਅੰਤ ਸਿੰਘ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸਨ ਤਾਂ ਉਨਾਂ ਪਿੰਡ ਤੋਂ ਸਿੱਧਸਰ ਗੁਰੂ ਘਰ ਤੱਕ ਪੱਕੀ ਸੜਕ ਬਣਵਾ ਦਿੱਤੀ ਸੀ। ਇਸ ਸੜਕ ਦੇ ਆਲੇ ਦੁਆਲੇ ਲੋਹੇ ਦਾ ਜੰਗਲਾ, ਲਾਈਟਾਂ ਅਤੇ ਗੁਰੂ ਘਰ ਤੋਂ ਕੀਰਤਨ ਸੁਣਨ ਲਈ ਸਪੀਕਰ ਪਿੰਡ ਦੀ ‘‘ਕੱਦੋਂ ਨਿਸ਼ਕਾਮ ਸੇਵਾ ਸੋਸਾਇਟੀ’’ ਨੇ ਲਗਵਾ ਦਿੱਤੀਆਂ ਹਨ। ਬਾਬਾ ਮੇਜਰ ਸਿੰਘ ਦੀ ਮੌਤ ਹੋ ਚੁੱਕੀ ਹੈ। ਬਾਬਾ ਨਿਰਮਲ ਸਿੰਘ ਦੇ ਬਿਮਾਰ ਹੋਣ ਕਰਕੇ ਉਸਦਾ ਪਰਿਵਾਰ ਉਨਾਂ ਨੂੰ ਆਪਣੇ ਘਰ ਲੈ ਗਿਆ ਸੀ। ਗੁਰਦੁਆਰਾ ਸਿੱਧਸਰ ਦੀ ਟਰੱਸਟ ਦੇ ਬਾਨੀ ਪ੍ਧਾਨ ਬਾਬਾ ਦਰਸ਼ਨ ਸਿੰਘ ਅਤੇ ਸਕੱਤਰ ਮਾਸਟਰ ਗੁਰਦੇਵ ਸਿੰਘ ਨੇ ਵੀ ਦੋ ਸਾਲ ਪਹਿਲਾਂ ਗੁਰੂ ਘਰ ਦੀ ਜ਼ਿੰਮੇਵਾਰੀ ਪਿੰਡ ਦੇ ਨੌਜਵਾਨਾ ਦੇ ਹੱਥ ਦੇ ਦਿੱਤੀ ਹੈ। ਗੁਰੂ ਘਰ ਸਿੱਧਸਰ ਵਿਚ ਸਿਆਸਤ ਨਾ ਹੋਣ ਕਰਕੇ ਹਸਪਤਾਲ ਅਤੇ ਗੁਰੂਘਰ ਦਾ ਕੰਮ ਵਧੀਆ ਚਲ ਰਿਹਾ ਹੈ। ਬਾਬਾ ਨਿਰਮਲ ਸਿੰਘ 88 ਸਾਲ ਦੀ ਉਮਰ ਭੋਗ ਕੇ 14 ਦਸੰਬਰ 2019 ਨੂੰ ਸਵਰਗ ਸਿਧਾਰ ਗਏ। ਉਨਾਂ ਦਾ ਭੋਗ ਕੀਰਤਨ ਅਤੇ ਅੰਤਮ ਅਰਦਾਸ ਗੁਰਦੁਆਰਾ ਸਿੱਧਸਰ ਪਿੰਡ ਕੱਦੋਂ ਵਿਖੇ 22 ਦਸੰਬਰ ਨੂੰ 12 ਵਜੇ ਦੁਪਹਿਰ ਤੋਂ 2 ਵਜੇ ਤੱਕ ਹੋਵੇਗੀ।
-
ਉਜਾਗਰ ਸਿੰਘ, ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ujagarsingh48@yahoo.com
94178 13072
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.