ਲਾਕਡਾਊਨ ਕਰਕੇ ਤਕਰੀਬਨ ਸਾਰੇ ਕੰਮਕਾਰ ਠੱਪ ਕਰ ਦਿੱਤੇ ਹਨ। ਭਾਰਤ ਦੇ ਵਿੱਚ ਹੁਣ ਹੌਲੀ ਹੌਲੀ ਲਾਕਡਾਊਨ, ‘ਅਨਲਾਕ’ ਹੁੰਦਾ ਜਾ ਰਿਹਾ ਹੈ। ਜਿਸ ਦੇ ਕਾਰਨ ਹੌਲੀ ਹੌਲੀ ਭਾਰਤ ਦੇ ਵਿੱਚ ਕੰਮ ਚੱਲਣੇ ਸ਼ੁਰੂ ਹੋ ਗਏ ਹਨ, ਪਰ ਵਿੱਦਿਅਕ ਅਦਾਰੇ ਹਾਲੇ ਵੀ ਸਰਕਾਰ ਦੇ ਵੱਲੋਂ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਕਿਉਂਕਿ ਕੋਰੋਨਾ ਦੇ ਕੇਸ ਵਧਦੇ ਜਾ ਰਹੇ ਹਨ।
ਅਧਿਆਪਕਾ ਦੇ ਵੱਲੋਂ ਆਨਲਾਈਨ ਪ੍ਰਕਿਰਿਆ ਦੇ ਤਹਿਤ ਬੱਚਿਆਂ ਤੱਕ ਪੂਰੇ ਲੈਸਨ ਤੋਂ ਇਲਾਵਾ ਉਨ੍ਹਾਂ ਤੱਕ ਕਲਾਸ ਦੀ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਸੀ। ਅਧਿਆਪਕਾਂ ਦੇ ਵੱਲੋਂ ਜਿੱਥੇ ਬੱਚਿਆਂ ਨੂੰ ਉਨ੍ਹਾਂ ਦੀ ਪੜਾਈ ਵਿੱਚ ਰੁਚੀ ਵਧਾਉਣ ਦੇ ਲਈ ਆਨਲਾਈਨ ਨਵੇਂ ਨਵੇਂ ਤਰੀਕੇ ਦੱਸੇ ਜਾ ਰਹੇ ਹਨ, ਉੱਥੇ ਹੀ ਅਧਿਆਪਕਾਂ ਦੇ ਵੱਲੋਂ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਵੀ ਲਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਬੱਚਿਆਂ ਦੇ ਸਮੇਂ ਸਮੇਂ ਤੇ ਟੈੱਸਟ ਵੀ ਅਧਿਆਪਕਾਂ ਦੇ ਵੱਲੋਂ ਲਏ ਜਾ ਰਹੇ ਹਨ।
ਆਨਲਾਈਨ ਸਿੱਖਿਆ ਜਿਸ ਤਰੀਕੇ ਦੇ ਨਾਲ ਬੱਚਿਆਂ ਤੱਕ ਪੁੱਜ ਰਹੀ ਹੈ, ਉਸ ਦੇ ਨਾਲ ਅਧਿਆਪਕਾਂ ਦਾ ਸਮਾਂ ਅਤੇ ਊਰਜਾ ਬੱਚ ਰਹੀ ਹੈ। ਸਿੱਖਿਆ ਵਿਭਾਗ ਦੇ ਵੱਲੋਂ ਸਮੇਂ ਸਮੇਂ ‘ਤੇ ਸ਼ੁਰੂ ਕੀਤੀਆਂ ਜਾਂਦੀਆਂ ਮੁਹਿੰਮਾਂ ਅਤੇ ਪ੍ਰਾਜੈਕਟਾਂ ਦਾ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਬਹੁਤ ਜ਼ਿਆਦਾ ਲਾਭ ਪ੍ਰਾਪਤ ਹੁੰਦਾ ਹੈ। ਕੋਰੋਨਾ ਕਹਿਰ ਦੇ ਦੌਰਾਨ ਬੇਸ਼ੱਕ ਬਹੁਤ ਸਾਰੇ ਲੋਕ ਘਰਾਂ ਦੇ ਅੰਦਰ ਬੰਦ ਹਨ, ਪਰ ਅਧਿਆਪਕ ਵੱਲੋਂ ਘਰੋ ਘਰੀਂ ਜਾ ਕੇ ਬੱਚਿਆਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਆਨਲਾਈਨ ਪੜ੍ਹਾਈ ਦੇ ਨਾਲ ਵੀ ਉਨ੍ਹਾਂ ਨੂੰ ਜੋੜਿਆ ਗਿਆ ਹੈ।
ਆਨਲਾਈਨ ਪੜਾਈ ਦੇ ਤਹਿਤ ਅਧਿਆਪਕਾਂ ਦੇ ਵੱਲੋਂ ਬੱਚਿਆਂ ਦੇ ਟੈੱਸਟ ਲੈਣ ਤੋਂ ਇਲਾਵਾ ਉਨ੍ਹਾਂ ਦੀਆਂ ਜ਼ੂਮ ਐਪ ਰਾਹੀਂ ਮੀਟਿੰਗਾਂ ਵੀ ਲਈਆਂ ਜਾ ਰਹੀਆਂ ਹਨ। ਬੱਚਿਆਂ ਕੋਲੋਂ ਉਨ੍ਹਾਂ ਦੇ ਕੰਮ ਦੇ ਬਾਰੇ ਵਿੱਚ ਪੁੱਛਿਆ ਜਾ ਰਿਹਾ ਹੈ ਅਤੇ ਨਾਲ-ਨਾਲ ਜ਼ੂਮ ਐਪ ਦੇ ਰਾਹੀਂ ਵਿਦਿਆਰਥੀ ਅਧਿਆਪਕ ਤੋਂ ਸਵਾਲ ਵੀ ਪੁੱਛ ਰਹੇ ਹਨ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾ ਰਹੇ ਹਨ। ਆਨਲਾਈਨ ਪੜ੍ਹਾਈ ਦੇ ਤਹਿਤ ਕਿਸ ਪ੍ਰਕਾਰ ਅੱਗੇ ਵਧ ਸਕਦੇ ਹਾਂ, ਉਸ ਪ੍ਰਤੀ ਵੀ ਬੱਚਿਆਂ ਜਾਗਰੂਕ ਕੀਤਾ ਜਾ ਰਿਹਾ ਹੈ
ਅਧਿਆਪਕਾਂ ਦਾ ਬੱਚਿਆਂ ਪ੍ਰਤੀ ਇਸ ਵੇਲੇ ਇਨ੍ਹਾਂ ਜ਼ਿਆਦਾ ਪਿਆਰ ਹੈ ਕਿ ਬੱਚੇ ਖੁਦ-ਬ-ਖੁਦ ਅਧਿਆਪਕ ਨੂੰ ਮੈਸੇਜ ਅਤੇ ਫ਼ੋਨ ਦੇ ਜ਼ਰੀਏ ਆਪਣੇ ਕੰਮ ਪ੍ਰਤੀ ਦੱਸ ਰਹੇ ਹਨ। ਆਨਲਾਈਨ ਪ੍ਰਕਿਰਿਆ ਨੇ ਅਧਿਆਪਕਾਂ ਦਾ ਸਮਾਂ ਅਤੇ ਊਰਜਾ ਜਿੱਥੇ ਬਚਾਈ ਹੈ, ਉੱਥੇ ਹੀ ਬੱਚਿਆਂ ਦੇ ਵਿੱਚ ਵੀ ਨਵੀਂ ਊਰਜਾ ਪੈਦਾ ਕੀਤੀ ਹੈ। ਜਿਕਰਯੋਗ ਹੈ ਕਿ ਸਾਰੇ ਸੰਸਾਰ ਵਿੱਚ ਕੋਰੋਨਾ ਵਾਇਰਸ ਦੇ ਚੱਲਦਿਆਂ ਸਾਰੇ ਕਾਰਜ ਠੱਪ ਹੋ ਕੇ ਰਹਿ ਗਏ ਹਨ। ਇਹਨਾਂ ਹਾਲਾਤਾਂ ਵਿੱਚ ਸਰਕਾਰ ਵੱਲੋਂ ਇਹਤਿਆਤ ਵਜੋਂ ਸਕੂਲ ਬੰਦ ਕਰਨ ਕਾਰਨ ਸਿੱਖਿਆ ਦੇ ਖੇਤਰ ਵਿੱਚ ਵੀ ਕਾਫ਼ੀ ਪ੍ਰਭਾਵ ਪਿਆ ਹੈ।
ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ, ਇਸ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਸਾਧਨਾਂ ਰਾਹੀਂ ਆਨਲਾਈਨ ਪੜ੍ਹਾਈ ਉਪਲਬਧ ਕਰਵਾਉਣ ਲਈ ਕਰਫ਼ਿਊ ਸ਼ੁਰੂ ਹੋਣ ਸਮੇਂ ਤੋਂ ਹੀ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਰੇਡੀਉ, ਟੈਲੀਵਿਜ਼ਨ, ਯੂ-ਟਿਊਬ, ਵਟਸਐੱਪ, ਜ਼ੂਮ ਐਪ, ਗੂਗਲ ਡਰਾਈਵ ਅਤੇ ਹੋਰ ਸੋਸ਼ਲ ਨੈੱਟਵਰਕਿੰਗ ਰਾਹੀਂ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੁਸ਼ਕਲ ਦੌਰ ਵਿੱਚ ਬੱਚਿਆਂ ਨੂੰ ਪੜ੍ਹਾਈ ਨਾਲ ਜੋੜਨ ਲਈ ਆਨਲਾਈਨ ਪੜਾਈ ਵਰਦਾਨ ਸਾਬਤ ਹੋਈ ਹੈ। ਸਿੱਖਿਆ ਵਿਭਾਗ ਵੱਲੋਂ ਆਨਲਾਈਨ ਸਿੱਖਿਆ ਲਈ ਡੀ.ਡੀ. ਪੰਜਾਬੀ ਅਤੇ ਸਵਯਮ ਪ੍ਰਭਾ-20 ਰਾਹੀਂ ਕਲਾਸਾਂ ਦੀ ਪੜ੍ਹਾਈ ਕਰਵਾਉਣ ਲਈ ਕੀਤੀ ਪਹਿਲਕਦਮੀ ਅਤੇ ਸਮਾਜ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਸਮਾਜ ਦੇ ਸਾਰੇ ਵਰਗਾਂ ਵੱਲੋਂ ਸਿੱਖਿਆ ਵਿਭਾਗ ਦੀ ਰੱਜ ਕੇ ਤਾਰੀਫ ਕੀਤੀ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ ਲੈ ਕੇ 12ਵੀਂ ਜਮਾਤ ਦੀਆਂ ਟੈਲੀਵਿਜ਼ਨ ਰਾਹੀਂ ਰੋਜ਼ਾਨਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ।
ਇਹਨਾਂ ਕਲਾਸਾਂ ਦਾ ਵਿਦਿਆਰਥੀ ਭਰਪੂਰ ਲਾਹਾ ਲੈ ਰਹੇ ਹਨ। ਰੋਜ਼ਾਨਾ ਕਲਾਸਾਂ ਲੱਗਣ ਕਾਰਨ ਵਿਦਿਆਰਥੀ ਸਕੂਲ ਵਾਂਗ ਮਹਿਸੂਸ ਕਰ ਰਹੇ ਹਨ ਅਤੇ ਉਹ ਇਨ੍ਹਾਂ ਕਲਾਸਾਂ ਦੀ ਬੇਸਬਰੀ ਨਾਲ ਉਡੀਕ ਕਰਦੇ ਰਹਿੰਦੇ ਹਨ। ਟੈਲੀਵਿਜ਼ਨ ਰਾਹੀਂ ਕਲਾਸਾਂ ਦੀ ਸਮਾਪਤੀ ਉਪਰੰਤ ਵਿਦਿਆਰਥੀਆਂ ਨੂੰ ਘਰ ਲਈ ਕੰਮ ਵੀ ਦਿੱਤਾ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਸਾਰੇ ਵਿਦਿਆਰਥੀਆਂ ਦੀ ਪੜਾਈ ਦਾ ਧਿਆਨ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਭੇਜੀ ਜਾ ਰਹੀ ਸਿੱਖਣ-ਸਮੱਗਰੀ ਨੂੰ ਸਕੂਲਾਂ ਵਿੱਚ ਨਾ ਪੜ੍ਹਨ ਵਾਲੇ ਬੱਚਿਆਂ ਨੂੰ ਵੀ ਭੇਜਿਆ ਜਾ ਰਿਹਾ ਹੈ।
ਬੱਚਿਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਲਈ ਵਿਭਾਗ ਵੱਲੋਂ ਭੇਜੀ ਸਿੱਖਣ-ਸਮੱਗਰੀ ਅਤੇ ਟੈਲੀਵਿਜ਼ਨ ਰਾਹੀਂ ਲਗਾਈਆਂ ਜਾ ਰਹੀਆਂ ਆਨਲਾਈਨ ਕਲਾਸਾਂ ਵਰਦਾਨ ਸਾਬਤ ਹੋ ਰਹੀਆਂ ਹਨ, ਜਿਸ ਦਾ ਬੱਚੇ ਭਰਪੂਰ ਲਾਹਾ ਲੈ ਰਹੇ ਹਨ।
ਵਿਦਿਆਰਥੀਆ ਲਈ ਜਿੱਥੇ ਟੈਲੀਵਿਜ਼ਨ ਦੇ ਮਾਧਿਅਮ ਰਾਂਹੀ ਪੜਾਈ ਦਾ ਪ੍ਰਬੰਧ ਕੀਤਾ ਗਿਆ ਹੈ, ਉੱਥੇ ਹੀ ਵਿਭਾਗ ਦੇ ਅਧਿਆਪਕ ਦਿਨ ਰਾਤ ਇੱਕ ਕਰਕੇ ਵੱਖ ਵੱਖ ਆਨਲਾਈਨ ਮਾਧਿਅਮ ਜਿਸ ਤਰਾਂ ਜ਼ੂਮ ਐਪ ਰਾਂਹੀ, ਵਟਸ ਐਪ ਰਾਹੀਂ ਵੀਡੀਓ ਲੈਕਚਰ ਭੇਜਣੇ ਅਤੇ ਇਸ ਤੋਂ ਇਲਾਵਾ ਜ਼ਰੂਰਤ ਅਨੁਸਾਰ ਟੈਲੀਫ਼ੋਨ ਦੇ ਮਾਧਿਅਮ ਰਾਹੀਂ ਵਿਦਿਆਰਥੀਆਂ ਨਾਲ ਰਾਬਤਾ ਰੱਖਦੇ ਹੋਏ, ਉਨ੍ਹਾਂ ਨੂੰ ਸਿੱਖਿਆ ਨਾਲ ਜੋੜ ਕੇ ਰੱਖਿਆ ਗਿਆ ਹੈ।
ਅਧਿਆਪਕਾਂ ਦੁਆਰਾ ਤਨਦੇਹੀ ਨਾਲ ਕੰਮ ਕਰਦੇ ਹੋਏ ਘਰ ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਲੋਕਾਂ ਨੂੰ ਵਾਰ ਵਾਰ ਹੱਥ ਧੋਣ, ਮਾਸਕ ਪਹਿਨਣ ਅਤੇ 2 ਗਜ ਦੀ ਦੂਰੀ ਰੱਖਣ ਲਈ ਜਾਗਰੂਕ ਕੀਤਾ ਗਿਆ, ਤਾਂ ਜੋ ਇਸ ਨਾਮੁਰਾਦ ਬਿਮਾਰੀ ਤੋ ਬੱਚਿਆ ਜਾ ਸਕੇ। ਦੱਸ ਦਈਏ ਕਿ ਸਿੱਖਿਆ ਵਿਭਾਗ ਦੇ ਅਧਿਆਪਕ ਜਿੱਥੇ ਵਿਦਿਆਰਥੀਆਂ ਨੂੰ ਆਨਲਾਈਨ ਮਾਧਿਅਮ ਰਾਹੀਂ ਸਿੱਖਿਆ ਨਾਲ ਜੋੜ ਕੇ ਰੱਖਣ ਲਈ ਸਿਰਤੋੜ ਯਤਨ ਕਰ ਰਹੇ ਹਨ, ਉੱਥੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਮਿਸ਼ਨ ਫ਼ਤਿਹ ਵਿੱਚ ਵੀ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ। ਆਨਲਾਈਨ ਪੜ੍ਹਾਈ ਦੇ ਕਾਰਨ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਹੁਤ ਜ਼ਿਆਦਾ ਲਾਭ ਪ੍ਰਾਪਤ ਹੋਇਆ ਹੈ।
-
ਵਿਜੈ ਗਰਗ, ਪੀਈਐਸ-1 ਸਰਕਾਰੀ ਕੰਨਿਆ ਸਕੂਲ , ਮਲੋਟ
vkmalout@gmail.com
9023346816
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.