ਜਦੋਂ ਲੜਕੀ ਲਈ ਘਰੋਂ ਬਾਹਰ ਜਾਣਾ,ਪੜ੍ਹਾਈ ਕਰਨਾ,ਸੁੰਦਰ ਕਪੜੇ ਪਹਿਨਣਾ,ਸਮਾਜ ਦੀਆਂ ਨਜ਼ਰਾਂ ਵਿੱਚ ਦਾਲ ਵਿਚਲੇ ਕੋਕੜੂਆਂ ਵਾਂਗ ਰੜਕਦਾ ਸੀ, ਠੀਕ ਉਸ ਸਮੇ ਪ੍ਰਕਾਸ਼ ਕੌਰ ਅਤੇ ਸੁਰਿੰਦਰ ਕੌਰ ਨੇ ਇਹਨਾਂ ਗੱਲਾਂ ਤੋਂ ਬਗਾਵਤ ਕਰਦਿਆਂ ਸ਼ਰੇਆਮ ਗਾਇਕੀ ਖੇਤਰ ਨੂੰ ਅਪਣਾਇਆ| ਨਾਈਟਿੰਗੇਲ ਆਫ਼ ਪੰਜਾਬ ਅਖਵਾਈ ਸੁਰਿੰਦਰ ਕੌਰ ਦਾ ਜਨਮ ਲਾਹੌਰ ਵਿੱਚ 25 ਨਵੰਬਰ 1929 ਨੂੰੰ ਪਿਤਾ ਬਿਸ਼ਨ ਦਾਸ ਅਤੇ ਮਾਤਾ ਮਾਇਆ ਦੇਵੀ ਦੇ ਘਰ ਹੋਇਆ|| ਉਸ ਦੀਆਂ ਚਾਰ ਭੈਣਾਂ, (ਪ੍ਰਕਾਸ਼ ਕੌਰ, ਮੁਹਿੰਦਰ ਕੌਰ, ਮਨਜੀਤ ਕੌਰ, ਤੇ ਨਰਿੰਦਰ ਕੌਰ) ਅਤੇ ਪੰਜ ਭਰਾ ਸਨ|| ਪਰ ਹੁਣ ਇਹਨਾਂ ਵਿੱਚੋਂ ਮਨਜੀਤ ਕੌਰ ਦਾ ਸਾਥ ਹੀ ਉਸ ਲਈ ਬਾਕੀ ਰਹਿ ਗਿਆ ਸੀ| ਬਾਰਾਂ ਸਾਲ ਦੀ ਉਮਰ ਵਿਚ ਸੁਰਿੰਦਰ ਕੌਰ, ਪ੍ਰਕਾਸ਼ ਕੌਰ ਦੇ ਨਾਲ ਹੀ ਮੁਸਲਿਮ ਉਸਤਾਦ ਇਨਾਇਤ ਹੁਸੈਨ ਅਤੇ ਹਿੰਦੂ ਉਸਤਾਦ ਪੰਡਿਤ ਮਨੀ ਪ੍ਰਸ਼ਾਦ ਤੋਂ ਸ਼ਾਸਤਰੀ ਸੰਗੀਤ ਦੀ ਸਿਖਿਆ ਹਾਸਲ ਕਰਨ ਲੱਗੀ| ਜਿਸ ਦੀ ਬਦੌਲਤ ਅਗਸਤ 1943 ਵਿਚ ਸੁਰਿੰਦਰ ਕੌਰ ਨੇ 13 ਸਾਲ ਦੀ ਉਮਰ ਵਿਚ ਪਹਿਲੀ ਵਾਰ ਲਾਹੋਰ ਰੇਡੀਓ ਤੇ ਗਾਇਆ| ਏਸੇ ਸਾਲ ਦੀ 31 ਅਗਸਤ ਨੂੰ ਐਚ ਐਮ ਵੀ ਨੇ ਦੋਹਾਂ ਭੈਣਾਂ ਦੀ ਆਵਾਜ਼ ਵਿੱਚ ਪਹਿਲਾ ਗੀਤ \'\'ਮਾਵਾਂ ਤੇ ਧੀਆਂ ਰਲ ਬੈਠੀਆਂਂ ਰਿਕਾਰਡ ਕਰਿਆ,ਜੋ ਬਹੁਤ ਸਲਾਹਿਆ ਗਿਆ|
ਦੇਸ਼ ਵੰਡ ਸਮੇ ਉਹ ਪਰਿਵਾਰ ਦੇ ਨਾਲ ਹੀ ਗਾਜ਼ੀਆਬਾਦ (ਦਿੱਲੀ) ਆ ਵਸੀ ਅਤੇ ਫੇਰ ਮੁੰਬਈ ਓਥੇ ਉਸਨੇ 1948 ਵਿਚ ਪਿਠਵਰਤੀ ਗਾਇਕਾ ਵਜੋਂ ਫਿਲਮ ਂਸ਼ਹੀਦਂ ਲਈ ਯਾਦਗਾਰੀ ਗੀਤ \'\'ਂਬਦਨਾਮ ਨਾ ਹੋ ਜਾਏ ਮੁਹਬਤ ਕਾ ਫ਼ਸਾਨਾ ਂਂਰਿਕਾਰਡ ਕਰਵਇਆ| ਸਨ 1952 \'ਚ ਵਾਪਸ ਦਿੱਲੀ ਪਰਤੀ ਸੁਰਿੰਦਰ ਦਾ ਵਿਆਹ ਦਿੱਲੀ ਯੂਨੀਵਰਸਿਟੀ ਵਿਚ ਪੰਜਾਬੀ ਸਾਹਿਤ ਦੇ ਲੈਕਚਰਾਰ ਜੋਗਿੰਦਰ ਸਿੰਘ ਸੋਢੀ ਨਾਲ ਕਰ ਦਿੱਤਾ ਗਿਆ| ਜੋ ਉਸਦਾ ਵਿਸ਼ੇਸ਼ ਸਹਾਇਕ ਅਤੇ ਸਹਿਯੋਗੀ ਬਣਿਆਂ| ਆਪ ਦੇ ਘਰ ਤਿੰਨ ਲੜਕੀਆਂ ਨੇ ਜਨਮ ਲਿਆ,ਜਿੰਨ੍ਹਾਂ ਵਿੱਚੋਂ ਵੱਡੀ ਡੌਲੀ ਗੁਲੇਰੀਆਂ ਪੰਜਾਬੀ ਦੀ ਨਾਮਵਰ ਗਾਇਕਾ ਹੈ| * \'\'ਚੰਨ ਕਿਥਾ ਗੁਜਰੀ ਆ ਰਾਤ ਵੇਂਂ,ਂ* \'\'ਲੱਠੇ ਦੀ ਚਾਦਰਂ,ਂ* \'\'ਸ਼ੋਕਣ ਮੇਲੇ ਦੀਂ,ਂ* \'\'ਗੋਰੀ ਦੀਆਂ ਝਾਂਜਰਾਂਂ,ਂ* \'\'ਸੜਕੇ-ਸੜਕੇ ਜਾਂਦੀਏ ਮੁਟਿਆਰੇਂ,* \'\'ਮਾਵਾਂ ਤੇ ਧੀਆਂਂ,* \'\'ਜੁੱਤੀ ਕਸੂਰੀ ਪੈਰੀ ਨਾ ਪੂਰੀਂ,* \'\'ਮਧਾਣੀਆਂਂ,* \'\'ਇਹਨਾ ਅੱਖੀਆ \'ਚ ਪਾਵਾਂ ਕਿਵੇਂ ਕਜਲਾਂ,* \'\'ਗਮਾਂ ਦੀ ਰਾਤ ਲੰਮੀ ਏ ਜਾਂ ਮੇਰੇ ਗੀਤਂ,* \'\'ਂਸੂਹੇ ਵੇ ਚੀਰੇ ਵਾਲਿਆਂਂ ਵਰਗੇ ਕਈ ਯਾਦਗਾਰੀ ਗੀਤ ਵੀ ਰਿਕਾਰਡ ਕਰਵਾਏ| ਇਹੋ ਜਿਹੇ ਸਦਾ ਬਹਾਰ ਗੀਤਾਂ ਦੀ ਗਾਇਕਾ ਨੇ ਬਾਬਾ ਬੁਲੇ ਸ਼ਾਹ ਦੀਆਂ ਕਾਫੀਆਂ ਤੋਂ ਇਲਾਵਾ ਨੰਦ ਲਾਲ ਨੂਰਪੁਰੀ,ਅਮ੍ਰਿਤਾ ਪ੍ਰੀਤਮ,ਮੋਹਨ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਦੇ ਗੀਤਾਂ ਨੁੰ ਪ੍ਰਮੁੱਖਤਾ ਦਿੱਤੀ|
ਆਸਾ ਸਿੰਘ ਮਸਤਾਨਾ,ਕਰਨੈਲ ਗਿੱਲ,ਹਰਚਰਨ ਗਰੇਵਾਲ , ਰੰਗੀਲਾ ਜੱਟ ਅਤੇ ਦੀਦਾਰ ਸੰਧੂ ਨਾਲ ਦੋ-ਗਾਣਿਆ ਸਮੇਤ 2000 ਤੋਂ ਵਧੇਰੇ ਗੀਤ ਰਿਕਾਰਡ ਕਰਵਾਉਂਣ ਵਾਲੀ ਅਤੇ ਕਈ ਮੁਲਕਾਂ ਦੇ ਸਫ਼ਲ ਟੂਰ ਲਾਉਂਣ ਵਾਲੀ ਸੁਰਿੰਦਰ ਦੇ ਗੀਤਾਂ ਦੀ ਉਦੋਂ ਲੈਅ ਹੀ ਬਦਲ ਗਈ,ਜਦ 1975 ਵਿੱਚ ਉਸ ਦੇ ਪਤੀ ਨੂੰ ਮੌਤ ਨੇ ਦਬੋਚ ਲਿਆ| ਪਰ ਉਹ ਕਸੀਸ ਵੱਟ ਇਹਨਾਂ ਹਾਲਾਤਾਂ ਵਿੱਚ ਆਪਣੀ ਬੇਟੀ ਰੁਪਿੰਦਰ ਕੌਰ (ਡੌਲੀ ਗੁਲੇਰੀਆ) ਅਤੇ ਦੋਹਤੀ ਸੁਨੈਨਾ ਨਾਲ ਮਿਲਕੇ ਗਾਉਂਦੀ ਰਹੀ| \'\'ਸੁਰਿੰਦਰ ਕੌਰ: ਦ ਥ੍ਰੀ ਜਨਰੇਸ਼ਨਸਂ ਨਾਅ ਦੀ ਐਲਬਮ ਵੀ 1995 ਵਿਚ ਰਿਲੀਜ ਹੋਈ|
ਪੰਜਾਬ ਦੀ ਕੋਇਲ, ਸੰਗੀਤ ਨਾਟਕ ਅਕੈਡਮੀ ਐਵਾਰਡ (1984),ਮਿਲੇਨੀਅਮ ਪੰਜਾਬੀ ਸਿੰਗਰ ਐਵਾਰਡ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਡਾਕਟਰੇਟ ਦੀ ਡਿਗਰੀ (2002),ਇੰਡੀਅਨ ਨੈਸ਼ਨਲ ਅਕੈਡਮੀ ਸੰਗੀਤ ਡਾਨਸ ਅਤੇ ਥਿਏਟਰ ਵਰਗੇ ਐਵਾਰਡ-ਸਨਮਾਨ ਹਾਸਲ ਕਰਨ ਵਾਲੀ ਸੁਰਿੰਦਰ ਕੌਰ ਆਪਣੀ ਮਿੱਟੀ ਦੇ ਮੋਹ ਦੀ ਮਾਰੀ 2004 ਵਿੱਚ ਪੰਚਕੂਲਾ ਜਾ ਵਸੀ| ਉਸ ਨੇ ਜੀਰਕਪੁਰ ਵਿਖੇ ਵੀ ਘਰ ਬਣਾਇਆ| ਪਰ 22 ਦਸੰਬਰ 2005 ਨੂੰ ਉਹ ਹਰਟ ਅਟੈਕ ਦਾ ਸ਼ਿਕਾਰ ਹੋ ਗਈ ਅਤੇ ਪੰਚਕੂਲਾ ਦੇ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ| ਠੀਕ ਹੋਣ ਉਪਰੰਤ ਦਿੱਲੀ ਵਿਖੇ ਜਨਵਰੀ 2006 ਵਿੱਚ ਉਹ ਪਦਮ ਸ਼੍ਰੀ ਐਵਾਰਡ ਹਾਸਲ ਕਰਨ ਲਈ ਵੀ ਪਹੁੰਚੀ| ਸਿਹਤ ਦੀ ਖ਼ਰਾਬੀ ਸਦਕਾ 2006 ਵਿੱਚ ਉਸ ਨੂੰ ਇਲਾਜ ਲਈ ਅਮਰੀਕਾ ਵਿਖੇ ਰਹਿੰਦੀਆਂ ਆਪਣੀਆਂ ਧੀਆਂ ਕੋਲ ਜਾਣਾ ਪਿਆ| ਜਿੱਥੇ ਉਸ ਨੂੰ ਨਿਊ ਜਰਸੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ| ਪਰ ਹਸਪਤਾਲ ਵਿੱਚ ਹੀ ਪੰਜਾਬ ਦੀ ਇਸ ਮਹਾਂਨ ਗਾਇਕਾ ਨੇ 15 ਜੂਨ 2006 ਨੂੰ ਆਖ਼ਰੀ ਸਾਹ ਲਿਆ| ਅੱਜ ਉਹ ਜਿਸਮਾਨੀ ਤੌਰ \'ਤੇ ਤਾਂ ਭਾਵੇਂ ਸਾਡੇ ਵਿੱਚ ਨਹੀਂ ਰਹੀ,ਪਰ ਚੇਤਿਆਂ ਵਿੱਚੋਂ ਦੂਰ ਨਹੀਂ ਜਾ ਸਕਦੀ| ਖ਼ਾਸ਼ਕਰ ਉਤਨੀ ਦੇਰ,ਜਿਤਨੀ ਦੇਰ ਤੱਕ ਸਾਫ਼-ਸੁਥਰੀ ਗਾਇਕੀ ਗਾਉਂਣ ਅਤੇ ਸੁਣਨ ਵਾਲੇ ਮੌਜੂਦ ਹਨ ||
ਰਣਜੀਤ ਸਿੰਘ ਪ੍ਰੀਤ
ਭਗਤਾ (ਬਠਿੰਡਾ)-151206
ਮੋ: 98157-07232
-
ਰਣਜੀਤ ਸਿੰਘ ਪ੍ਰੀਤ ਭਗਤਾ (ਬਠ,
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.