• 1 ਨਵੰਬਰ, 2021 ਤੋਂ 30 ਨਵੰਬਰ, 2021 ਤੱਕ ਚੱਲੇਗੀ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਰਵੀਜ਼ਨ
• 6—7 ਨਵੰਬਰ ਅਤੇ 20—21 ਨਵੰਬਰ, 2021 ਨੂੰ ਬੀ.ਐਲ.ਓਜ਼ ਆਪਣੇ ਆਪਣੇ ਪੋਲਿੰਗ ਬੂਥਾਂ ਉਪਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ।ਲੋਕਤੰਤਰ ਦੇ ਇਸ ਮਹਾਂ—ਤਿਓਹਾਰ ਵਿਚ ਹਰ ਨਾਗਰਿਕ ਨੂੰ ਆਪਣੀ ਨੈਤਿਕ ਜਿ਼ੰਮੇਵਾਰੀ ਸਮਝਦੇ ਹੋਏ, ਬਤੌਰ ਵੋਟਰ ਜ਼ਰੂਰ ਭਾਗ ਲੈਣਾ ਚਾਹੀਦਾ ਹੈ।ਇਸ ਲਈ ਜ਼ਰੂਰੀ ਹੈ ਕਿ ਅਸੀਂ ਸੱਭ ਤੋਂ ਪਹਿਲਾਂ ਆਪਣੇ ਆਪ ਨੂੰ ਬਤੌਰ ਵੋਟਰ ਰਜਿਸਟਰਡ ਕਰੀਏ।ਭਾਰਤੀ ਚੋਣ ਕਮਿਸ਼ਨ ਵੱਲੋੋਂ ਹਰ ਸਾਲ 1 ਜਨਵਰੀ ਯੋਗਤਾ ਮਿਤੀ ਦੇ ਆਧਾਰ ਉਪਰ ਵੱਖ—ਵੱਖ ਸਮਿਆਂ ਉਪਰ ਫੋਟੋੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਸਮਰੀ ਰਵੀਜ਼ਨ ਦੇ ਸ਼ਡਿਊਲ ਜਾਰੀ ਕੀਤੇ ਜਾਂਦੇ ਹਨ ਤਾਂ ਜੋੋ ਯੌਗਤਾ ਮਿਤੀ ਦੇ ਆਧਾਰ ਉਪਰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹਰ ਯੌਗ ਬਿਨੈਕਾਰ ਆਪਣੀ ਵੋਟ ਬਣਵਾ ਸਕੇ ਅਤੇ ਲੋਕਤੰਤਰ ਵਿਚ ਭਾਗੀਦਾਰ ਬਣ ਸਕੇ।
ਲੋਕਤੰਤਰ ਵਿਚ ਵੋਟ ਦਾ ਬਹੁਤ ਮਹੱਤਵ ਹੈ।ਭਾਰਤੀ ਸੰਵਿਧਾਨ ਦੀ ਧਾਰਾ 325 ਅਤੇ 326 ਰਾਹੀਂ ਦੇਸ਼ ਦੇ ਹਰ ਉਸ ਨਾਗਰਿਕ ਜੋ ਪਾਗ਼ਲ ਜਾਂ ਅਪਰਾਧੀ ਨਾ ਹੋਵੇ, ਨੂੰ ਵੋਟ ਦਾ ਅਧਿਕਾਰ ਪ੍ਰਾਪਤ ਹੈ।ਕਿਸੇ ਵੀ ਨਾਗਰਿਕ ਨੂੰ ਧਰਮ, ਜਾਤੀ, ਵਰਗ, ਫਿ਼ਰਕੇ ਜਾਂ ਲਿੰਗ ਭੇਦ ਕਾਰਨ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ।ਇਹ ਸ਼ਾਇਦ ਬਹੁਤ ਘੱਟ ਲੋਕਾਂ ਨੂੰ ਪਤਾ ਹੋਵੇਗਾ ਕਿ ਭਾਰਤੀ ਸੰਵਿਧਾਨ ਲਾਗੂ ਹੋਣ ਤੋਂ ਪਹਿਲਾਂ 1935 ਦੇ ਗਵਰਨਮੈਂਟ ਆਫ਼ ਇੰਡੀਆ ਐਕਟ ਅਨੁਸਾਰ ਸਿਰਫ਼ 13 ਫ਼ੀਸਦੀ ਵੋਟਰਾਂ ਨੂੰ ਹੀ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਸੀ।ਉਸ ਸਮੇਂ ਇਹ ਅਧਿਕਾਰ ਸਿਰਫ਼ ਸਮਾਜਿਕ ਅਤੇ ਆਰਥਿਕ ਤੌੌਰ ਤੇ ਖ਼ੁਸ਼ਹਾਲ ਨਾਗਰਿਕਾਂ ਨੂੰ ਹੀ ਪ੍ਰਾਪਤ ਸੀ।ਪਰ ਆਜ਼ਾਦੀ ਮਗਰੋਂ 26 ਜਨਵਰੀ, 1950 ਵਿਚ ਲਾਗੂ ਹੋਏ ਭਾਰਤੀ ਸੰਵਿਧਾਨ ਨੇ ਇਹ ਵਿਤਕਰਾ ਖ਼ਤਮ ਕਰ ਦਿਤਾ। ਇਹ ਵੀ ਇਕ ਕੋੜਾ ਸੱਚ ਹੈ ਕਿ ਦੇਸ਼ ਦੀ ਆਬਾਦੀ ਦਾ ਇਕ ਵੱਡਾ ਹਿੱਸਾ ਅਪਣੀ ਉਮਰ ਦਾ 18ਵਾਂ ਸਾਲ ਪੂਰਾ ਹੋਣ ਦੇ ਬਾਵਜੂਦ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਨਹੀਂ ਕਰਵਾਉਂਦਾ ਜਦਕਿ ਡਰਾਇਵਿੰਗ ਲਾਇਸੰਸ ਜਾਂ ਪਾਸਪੋਰਟ ਆਦਿ ਬਣਵਾਉਣ ਲਈ ਹਰ ਕੋਈ 18 ਸਾਲ ਦੀ ਉਮਰ ਪੂਰੀ ਹੋਣ ਦੀ ਉਡੀਕ ਕਰਦਾ ਹੈ।ਇਹ ਸਾਡਾ ਸੱਭ ਦਾ ਸੰਵਿਧਾਨਕ ਫ਼ਰਜ਼ ਬਣਦਾ ਹੈ ਕਿ ਅਸੀ ਆਪਣਾ ਨਾਮ ਆਪਣੇ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਵਿਚ ਜ਼ਰੂਰ ਦਰਜ ਕਰਵਾਈਏ।
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ 18 ਸਾਲ ਜਾਂ ਇਸ ਤੋਂ ਵੱਧ ਉਮਰ ਵਰਗ ਦੇ ਹਰ ਵੋਟਰ ਦੀ ਭਾਈਵਾਲੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਯੋਗਤਾ ਮਿਤੀ 01.01.2022 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਰਵੀਜ਼ਨ ਦਾ ਕੰਮ ਮਿਤੀ 01 ਨਵੰਬਰ, 2021 ਤੋਂ 30 ਨਵੰਬਰ, 2021 ਤੱਕ ਕੀਤਾ ਜਾ ਰਿਹਾ ਹੈ।ਇਸ ਦੋਰਾਨ ਬੀ.ਐਲ.ਓਜ਼ ਵੱਲੋਂ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਕਿਸੇ ਵੋਟਰ ਦੀ ਮੌਤ ਹੋਣ ਜਾਂ ਸਿਫ਼ਟ ਹੋਣ ਦੀ ਸੂਰਤ ਵਿਚ ਉਸ ਦੀ ਵੋਟ ਕੱਟਣ ਲਈ ਫਾਰਮ ਨੰਬਰ 7, ਫੋਟੋ ਵੋਟਰ ਸ਼ਨਾਖਤੀ ਕਾਰਡ ਵਿਚ ਦਰੁੱਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਵਿਚ ਇਕ ਥਾਂ ਤੋਂ ਦੂਜੀ ਥਾਂ ਤੇ ਸਿਫ਼ਟ ਹੋਣ ਲਈ ਫਾਰਮ ਨੰਬਰ 8 (ੳ) ਭਰਨਗੇ।ਇਕ ਮਹੀਨਾ ਚੱਲਣ ਵਾਲੇ ਇਸ ਪ੍ਰੋਗਰਾਮ ਦੌਰਾਨ ਬੀ.ਐਲ.ਓਜ਼ ਮਿਤੀ 06 ਨਵੰਬਰ, 2021 (ਸ਼ਨੀਵਾਰ), ਮਿਤੀ 07 ਨਵੰਬਰ, 2021 (ਐਤਵਾਰ) ਅਤੇ ਮਿਤੀ 20 ਨਵੰਬਰ, 2021 (ਸ਼ਨੀਵਾਰ), ਮਿਤੀ 21 ਨਵੰਬਰ, 2021 (ਐਤਵਾਰ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਆਪਣੇ ਪੋਲਿੰਗ ਬੂਥਾਂ ਉਪਰ ਬੈਠ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਵੋਟਰ ਨੂੰ ਆਪਣਾ ਨਾਮ ਆਪਣੇ ਸਬੰਧਤ ਬੂਥ ਦੀ ਵੋਟਰ ਲਿਸਟ ਵਿਚ ਜ਼ਰੂਰ ਦਰਜ ਕਰਵਾਉਣਾ ਚਾਹੀਦਾ ਹੈ। ਇਸ ਤੋਂ ਬਿਨਾਂ ਕੋਈ ਵੀ ਵਿਅਕਤੀ ਵੋਟ ਨਹੀਂ ਪਾ ਸਕਦਾ।ਕੋਈ ਵੀ ਵਿਅਕਤੀ, ਜਿਸ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਜਿਸ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ, ਉਹ ਵਿਅਕਤੀ ਆਪਣੇ ਏਰੀਏ ਦੇ ਬੀ.ਐਲ.ਓ. ਜਾਂ ਸਬੰਧਤ ਚੋੋਣਕਾਰ ਰਜਿਸਟਰੇਸ਼ਨ ਦਫਤਰ ਵਿਚ ਜਾ ਕੇ ਨਵੀਂ ਵੋਟ ਬਣਾਉਣ ਲਈ ਦਰਖਾਸਤ ਦੇ ਸਕਦਾ ਹੈ।ਇਸ ਤੋਂ ਇਲਾਵਾ NVSP (NATIONAL VOTERS SERVICE PORTAL)/VOTER HELPLINE MOBILE APP ਉਪਰ ਖੁਦ ਵੀ ਆਨਲਾਇਨ ਵੋਟ ਅਪਲਾਈ ਕਰ ਸਕਦਾ ਹੈ।
ਇਹ ਬਹੁਤ ਹੀ ਆਸਾਨ ਢੰਗ ਹੈ।ਆਨਲਾਇਨ ਵੋਟ ਅਪਲਾਈ ਕਰਨ ਨਾਲ ਵੋਟਰ ਸ਼ਨਾਖਤੀ ਕਾਰਡ ਅਤੇ ਵੋਟਰ ਸੂਚੀ ਵਿਚ ਗਲਤੀ ਦੀ ਗੁੰਜਾਇਸ਼ ਬਿਲਕੁਲ ਨਾਂ—ਮਾਤਰ ਰਹਿ ਜਾਂਦੀ ਹੈ।ਚੋਣ ਕਮਿਸ਼ਨ ਵੱਲੋਂ ਫੋੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਰਵੀਜ਼ਨ ਦੌਰਾਨ ਕੋਸਿ਼ਸ਼ ਕੀਤੀ ਜਾ ਰਹੀ ਹੈ ਕਿ ਕੋਈ ਵੀ 18—19 ਸਾਲ ਦੀ ਉਮਰ ਦਾ ਕੋਈ ਵੀ ਯੋਗ ਨੌੌਜਵਾਨ ਬਤੌੌਰ ਵੋਟਰ ਰਜਿਸਟਰਡ ਹੋੋਣ ਤੋੋਂ ਵਾਂਝਾ ਨਾ ਰਹਿ ਜਾਵੇ।ਵਿਸ਼ੇਸ਼ ਤੌੌਰ ਤੇ ਨੌੌਜਵਾਨਾਂ ਨੂੰ ਬਤੌੌਰ ਵੋਟਰ ਰਜਿਸਟਰਡ ਕਰਨ ਲਈ ਚੋੋਣ ਕਮਿਸ਼ਨ ਵੱਲੋੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਪੰਜਾਬ ਰਾਜ ਵਿਚ ਯੋਗਤਾ ਮਿਤੀ 01.01.2022 ਦੇ ਆਧਾਰ ਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕਿਆ ਹਰ ਨੌੌਜਵਾਨ ਬਤੌੌਰ ਵੋਟਰ ਰਜਿਸਟਰ ਹੋ ਜਾਵੇ, ਇਸ ਉਦੇਸ਼ ਨੂੰ ਮੁੱਖ ਰੱਖਦੇ ਹੋੋਏ ਚੋੋਣ ਕਮਿਸ਼ਨ ਵੱਲੋੋਂ ਮਿਤੀ 01 ਨਵੰਬਰ, 2021 ਤੋਂ ਸ਼ੁਰੂ ਹੋੋਈ ਫੋਟੋੋ ਵੋਟਰ ਸੂਚੀਆਂ ਦੀ ਸਮਰੀ ਰਵੀਜ਼ਨ, ਜੋ 30 ਨਵੰਬਰ, 2021 ਤੱਕ ਚੱਲ ਰਹੀ ਹੈ, ਦੌੌਰਾਨ ਸਵੀਪ ਗਤੀਵਿਧੀਆਂ ਤਹਿਤ ਵੱਖ—ਵੱਖ ਸਕੂਲਾਂ/ਕਾਲਜਾਂ ਵਿਚ ਪ੍ਰੋੋਗਰਾਮ ਕਰਵਾਏ ਜਾ ਰਹੇ ਹਨ।ਇਨ੍ਹਾਂ ਸਵੀਪ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਤੋੋਂ ਇਲਾਵਾ ਉਨ੍ਹਾਂ ਵੱਲੋੋਂ ਚੋੋਣ ਸਰਗਰਮੀਆਂ ਵਿਚ ਵੱਧ ਤੋੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਵੀ ਹੈ।ਇਨ੍ਹਾਂ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਹ ਆਪਣੀ ਵੋਟ ਐਨ.ਵੀ.ਐਸ.ਪੀ. ਪੋਰਟਲ ਉਪਰ ਖੁਦ ਅਪਲਾਈ ਕਰਨ।
ਸਵੀਪ ਗਤੀਵਿਧੀਆਂ ਤਹਿਤ ਪੰਜਾਬ ਰਾਜ ਦੇ ਸਮੂਹ ਕਾਲਜਾਂ ਵਿਚ ਨੋੋਡਲ ਅਫਸਰ ਅਤੇ ਕੈਂਪਸ ਅੰਬੈਸਡਰ ਨਿਯੁਕਤ ਕੀਤੇ ਗਏ ਹਨ ਜੋੋ ਆਪਣੇ—ਆਪਣੇ ਕਾਲਜ ਵਿਚ ਸਮੇਂ ਸਮੇਂ ਤੇ ਚੋਣਾਂ ਨਾਲ ਸਬੰਧਤ ਗਤੀਵਿਧੀਆਂ ਜਿਵੇਂ ਲੇਖ ਮੁਕਾਬਲੇ, ਡਰਾਇੰਗ ਮੁਕਾਬਲੇ, ਭਾਸ਼ਣ ਮੁਕਾਬਲੇ ਆਦਿ ਕਰਵਾਉਂਦੇ ਰਹਿੰਦੇ ਹਨ ਤਾਂ ਜੋੋ ਵੱਧ ਤੋੋਂ ਵੱਧ ਬੱਚਿਆਂ ਨੂੰ ਵੋੋਟ ਬਣਾਉਣ ਸਬੰਧੀ, ਵੋਟ ਪ੍ਰਕ੍ਰਿਆ ਵਿਚ ਸ਼ਾਮਲ ਹੋੋਣ ਆਦਿ ਬਾਰੇ ਜਾਗਰੂਕ ਕੀਤਾ ਜਾ ਸਕੇ।ਵੱਖ—ਵੱਖ ਕਾਲਜਾਂ ਵਿਚ ਨਿਯੁਕਤ ਕੈਂਪਸ ਅੰਬੈਸਡਰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਦੇ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਵੀ ਭਰਦੇ ਹਨ।
ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟ ਬਣਾਉਣ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਮੇਂ ਸਮੇਂ ਤੇ ਦੇਸ਼ ਭਰ ਵਿਚ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਂਦੇ ਹਨ।ਕਮਿਸ਼ਨ ਨੇ ਆਮ ਲੋਕਾਂ ਦੀ ਸਹੂਲਤ ਲਈ 25 ਜਨਵਰੀ, 2015 ਨੂੰ NVSP (NATIONAL VOTERS SERVICE PORTAL) ਪੋਰਟਲ ਸ਼ੁਰੂ ਕੀਤਾ ਸੀ।ਇਸ ਪੋਰਟਲ ਉਪਰ ਕੋਈ ਵੀ ਵਿਅਕਤੀ ਆਪਣੀ ਨਵੀਂ ਵੋੋਟ ਬਣਵਾਉਣ ਲਈ ਫਾਰਮ ਨੰਬਰ 6, ਬਤੌਰ ਪ੍ਰਵਾਸੀ ਭਾਰਤੀ ਵੋਟਰ ਰਜਿਸਟਰਡ ਕਰਨ ਲਈ ਫਾਰਮ ਨੰਬਰ 6ਏ, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋੋਟਰ ਸ਼ਨਾਖਤੀ ਕਾਰਡ ਵਿਚ ਕਿਸੇ ਤਰ੍ਹਾਂ ਦੀ ਦਰੁਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਵਿਚ ਇਕ ਥਾਂ ਤੋਂ ਦੂਜੀ ਥਾਂ ਤੇ ਸਿਫ਼ਟ ਹੋਣ ਤੇ ਫਾਰਮ ਨੰਬਰ 8ਏ ਭਰ ਸਕਦਾ ਹੈ।
ਇਸ ਤੋੋਂ ਇਲਾਵਾ ਆਪਣੀ ਵੋੋਟ, ਵਿਧਾਨ ਸਭਾ ਹਲਕੇ ਸਬੰਧੀ ਜਾਣਕਾਰੀ, ਏਰੀਏ ਦੀ ਬੀ.ਐਲ.ਓ. ਆਦਿ ਸਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਭਾਰਤੀ ਚੋਣ ਕਮਿਸ਼ਨ ਨੇ ਸੂਚਨਾ ਤਕਨਾਲੋਜੀ ਦੇ ਇਸ ਦੌੌਰ ਦਾ ਹਾਮੀ ਬਣਦਿਆਂ ਵੋਟਰਾਂ ਦੀ ਸਹੂਲਤ ਲਈ ਇਕ ਮੋਬਾਇਲ ਐਪਲੀਕੇਸ਼ਨ ਵੀ ਲਾਂਚ ਕੀਤੀ ਹੈ ਜਿਸ ਦਾ ਨਾਮ ਹੈ ਵੋਟਰ ਹੈਲਪਲਾਇਨ। ਇਸ ਐਪਲੀਕੇਸ਼ਨ ਕਿਸੇ ਵੀ ਐਂਡਰਾਇਡ ਮੋਬਾਇਲ ਵਿਚ ਪਲੇਅ ਸਟੌਰ ਤੋੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਰਾਹੀਂ ਵੀ ਫਾਰਮ ਨੰਬਰ 6, 7, 8 ਜਾਂ 8ਏ ਅਪਲਾਈ ਕੀਤੇ ਜਾ ਸਕਦੇ ਹਨ।
ਸੋ ਆਓ, ਦੁਨੀਆਂ ਦੇ ਸੱਭ ਤੋੋਂ ਵੱਡੇ ਲੋਕਤੰਤਰ ਦਾ ਹਿੱਸਾ ਬਣੀਏ ਅਤੇ 18—19 ਸਾਲ ਉਮਰ ਵਰਗ ਦੇ ਨੌੌਜਵਾਨ, ਜਿਨ੍ਹਾਂ ਨੇ ਆਪਣੀ ਵੋਟ ਨਹੀਂ ਬਣਵਾਈ, ਉਹ ਆਪਣੀ ਵੋਟ ਬਣਾਉਣ ਲਈ ਫਾਰਮ ਨੰਬਰ 6 ਜ਼ਰੂਰ ਭਰਨ।
-
ਮਨਪ੍ਰੀਤ ਸਿੰਘ ਕੋਹਲੀ, ਲੇਖਕ
gobindgopal1401@gmail.com
9855093424
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.