ਮੈਡੀਕਲ ਦੀ ਪੜ੍ਹਾਈ ਵਾਲੇ ਵਿਦਿਆਰਥੀਆਂ ਦਾ ਭਵਿੱਖ
ਵਿਜੈ ਗਰਗ
ਇਸ ਸਵਾਲ ਦੇ ਸਿਲਸਿਲੇ ਵਿਚ ਇਸ ਦੀ ਵੀ ਅਣਦੇਖੀ ਨਹੀਂ ਕੀਤੀ ਜਾ ਸਕਦੀ ਕਿ ਕੋਰੋਨਾ ਕਾਲ ਵਿਚ ਚੀਨ ਤੋਂ ਪਰਤੇ ਮੈਡੀਕਲ ਵਿਦਿਆਰਥੀ ਅਜੇ ਤਕ ਉੱਥੇ ਨਹੀਂ ਜਾ ਸਕੇ ਹਨ। ਇਨ੍ਹਾਂ ’ਚੋਂ ਕਈ ਤਾਂ ਤਿੰਨ-ਚਾਰ ਸਾਲ ਦੀ ਪੜ੍ਹਾਈ ਪੂਰੀ
ਇਹ ਰਾਹਤ ਵਾਲੀ ਗੱਲ ਹੈ ਕਿ ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀ ਮੁਹਿੰਮ ਪੂਰੀ ਸਮਰੱਥਾ ਨਾਲ ਚਲਾਈ ਜਾ ਰਹੀ ਹੈ। ਉਮੀਦ ਕੀਤੀ ਜਾਂਦੀ ਹੈ ਕਿ ਜਲਦੀ ਹੀ ਸਾਰੇ ਭਾਰਤੀਆਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਣ ਵਿਚ ਸਫਲਤਾ ਮਿਲੇਗੀ। ਯੂਕਰੇਨ ਤੋਂ ਪਰਤੇ ਭਾਰਤੀਆਂ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਹਨ ਅਤੇ ਉਹ ਵੀ ਉਹ, ਜੋ ਉੱਥੇ ਮੈਡੀਕਲ ਦੀ ਪੜ੍ਹਾਈ ਲਈ ਗਏ ਸਨ। ਯੂਕਰੇਨ ਦੇ ਜਿਹੋ ਜਿਹੇ ਹਾਲਾਤ ਹਨ, ਉਨ੍ਹਾਂ ਨੂੰ ਦੇਖਦੇ ਹੋਏ ਇਸ ਦੇ ਆਸਾਰ ਘੱਟ ਹੀ ਹਨ ਕਿ ਸਾਡੇ ਵਿਦਿਆਰਥੀ ਹਾਲ-ਫ਼ਿਲਹਾਲ ਆਪਣੀ ਪੜ੍ਹਾਈ ਪੂਰੀ ਕਰਨ ਲਈ ਉੱਥੇ ਪਰਤ ਸਕਣਗੇ। ਇਹੀ ਕਾਰਨ ਹੈ ਕਿ ਇਹ ਸਵਾਲ ਉੱਠਣ ਲੱਗਾ ਹੈ ਕਿ ਉੱਥੋਂ ਪਰਤੇ ਵਿਦਿਆਰਥੀਆਂ ਅਤੇ ਖ਼ਾਸ ਤੌਰ ’ਤੇ ਮੈਡੀਕਲ ਸਿੱਖਿਆ ਲਈ ਗਏ ਵਿਦਿਆਰਥੀਆਂ ਦੀ ਅੱਗੇ ਦੀ ਪੜ੍ਹਾਈ ਦਾ ਕੀ ਹੋਵੇਗਾ? ਇਸ ਸਵਾਲ ਦੇ ਜਵਾਬ ਵਿਚ ਸਰਕਾਰ ਵੱਲੋਂ ਇਹ ਦੱਸਿਆ ਗਿਆ ਹੈ ਕਿ ਕੇਂਦਰੀ ਸਿਹਤ ਮੰਤਰਾਲਾ, ਰਾਸ਼ਟਰੀ ਡਾਕਟਰੀ ਕਮਿਸ਼ਨ ਅਤੇ ਨੀਤੀ ਆਯੋਗ ਨੂੰ ਅਜਿਹੇ ਉਪਾਅ ਕਰਨ ਲਈ ਕਿਹਾ ਗਿਆ ਹੈ ਜਿਨ੍ਹਾਂ ਸਦਕਾ ਯੂਕਰੇਨ ਤੋਂ ਪਰਤੇ ਹਜ਼ਾਰਾਂ ਵਿਦਿਆਰਥੀ ਦੇਸ਼ ਵਿਚ ਹੀ ਮੈਡੀਕਲ ਦੀ ਪੜ੍ਹਾਈ ਪੂਰੀ ਕਰ ਸਕਣ। ਇਸ ਤਹਿਤ ਫਾਰੇਨ ਮੈਡੀਕਲ ਗ੍ਰੈਜੂਏਟ ਲਾਇਸੈਂਸਿੰਗ ਐਕਟ ਵਿਚ ਤਰਮੀਮ-ਬਦਲਾਅ ਬਾਰੇ ਵੀ ਸੋਚਿਆ ਜਾ ਰਿਹਾ ਹੈ। ਸਵਾਲ ਇਹ ਹੈ ਕਿ ਕੀ ਜਲਦ ਅਜਿਹੇ ਉਪਾਅ ਕੀਤੇ ਜਾ ਸਕਦੇ ਹਨ ਜਿਨ੍ਹਾਂ ਨਾਲ ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਦੇ ਸਮੇਂ ਦੀ ਬਰਬਾਦੀ ਨਾ ਹੋਵੇ? ਇਸ ਸਵਾਲ ਦੇ ਸਿਲਸਿਲੇ ਵਿਚ ਇਸ ਦੀ ਵੀ ਅਣਦੇਖੀ ਨਹੀਂ ਕੀਤੀ ਜਾ ਸਕਦੀ ਕਿ ਕੋਰੋਨਾ ਕਾਲ ਵਿਚ ਚੀਨ ਤੋਂ ਪਰਤੇ ਮੈਡੀਕਲ ਵਿਦਿਆਰਥੀ ਅਜੇ ਤਕ ਉੱਥੇ ਨਹੀਂ ਜਾ ਸਕੇ ਹਨ। ਇਨ੍ਹਾਂ ’ਚੋਂ ਕਈ ਤਾਂ ਤਿੰਨ-ਚਾਰ ਸਾਲ ਦੀ ਪੜ੍ਹਾਈ ਪੂਰੀ ਕਰ ਚੁੱਕੇ ਹਨ। ਕੁਝ ਅਜਿਹੀ ਹੀ ਹਾਲਤ ਯੂਕਰੇਨ ਤੋਂ ਪਰਤੇ ਸਾਰੇ ਵਿਦਿਆਰਥੀਆਂ ਦੀ ਵੀ ਹੈ।
ਇਹ ਸਹੀ ਹੈ ਕਿ ਸਾਡੇ ਹਜ਼ਾਰਾਂ ਵਿਦਿਆਰਥੀਆਂ ਨੂੰ ਮੈਡੀਕਲ ਦੀ ਪੜ੍ਹਾਈ ਲਈ ਯੂਕਰੇਨ ਇਸ ਲਈ ਜਾਣਾ ਪਿਆ ਕਿਉਂਕਿ ਉਹ ਦੇਸ਼ ਦੇ ਮੈਡੀਕਲ ਕਾਲਜਾਂ ਵਿਚ ਦਾਖ਼ਲਾ ਨਹੀਂ ਲੈ ਸਕੇ ਪਰ ਇਸ ਦਾ ਇਹ ਮਤਲਬ ਨਹੀਂ ਕਿ ਉਹ ਪ੍ਰਤਿਭਾਸ਼ਾਲੀ ਨਹੀਂ ਜਾਂ ਫਿਰ ਉਨ੍ਹਾਂ ਵਿਚ ਡਾਕਟਰ ਬਣਨ ਦਾ ਜਜ਼ਬਾ ਨਹੀਂ। ਤੱਥ ਇਹ ਹੈ ਕਿ ਦੇਸ਼ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਸੀਟਾਂ ਘੱਟ ਹੋਣ ਅਤੇ ਨਿੱਜੀ ਮੈਡੀਕਲ ਕਾਲਜਾਂ ਦੀ ਫ਼ੀਸ ਕਿਤੇ ਵੱਧ ਹੋਣ ਕਾਰਨ ਸਾਰੇ ਵਿਦਿਆਰਥੀਆਂ ਨੂੰ ਪਾਤਰਤਾ ਪ੍ਰਵੇਸ਼ ਪ੍ਰੀਖਿਆ ਅਰਥਾਤ ਨੀਟ ਪਾਸ ਕਰਨ ਤੋਂ ਬਾਅਦ ਵੀ ਯੂਕਰੇਨ ਅਤੇ ਹੋਰ ਮੁਲਕਾਂ ਵੱਲ ਰੁਖ਼ ਕਰਨਾ ਪੈਂਦਾ ਹੈ। ਇਸ ਸਮੱਸਿਆ ਦਾ ਕੋਈ ਠੋਸ ਹੱਲ ਲੱਭਣਾ ਹੋਵੇਗਾ। ਹਾਲਾਂਕਿ ਕੇਂਦਰ ਸਰਕਾਰ ਹਰ ਜ਼ਿਲ੍ਹੇ ਵਿਚ ਇਕ ਮੈਡੀਕਲ ਕਾਲਜ ਖੋਲ੍ਹਣ ਦੀ ਯੋਜਨਾ ’ਤੇ ਕੰਮ ਕਰ ਰਹੀ ਹੈ। ਫ਼ਿਲਹਾਲ ਤਾਂ ਜ਼ਰੂਰਤ ਅਜਿਹੇ ਫੌਰੀ ਉਪਾਅ ਕਰਨ ਦੀ ਹੈ ਜਿਨ੍ਹਾਂ ਨਾਲ ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਦੇ ਡਾਕਟਰ ਬਣਨ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।
-
ਵਿਜੈ ਗਰਗ, ਸੇਵਾ ਮੁਕਤ ਪ੍ਰਿੰਸੀਪਲ ਤੇ ਸਿੱਖਿਆ ਸ਼ਾਸਤਰੀ ਮਲੋਟ
vkmalout@gmail.com
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.