ਕੈਨੇਡਾ ਦੇ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਦੇ ਕਤਲ ਬਾਰੇ ਗੁੰਮਰਾਹਕੁਨ ਪ੍ਰਚਾਰ ਅਤੇ ਅਫਵਾਹਾਂ ਦਾ ਮੁੱਦਾ
ਬੀਸੀ ਸਿੱਖ ਗੁਰਦੁਆਰਾ ਕੌਂਸਲ ਵਲੋਂ ਸ. ਮਲਿਕ ਦੇ ਕਤਲ ਵਿੱਚ ਵਿਦੇਸ਼ੀ ਦਖਲ-ਅੰਦਾਜ਼ੀ ਦੀ, ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਤੋਂ ਜਾਂਚ ਦੀ ਮੰਗ
ਕੈਨੇਡਾ ਦੀ ਜਾਣੀ -ਪਛਾਣੀ ਸਿੱਖ ਸਖਸ਼ੀਅਤ ਸ ਰਿਪੁਦਮਨ ਸਿੰਘ ਮਲਿਕ ਦੀ ਬੀਤੇ ਦਿਨੀਂ ਬੇਰਹਿਮੀ ਨਾਲ ਹੋਈ ਹੱਤਿਆ ਮਗਰੋਂ, ਭਾਰਤੀ ਮੀਡੀਏ ਅਤੇ ਕੈਨੇਡੀਅਨ ਮੀਡੀਏ ਦੇ ਕੁਝ ਹਿੱਸੇ ਵੱਲੋਂ ਹੋ ਰਹੇ ਗੁੰਮਰਾਹਕੁਨ ਪ੍ਰਚਾਰ ਅਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ, ਬ੍ਰਿਟਿਸ਼ ਕੋਲੰਬੀਆ ਦੀ ਗੁਰਦੁਆਰਾ ਸੰਸਥਾ 'ਬੀ ਸੀ ਸਿੱਖ ਕੌਂਸਲ' ਵੱਲੋਂ ਇਸ ਦੀ ਮੁਕੰਮਲ ਜਾਂਚ ਲਈ, ਪਬਲਿਕ ਸੇਫਟੀ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਬੀ ਸੀ ਸਿੱਖ ਕੌਂਸਲ ਅਨੁਸਾਰ ਕੈਨੇਡਾ ਵਿੱਚ ਤਿੰਨ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਵਾਲੇ ਖ਼ਾਲਸਾ ਸਕੂਲਾਂ ਅਤੇ ਵਿੱਤੀ ਸੰਸਥਾ ਖ਼ਾਲਸਾ ਕਰੈਡਿਟ ਯੂਨੀਅਨ ਦੇ ਸਹਿ-ਸੰਸਥਾਪਕ ਸ. ਮਲਿਕ ਨਾਮਵਰ ਵਿਅਕਤੀ ਸਨ ਅਤੇ ਉਹਨਾਂ ਦੀ ਹੱਤਿਆ ਦੀ ਬਾਰੀਕੀ ਨਾਲ ਜਾਂਚ ਵਿੱਚ, ਹਰ ਦ੍ਰਿਸ਼ਟੀਕੋਣ ਤੋਂ ਅੰਦਰੂਨੀ ਪੱਖ ਤੋਂ ਇਲਾਵਾ, ਵਿਦੇਸ਼ੀ ਦਖਲ-ਅੰਦਾਜ਼ੀ ਬਾਰੇ ਵੀ ਪੂਰੀ ਪੜਤਾਲ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਡੈਲਟਾ ਦੇ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਨਿੱਝਰ ਨੇ ਸਪੱਸ਼ਟ ਸ਼ਬਦਾਂ ਵਿੱਚ ਇਸ ਘਟਨਾ ਨੂੰ ਮੰਦਭਾਗੀ ਕਰਾਰ ਦਿੰਦਿਆਂ ਕਿਹਾ ਕਿ ਉਹ ਇਸ ਵਾਰਦਾਤ ਮਗਰੋਂ ਬਹੁਤ ਸਦਮੇ ਵਿਚ ਹਨ। ਉਹਨਾਂ ਦੇ ਸ. ਮਲਿਕ ਦੇ ਕਤਲ ਨਾਲ ਜੁੜੇ ਹੋਣ ਦਾ ਦੋਸ਼ ਲਗਾਉਣ ਵਾਲੀਆਂ ਭਾਰਤੀ ਰਿਪੋਰਟਾਂ ਦੀ ਭਾਈ ਨਿੱਝਰ ਨੇ ਪੁਰਜ਼ੋਰ ਨਿੰਦਾ ਕੀਤੀ। ਉਹਨਾਂ ਦੱਸਿਆ ਕਿ ਉਹ ਸ. ਮਲਿਕ ਨੂੰ ਮਿਲਦੇ ਰਹੇ ਹਨ ਅਤੇ ਇੱਥੋਂ ਤੱਕ ਕਿ ਉਹਨਾਂ ਆਪਣੇ ਪੁੱਤਰ ਨੂੰ ਵੀ ਖਾਲਸਾ ਸਕੂਲ ਵਿੱਚ ਪੜ੍ਹਾਇਆ ਹੈ, ਜਿਸ ਦੇ ਸ. ਮਲਿਕ ਇੱਕ ਸੰਸਥਾਪਕ ਅਤੇ ਲੰਬੇ ਸਮੇਂ ਤੋਂ ਨਿਰਦੇਸ਼ਕ ਸਨ। ਉਨ੍ਹਾਂ ਕਿਹਾ ਕਿ ਰਿਪੁਦਮਨ ਸਿੰਘ ਮਲਿਕ ਦਾ ਖਾਲਸਾ ਕ੍ਰੈਡਿਟ ਯੂਨੀਅਨ ਅਤੇ ਖਾਲਸਾ ਸਕੂਲਾਂ ਦੋਵਾਂ ਦੇ ਸਹਿ-ਸੰਸਥਾਪਕ ਵਜੋਂ ਭੂਮਿਕਾ ਕਾਰਨ, ਵਿਆਪਕ ਤੌਰ 'ਤੇ ਸਤਿਕਾਰ ਕੀਤਾ ਜਾਂਦਾ ਹੈ। ਸ. ਮਲਿਕ ਦੇ ਕਤਲ 'ਤੇ ਉਸਦੀ ਪ੍ਰਤੀਕਿਰਿਆ ਬਾਰੇ ਪੁੱਛੇ ਜਾਣ 'ਤੇ, ਭਾਈ ਨਿੱਝਰ ਨੇ ਕਿਹਾ, "ਮੈਂ ਬਹੁਤ ਸਦਮੇ ਵਿੱਚ ਸੀ। ਉਹ ਸਮਾਜ ਵਿੱਚ ਇੱਕ ਚੰਗੀ ਸ਼ਖਸੀਅਤ ਸਨ।"
ਚਾਹੇ ਬ੍ਰਿਟਿਸ਼ ਕੋਲੰਬੀਆ ਦੀ ਕਤਲਾਂ ਦੀ ਜਾਂਚ ਕਰਨ ਵਾਲੀ ਪੁਲਿਸ ਏਜੰਸੀ ਵੱਲੋਂ ਸ. ਮਲਿਕ ਦੀ ਹੱਤਿਆ ਦੇ ਮਾਮਲੇ 'ਚ ਸਾਰਿਆਂ ਨੂੰ, ਕਿਸੇ ਵੀ ਤਰ੍ਹਾਂ ਦੇ ਅੰਦਾਜ਼ੇ ਲਾਉਣ ਅਤੇ ਅਫਵਾਹ ਫੈਲਾਉਣ ਤੋਂ ਵਰਜਿਆ ਗਿਆ ਹੈ, ਪਰ ਇਸ ਦੇ ਬਾਵਜੂਦ ਕਈ ਮੀਡੀਆ ਅਦਾਰੇ ਗ਼ਲਤ- ਫਹਿਮੀਆਂ ਵੀ ਫੈਲਾ ਰਹੇ ਹਨ ਅਤੇ ਇੱਥੋਂ ਤੱਕ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਛਪਾਈ ਦੇ ਮਾਮਲੇ ਨੂੰ ਵੀ ਇਸ ਨਾਲ ਜੁੜ ਰਹੇ ਹਨ। ਇਸ ਦੇ ਉੱਤਰ ਵਿਚ ਭਾਈ ਨਿੱਝਰ ਨੇ ਕਿਹਾ ਕਿ ਸ਼ਾਇਦ ਅਜਿਹੀ ਗੁੰਜਾਇਸ਼ ਨਹੀਂ ਕਿ ਅਜਿਹੇ ਮੁੱਦੇ ਦਾ ਇਸ ਘਟਨਾ ਨਾਲ ਕੋਈ ਲੈਣ ਦੇਣ ਹੋਵੇ। ਉਨ੍ਹਾਂ ਕਿਆਸਰਾਈਆਂ ਨੂੰ ਰੱਦ ਕਰਦਿਆਂ, ਅਜਿਹੇ ਅਨੁਮਾਨ ਲਾਉਣਾ ਬੇਬੁਨਿਆਦ ਕਰਾਰ ਦਿੱਤਾ। ਉਹਨਾਂ ਕਿਹਾ ਕਿ ਕੈਨੇਡੀਅਨ ਗੁਰਦੁਆਰਾ ਸਹਿਬਾਨ ਦੀਆਂ ਸਾਰੀਆਂ ਕੌਂਸਲਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਛਪਾਈ ਦੇ ਮੁੱਦੇ 'ਤੇ ਇਕਜੁੱਟ ਹਨ।
ਬੀਸੀ ਸਿੱਖ ਕੌਂਸਲ ਵੱਲੋਂ ਪਬਲਿਕ ਸੇਫਟੀ ਮੰਤਰੀ ਕੈਨੇਡਾ ਦੇ ਨਾਂ ਸ. ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੇ ਮਾਮਲੇ ਵਿਚ ਲਿਖੇ ਗਏ ਖ਼ਤ ਰਾਹੀਂ ਅਹਿਮ ਮੁੱਦੇ ਉਠਾਏ ਗਏ ਹਨ, ਜਿਸ ਵਿਚ ਗੁਰਦੁਆਰਾ ਸੁਸਾਇਟੀਆਂ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ, ਕੈਨੇਡਾ ਦੀ ਸਰਕਾਰ ਨੂੰ ਇਸ ਦੀ ਜਾਂਚ ਲਈ ਤਹਿ ਤੱਕ ਜਾਣ ਦੀ ਅਪੀਲ ਕੀਤੀ ਹੈ।
ਬੀਸੀ ਸਿੱਖ ਗੁਰਦੁਆਰਾ ਕੌਂਸਲ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਵਿੱਚ ਵਿਦੇਸ਼ੀ ਦਖਲਅੰਦਾਜ਼ੀ ਦੀ ਜਾਂਚ ਲਈ ਕੈਨੇਡੀਅਨ ਪਬਲਿਕ ਸੇਫਟੀ ਮੰਤਰੀ ਨੂੰ ਪੱਤਰ
ਪੂਰਾ ਪੱਤਰ:
ਮਾਨਯੋਗ ਮਾਰਕੋ ਈ.ਐਲ. ਮੇਂਡੀਚੀਨੋ,
ਪੀ.ਸੀ., ਐਮ.ਪੀ. ਪਬਲਿਕ ਸੇਫਟੀ ਮੰਤਰੀ
365 ਲੌਰੀਅਰ ਐਵੇਨਿਊ ਵੈਸਟ ਓਟਵਾ।
17 ਜੁਲਾਈ, 2022
ਮਾਮਲਾ: ਰਿਪੁਦਮਨ ਸਿੰਘ ਮਲਿਕ ਦੇ ਕਤਲ ਵਿੱਚ ਵਿਦੇਸ਼ੀ ਦਖਲ ਦੀ ਜਾਂਚ
ਮਾਨਯੋਗ ਮੰਤਰੀ ਮੈਂਡੀਚੀਨੋ,
ਅੱਜ ਅਸੀਂ ਤੁਹਾਨੂੰ ਰਿਪੁਦਮਨ ਸਿੰਘ ਮਲਿਕ ਦੀ ਹਾਲ ਹੀ ਵਿੱਚ ਗੋਲੀਬਾਰੀ ਵਿਚ ਹੋਈ ਹੱਤਿਆ ਦੀ ਜਾਂਚ ਬਾਰੇ ਲਿਖ ਰਹੇ ਹਾਂ। 40 ਸਾਲਾਂ ਤੋਂ ਵੱਧ ਸਮੇਂ ਤੋਂ ਸਿੱਖ ਭਾਈਚਾਰੇ ਦੇ ਇੱਕ ਉੱਚ-ਪੱਧਰ ਦੇ ਮੈਂਬਰ ਵਜੋਂ, ਸ. ਮਲਿਕ ਨੂੰ ਖਾਲਸਾ ਸਕੂਲ (3000 ਤੋਂ ਵੱਧ ਵਿਦਿਆਰਥੀਆਂ ਵਾਲੇ ਬ੍ਰਿਟਿਸ਼ ਕੋਲੰਬੀਆ ਵਿੱਚ ਸਭ ਤੋਂ ਵੱਡਾ ਪ੍ਰਾਈਵੇਟ ਸਕੂਲ) ਅਤੇ ਖਾਲਸਾ ਕ੍ਰੈਡਿਟ ਯੂਨੀਅਨ ਅਤੇ ਇਸ ਦੀਆਂ ਬਹੁਤ ਸਾਰੀਆਂ ਸ਼ਾਖਾਵਾਂ ਨੂੰ, ਇੱਕ ਭਾਈਚਾਰਕ ਕੇਂਦਰਿਤ ਬੈਂਕ ਵਜੋਂ ਸਥਾਪਤ ਕਰਨ ਵਿੱਚ, ਮਦਦ ਕਰਨ ਦਾ ਸਿਹਰਾ ਜਾਂਦਾ ਹੈ। ਸਿੱਖ ਭਾਈਚਾਰੇ ਦੇ ਅੰਦਰ ਅਤੇ ਇਸ ਤੋਂ ਬਾਹਰ ਦੇ ਇਹਨਾਂ ਯਤਨਾਂ ਨੇ, ਸ. ਮਲਿਕ ਨੂੰ ਕਈ ਸਰਕਲਾਂ ਵਿੱਚ, ਇੱਕ ਜਾਣੇ-ਪਛਾਣੇ ਅਤੇ ਸਤਿਕਾਰਤ ਮੈਂਬਰ ਵਜੋਂ ਸਥਾਪਤ ਕੀਤਾ ਸੀ।
ਤੁਹਾਨੂੰ ਲਿਖਣ ਦਾ ਸਾਡਾ ਮਕਸਦ ਤੁਹਾਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕਰਨਾ ਹੈ ਕਿ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੀ ਜਾਂਚ ਪੂਰੀ ਤਰ੍ਹਾਂ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਇਸ ਵਿੱਚ ਭਾਰਤੀ ਖੁਫੀਆ ਏਜੰਸੀਆਂ ਦੀ ਸੰਭਾਵੀ ਸ਼ਮੂਲੀਅਤ ਦੀ ਜਾਂਚ ਵੀ ਸ਼ਾਮਲ ਹੋਵੇ। ਫੌਰੀ ਅਪਰਾਧਿਕ ਜਾਂਚ ਤੋਂ ਇਲਾਵਾ, ਕੈਨੇਡੀਅਨ ਖੁਫੀਆ ਅਤੇ ਸੁਰੱਖਿਆ ਏਜੰਸੀਆਂ ਨੂੰ ਇਹ ਵੀ ਮੁਲਾਂਕਣ ਕਰਨਾ ਚਾਹੀਦਾ ਹੈ ਕਿ ਕੀ ਭਾਰਤੀ ਖੁਫੀਆ ਅਧਿਕਾਰੀਆਂ ਨੂੰ, ਅਪਰਾਧ ਬਾਰੇ ਕੋਈ ਪਹਿਲਾਂ ਤੋਂ ਜਾਣਕਾਰੀ ਸੀ ਅਤੇ ਕੀ ਅਜਿਹੀਆਂ ਏਜੰਸੀਆਂ ਜਾਂ ਵਿਦੇਸ਼ੀ ਕਰਿੰਦੇ, ਗੋਲੀਬਾਰੀ ਦੇ ਮੀਡੀਆ ਚਿੱਤਰਣ ਜਾਂ ਬਾਅਦ ਦੇ ਰਾਜਨੀਤਿਕ ਪ੍ਰਚਾਰ ਨੂੰ ਪ੍ਰਭਾਵਿਤ ਕਰਨ ਵਿੱਚ ਸ਼ਾਮਲ ਹਨ, ਜੋ ਕਿ ਦੇਸ਼ ਭਰ ਵਿੱਚ ਉਭਰ ਰਿਹਾ ਹੈ।
ਜਨਤਕ ਖੇਤਰ ਦੇ ਸਰੋਤਾਂ ਦਾ ਵਿਸ਼ਲੇਸ਼ਣ ਕਰਦੇ ਹੋਏ, ਰਿਕਾਰਡ 'ਤੇ ਮਹੱਤਵਪੂਰਨ ਸਬੂਤ ਮੌਜੂਦ ਹਨ, ਜੋ ਇਹ ਸਥਾਪਿਤ ਕਰਦੇ ਹਨ ਕਿ ਭਾਰਤੀ ਅਧਿਕਾਰੀਆਂ ਅਤੇ ਖੁਫੀਆ ਕਾਰਜਕਰਤਾਵਾਂ ਨੇ, ਕਈ ਦਹਾਕਿਆਂ ਤੋਂ ਖਬਰਾਂ ਦੀ ਕਵਰੇਜ ਤਿਆਰ ਕਰਾਉਦਿਆਂ, ਮੀਡੀਆ ਆਊਟਲੇਟਾਂ ਨੂੰ ਆਪਣੀ ਰਿਪੋਰਟਿੰਗ ਨੂੰ ਪ੍ਰਭਾਵਿਤ ਕਰਨ ਲਈ ਰਿਸ਼ਵਤ ਦੀ ਪੇਸ਼ਕਸ਼ ਕੀਤੀ ਹੈ ਅਤੇ ਕਈ ਦਹਾਕਿਆਂ ਤੋਂ ਨਿਸ਼ਾਨਾ ਸਾਧਦਿਆਂ, ਇਸ ਨੂੰ ਹੋਰ ਵਧਾਇਆ ਹੈ। ਇਹ ਭਾਰਤੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਕੀਤਾ ਗਿਆ ਹੈ ਅਤੇ ਕੈਨੇਡਾ ਵਿੱਚ ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੀਮਤ 'ਤੇ ਹੋਇਆ ਹੈ।
1988 ਦੀ ਗਲੋਬ ਐਂਡ ਮੇਲ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਭਾਰਤੀ ਖੁਫੀਆ ਏਜੰਟਾਂ ਨੇ 1980 ਦੇ ਦਹਾਕੇ ਤੋਂ ਹੀ ਇਸ ਮਕਸਦ ਨੂੰ ਅੱਗੇ ਵਧਾਉਣ ਲਈ, ਕੈਨੇਡਾ ਦੇ ਸਿੱਖ ਭਾਈਚਾਰੇ ਵਿੱਚ ਘੁਸਪੈਠ ਕਰਨ ਲਈ ਭੁਗਤਾਨ ਕੀਤੇ ਸਨ ਅਤੇ ਮੁਖਬਰਾਂ ਅਤੇ ਭੜਕਾਊ ਲੋਕਾਂ ਦਾ ਇੱਕ ਨੈਟਵਰਕ ਸਥਾਪਤ ਕੀਤਾ ਸੀ।
ਹਾਲ ਹੀ ਵਿੱਚ, ਸੰਸਦਾਂ ਦੀ ਰਾਸ਼ਟਰੀ ਸੁਰੱਖਿਆ ਅਤੇ ਖੁਫੀਆ ਕਮੇਟੀ (NSICOP) ਨੇ, ਵਿਦੇਸ਼ੀ ਦਖਲ ਨਾਲ ਸਬੰਧਤ ਕਈ ਰਿਪੋਰਟਾਂ ਪ੍ਰਕਾਸ਼ਿਤ ਕੀਤੀਆਂ ਹਨ। ਭਾਰਤ ਦੁਆਰਾ ਵਿਦੇਸ਼ੀ ਦਖਲਅੰਦਾਜ਼ੀ ਦੀਆਂ ਖੋਜਾਂ ਦੇ ਸਬੰਧ ਵਿੱਚ ਭਾਰੀ ਸੋਧ ਕੀਤੇ ਜਾਣ ਦੇ ਬਾਵਜੂਦ, ਇੱਕ 2018 ਦੀ ਰਿਪੋਰਟ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਭਾਰਤੀ ਸੰਚਾਲਕਾਂ ਨੇ ਇੱਕ ਖਾਸ ਬਿਰਤਾਂਤ ਨੂੰ ਵਧਾਉਣ ਲਈ ਚੱਲ ਰਹੀ ਮੁਹਿੰਮ ਦਾ ਆਯੋਜਨ ਕੀਤਾ, ਜਿਸ ਵਿੱਚ ਕੈਨੇਡਾ ਦੇ ਸਿੱਖ ਭਾਈਚਾਰੇ ਨੂੰ ਕੱਟੜਪੰਥੀ ਵਜੋਂ ਮਾਨਤਾ ਦਿੰਦੇ ਹੋਏ ਭਾਰਤੀ ਰਾਸ਼ਟਰੀ ਸੁਰੱਖਿਆ 'ਤੇ ਜ਼ੋਰ ਦਿੱਤਾ ਗਿਆ। ਰਾਸ਼ਟਰੀ ਸੁਰੱਖਿਆ ਅਤੇ ਖੁਫੀਆ ਸਲਾਹਕਾਰ, ਡੇਵਿਡ ਜੀਨ, ਨੇ ਵੀ ਰਿਕਾਰਡ ਵਿਚ ਸਪੱਸ਼ਟ ਤੌਰ 'ਤੇ ਦੱਸਿਆ ਕਿ ਭਾਰਤੀ ਖੁਫੀਆ ਆਪਰੇਟਿਵ, ਕੈਨੇਡੀਅਨ ਮੀਡੀਆ ਆਊਟਲੇਟਾਂ ਰਾਹੀਂ ਸਰਗਰਮੀ ਨਾਲ, ਝੂਠੇ ਬਿਰਤਾਂਤ ਘੜ ਰਹੇ ਸਨ ਅਤੇ ਪ੍ਰਚਾਰ ਰਹੇ ਸਨ। ਏ ਬੀ ਬਨਾਮ ਕੈਨੇਡਾ (ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ), 2020 ਐਫ ਸੀ 461 ਵਿੱਚ ਫੈਡਰਲ ਕੋਰਟ ਆਫ਼ ਕਨੇਡਾ ਦੀਆਂ ਖੋਜਾਂ ਦੁਆਰਾ, ਇਸ ਦੀ ਹੋਰ ਪੁਸ਼ਟੀ ਕੀਤੀ ਗਈ ਹੈ, ਜਿਸ ਵਿੱਚ ਇਹ ਸਥਾਪਿਤ ਕੀਤਾ ਗਿਆ ਹੈ ਕਿ ਭਾਰਤੀ ਖੁਫੀਆ ਤੰਤਰ ਸਿੱਧੇ ਤੌਰ 'ਤੇ ਕਿਸੇ ਵਿਅਕਤੀ ਨੂੰ ਕੰਮ ਸੌਂਪ ਕੇ, ਕੈਨੇਡੀਅਨ ਚੋਣ ਪ੍ਰਕਿਰਿਆਵਾਂ, ਸਰਕਾਰੀ ਨੀਤੀ ਅਤੇ ਮੀਡੀਆ ਦੀ ਆਜ਼ਾਦੀ ਵਿੱਚ ਦਖਲਅੰਦਾਜ਼ੀ ਕਰਦਾ ਹੈ। "ਭਾਰਤ ਸਰਕਾਰ ਦੀ ਤਰਫੋਂ ਕੈਨੇਡੀਅਨ ਸਰਕਾਰ ਦੇ ਨੁਮਾਇੰਦਿਆਂ ਅਤੇ ਏਜੰਸੀਆਂ ਨੂੰ ਗੁਪਤ ਰੂਪ ਵਿੱਚ ਪ੍ਰਭਾਵਿਤ ਕਰਨਾ" ਇਸ ਬਿਰਤਾਂਤ ਦਾ ਉਦੇਸ਼ ਹੈ।
ਇਹ ਨਾਪਾਕ ਗਤੀਵਿਧੀਆਂ, ਨਾ ਸਿਰਫ਼ ਕੈਨੇਡੀਅਨ ਸੰਸਥਾਵਾਂ ਨੂੰ ਕਮਜ਼ੋਰ ਕਰਦੀਆਂ ਹਨ ਅਤੇ ਸਰਕਾਰਾਂ ਨੂੰ ਦਬਾਏ ਜਾ ਰਹੇ ਭਾਈਚਾਰਿਆਂ ਨੂੰ ਹੋਰ ਦਬਾਉਣ ਲਈ ਰਾਜ਼ੀ ਕਰਕੇ, 'ਸਿੱਖਾਂ ਨੂੰ ਨਸਲੀ ਸਮੂਹ' ਵਜੋਂ ਪ੍ਰਭਾਵਿਤ ਕਰਦੀਆਂ ਹਨ, ਬਲਕਿ ਜਨਤਕ ਮਾਨਤਾ ਦੀ ਘਾਟ, ਭਾਰਤੀ ਅਧਿਕਾਰੀਆਂ ਨੂੰ ਪੰਜਾਬ ਅਤੇ ਵਿਦੇਸ਼ਾਂ ਵਿੱਚ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਜਾਰੀ ਰੱਖਣ ਲਈ ਵੀ ਉਤਸ਼ਾਹਿਤ ਕਰਦੀਆਂ ਹਨ। ਗਲੋਬਲ ਭਾਈਚਾਰਕ ਸਰਗਰਮੀ ਵਜੋਂ ਵਿਦੇਸ਼ਾਂ ਵਿੱਚ ਸਿੱਖ ਕਾਰਕੁਨਾਂ ਵਿਰੁੱਧ ਚੱਲ ਰਿਹਾ ਅਪਰਾਧੀਕਰਨ, ਭਾਰਤ ਦੇ ਘਰੇਲੂ ਤੌਰ 'ਤੇ ਅਸਹਿਮਤੀ ਵਾਲੇ ਅਪਰਾਧੀਕਰਨ ਦਾ ਅਤੇ ਇਸਦੀ ਵਿਦੇਸ਼ੀ ਦਖਲਅੰਦਾਜ਼ੀ ਅਤੇ ਜਾਸੂਸੀ ਦਾ, ਵਿਸਤਾਰ ਹੈ।
ਪਬਲਿਕ ਸੇਫਟੀ ਮੰਤਰੀ ਹੋਣ ਦੇ ਨਾਤੇ, ਇਹ ਜ਼ਰੂਰੀ ਹੈ ਕਿ ਤੁਸੀਂ ਰਿਪੁਦਮਨ ਸਿੰਘ ਮਲਿਕ ਦੇ ਕਤਲ ਅਤੇ ਇਸ ਤੋਂ ਅੱਗੇ ਦੇ ਸਬੰਧ ਵਿੱਚ, ਇਹਨਾਂ ਗਤੀਵਿਧੀਆਂ ਦੀ ਪੂਰੀ ਪਾਰਦਰਸ਼ੀ ਢੰਗ ਨਾਲ ਜਾਂਚ ਕਰੋ। ਅਜਿਹੀ ਜਾਂਚ ਦੇ ਨਤੀਜਿਆਂ ਨੂੰ ਅੱਗੇ ਜਨਤਕ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੈਨੇਡਾ ਦੇ ਸਾਰੇ ਭਾਈਚਾਰਿਆਂ ਨੂੰ, ਕੈਨੇਡਾ ਦੀਆਂ ਸਿਆਸੀ ਸੰਸਥਾਵਾਂ ਅਤੇ ਪੱਤਰਕਾਰੀ ਦੀ ਆਜ਼ਾਦੀ ਨੂੰ, ਕਮਜ਼ੋਰ ਕਰਨ ਦੀਆਂ ਇਨ੍ਹਾਂ ਗੈਰ-ਕਾਨੂੰਨੀ ਕੋਸ਼ਿਸ਼ਾਂ ਤੋਂ ਸੁਰੱਖਿਅਤ ਰੱਖਿਆ ਗਿਆ ਹੈ।
ਅਸੀਂ ਇਸ ਮਾਮਲੇ 'ਤੇ ਤੁਹਾਡੇ ਧਿਆਨ ਦੀ ਸ਼ਲਾਘਾ ਕਰਦੇ ਹਾਂ ਅਤੇ ਨੇੜਲੇ ਭਵਿੱਖ ਵਿੱਚ ਤੁਹਾਡੇ ਵੱਲੋਂ ਜਾਣਕਾਰੀ ਦੀ ਉਮੀਦ ਕਰਦੇ ਹਾਂ।
(ਬੀਸੀ ਸਿੱਖ ਗੁਰਦੁਆਰਾ ਕੌਂਸਲ)
BC Sikh Gurdwara Council wrote to the Canadian Minister of Public Safety to investigate foreign interference in the murder of Ripudaman Singh Malik
Full letter:
The Honourable Marco E. L. Mendicino, P.C., M.P. Minister of Public Safety 365 Laurier Avenue West Ottawa, ON KIA lLl
July 17, 2022
Re: Investigation of foreign interference in the murder of Ripudaman Singh Malik
Dear Minister Mendicino,
We are writing to you today regarding the recent shooting of Ripudaman Singh Malik and the pending investigation into his murder. As a high-profile member of the Sikh community for over 40 years, Mr. Malik is credited with helping found Khalsa School (the largest private school in British Columbia with over 3000 students) and Khalsa Credit Union and its many branches as a community-focused bank. These endeavours within the Sikh community and beyond had Mr. Malik placed as a well-known and respected member within many circles in which he engaged.
Our purpose in writing to you is to urge you to ensure that the investigation into the murder of Mr. Malik is conducted thoroughly and transparently, including an investigation into the potential involvement of Indian intelligence agencies. Aside from the immediate criminal investigation, Canadian intelligence and security agencies must also assess whether Indian intelligence operatives had any prior knowledge of the crime and whether such agencies or foreign actors have been involved in influencing the media portrayal of the shooting or the subsequent political discourse that is emerging across the country.
Analyzing sources in the public domain, there is significant evidence on the record establishing that Indian officials and intelligence operatives have manufactured news coverage, offered bribes to media outlets to influence their reporting, and amplified targeted messages for several decades. This has been done to further Indian interests and comes at the cost of vilifying the Sikh community in Canada. A 1988 Globe & Mail investigation revealed that Indian intelligence agents had established a network of paid informers and agent provocateurs to penetrate Canada’s Sikh community to further this purpose since the 1980s.
More recently, the National Security and Intelligence Committee of Parliamentarians (NSICOP) has published multiple reports pertaining to foreign interference. Despite being heavily redacted with regards to the findings of foreign interference by India, a 2018 report made it clear that Indian operatives orchestrated an ongoing campaign to amplify a single narrative, emphasizing Indian national security while delegitimizing Canada’s Sikh community as extremists. National Security & Intelligence Advisor, David Jean, also went on the record to state clearly that Indian intelligence operatives were actively fabricating and promoting a false narrative through Canadian media outlets. This is further corroborated by the findings of the Federal Court of Canada in AB v Canada (Citizenship and Immigration), 2020 FC 461 which established that Indian intelligence operatives directly interfered in Canadian electoral processes, government policy, and media independence by explicitly tasking an individual to “covertly influence Canadian government representatives and agencies on behalf of the Indian government.”
These nefarious activities not only undermine Canadian institutions and impact Sikhs as a racialized group by convincing governments to repress vulnerable communities, but the lack of public acknowledgement also emboldens Indian officials to continue violating human rights in Punjab and abroad in the absence of any condemnation from the global community. The ongoing criminalization of Sikh activists in foreign countries as a result, is an extension of India’s criminalization of dissent domestically and its foreign interference and espionage.
As the Minister of Public Safety, it is imperative that you thoroughly investigate these activities in a transparent manner in relation to the murder of Ripudaman Singh Malik and beyond. The results of such an investigation must further be made public in order to ensure that all communities in Canada are protected from these illegal attempts to undermine Canada’s political institutions and journalistic freedoms.
We appreciate your attention to this matter and look forward to hearing from you in the near future.
BC Sikh Gurdwara Council
-
ਡਾ. ਗੁਰਵਿੰਦਰ ਸਿੰਘ, ਕੋਆਰਡੀਨੇਟਰ, ਪੰਜਾਬੀ ਸਾਹਿਤ ਸਭਾ ਮੁੱਢਲੀ (ਰਜਿ.) ਐਬਟਸਫੋਰਡ, ਕੈਨੇਡਾ।
singhnewscanada@gmail.com
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.