ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਪਾਣੀ ਦੀ ਮੰਗ ਕੀਤੀ ਸੀ ਨਾ ਕਿ ਧੂੰਏਂ ਦੀ......
ਪਰਾਲੀ ਦਾ ਧੂੰਆਂ ਰੋਕਣ ਵਿਚ ਪੰਜਾਬ ਸਰਕਾਰ ਖੇਤੀਬਾੜੀ ਵਿਭਾਗ ਦੇ ਅਫ਼ਸਰ ਅਤੇ ਪਿੰਡਾਂ ਦੇ ਨੰਬਰਦਾਰ ਵੀ ਪੂਰੀ ਤਰ੍ਹਾਂ ਹੋਏ ਫੇਲ੍ਹ ...
ਪੰਜਾਬ ਸਰਕਾਰ ਵੱਲੋਂ ਬਾਰ ਬਾਰ ਹਦਾਇਤਾਂ ਕਰਨ ਤੇ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਰੁਝਾਨ ਨਹੀਂ ਰੁਕ ਰਿਹਾ ,ਜੇਕਰ ਕਿਸਾਨਾਂ ਦੀ ਗੱਲ ਸੁਣੀ ਜਾਵੇ ਤਾਂ ਕਿਸਾਨ ਕਹਿੰਦੇ ਹਨ ਕਿ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਾਂਭਣਾ ਸਾਡੇ ਲਈ ਇਕ ਮੁਸ਼ਕਲ ਕਾਰਜ ਹੈ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਸਾਨੂੰ ਦੋ ਗੁਣਾ ਖਰਚਾ ਆਉਂਦਾ ਹੈ,ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਬੇਸ਼ੱਕ ਆਪਣੇ ਚਾਰ ਅਫਸਰ ਸਸਪੈਂਡ ਕੀਤੇ ਗਏ, ਜੋ ਕਿ ਡਿਊਟੀ ਵਿੱਚ ਕੁਤਾਹੀ ਵਰਤ ਰਹੇ ਸਨ,ਇਸ ਪਰਾਲੀ ਦੇ ਧੂੰਏਂ ਨੂੰ ਰੋਕਣ ਲਈ ਅਤੇ ਕਿਸਾਨਾਂ ਨੂੰ ਸਮਝਾਉਣ ਲਈ ,ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨੰਬਰਦਾਰਾਂ ਦੀ ਡਿਊਟੀ ਲਗਾਈ ਗਈ ,ਜੇਕਰ ਅੱਜ ਤੇ ਕੱਲ੍ਹ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ ਦਿਨਾਂ ਨਾਲੋਂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਸਭ ਤੋਂ ਵੱਧ ਲਗਾਈ ਗਈ ਅਤੇ ਧੂੰਏ ਪੰਜਾਬ ਦੇ ਹਰੇਕ ਕੋਨੇ ਵਿੱਚ ਵੇਖਣ ਨੂੰ ਮਿਲਿਆ।
ਜਿਸ ਨਾਲ ਜਿੱਥੇ ਕਈ ਥਾਵਾਂ ਤੇ ਹਾਦਸੇ ਵਾਪਰੇ ਹਨ, ਕਈ ਇਨਸਾਨੀ ਮੌਤਾਂ ਵੀ ਹੋਈਆਂ ਹਨ ਅਤੇ ਇਹ ਧੂੰਆਂ ਸਾਹ ਦੇ ਮਰੀਜ਼ਾਂ ਲਈ ਤੇ ਅੱਖਾਂ ਲਈ ਅਤੇ ਹੋਰ ਵੀ ਕਈ ਬੀਮਾਰੀਆਂ ਨੂੰ ਅਲਾਮਤਾਂ ਦੇ ਰਿਹਾ ਹੈ , ਦੂਸਰੇ ਪਾਸੇ ਹਰਿਆਣਾ ਦੇ ਖੇਤੀ ਮੰਤਰੀ ਜੇਪੀ ਦਲਾਲ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਪਾਣੀ ਦੀ ਮੰਗ ਕੀਤੀ ਸੀ ਨਾ ਕਿ ਧੂੰਏਂ ਦੀ, ਪੰਜਾਬ ਦਾ ਧੂੰਆਂ ਪੰਜਾਬ ਦੇ ਨਾਲ ਨਾਲ ਹਰਿਆਣਾ ਅਤੇ ਦਿੱਲੀ ਦੇ ਲੋਕਾਂ ਲਈ ਬਣਿਆ ਸਿਰਦਰਦੀ, ਪਰਾਲੀ ਦਾ ਧੂੰਆਂ ਰੋਕਣ ਵਿਚ ਮੁੱਖ ਮੰਤਰੀ ਭਗਵੰਤ ਮਾਨ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ , ਖੇਤੀਬਾੜੀ ਵਿਭਾਗ ਦੇ ਅਫ਼ਸਰ ਅਤੇ ਪਿੰਡਾਂ ਦੇ ਨੰਬਰਦਾਰ ਵੀ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ।
-
ਗੁਰਪ੍ਰੀਤ ਸਿੰਘ ਜਖਵਾਲੀ,
jakhwali89@gmail.com
9855036444
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.