ਚੰਗੇ ਭਵਿੱਖ ਲਈ, ਪਰ ਕਦੇ-ਕਦੇ ਮਜ਼ਬੂਰੀਆਂ ਕਾਰਨ ਮਨੁੱਖ ਦਾ ਖਾਸਾ ਪ੍ਰਵਾਸ ਹੰਢਾਉਣ ਦਾ ਰਿਹਾ ਹੈ। ਪ੍ਰਵਾਸ ਦੀ ਇਹ ਪ੍ਰਵਿਰਤੀ ਮਨੁੱਖ ਨੂੰ ਦੇਸ਼, ਵਿਦੇਸ਼ ਦੇ ਲੋਕਾਂ ਨਾਲ ਸਾਂਝ ਪਾਉਣ, ਆਪਣਾ ਭਵਿੱਖ ਸੁਆਰਣ, ਨਵੇਂ ਸਭਿਆਚਾਰਾਂ 'ਚ ਵਿਚਰਨ ਦਾ ਮੌਕਾ ਪ੍ਰਦਾਨ ਕਰਦੀ ਹੈ। ਪ੍ਰਵਾਸੀ ਮਨੁੱਖ ਨਵੇਂ ਥਾਵਾਂ 'ਤੇ ਜਾਕੇ ਬਹੁਤ ਕੁਝ ਸਿਖਦਾ ਹੈ, ਤਜ਼ਰਬੇ ਹਾਸਲ ਕਰਦਾ ਹੈ, ਵੱਡੀਆਂ ਪ੍ਰਾਪਤੀਆਂ ਕਰਦਾ ਹੈ, ਪਰ ਜਨਮ ਭੂਮੀ ਨਾਲ ਉਸਦਾ ਲਗਾਅ ਲਗਾਤਾਰ ਰਹਿੰਦਾ ਹੈ ਅਤੇ ਉਹ ਜ਼ਿੰਦਗੀ ਭਰ ਉਸਦਾ ਕਰਜ਼ਾ ਚੁਕਾਉਣ ਲਈ ਤਤਪਰ ਰਹਿੰਦਾ ਹੈ।
ਹਿੰਦੋਸਤਾਨੀ ਪ੍ਰਵਾਸੀਆਂ ਖ਼ਾਸ ਕਰਕੇ ਪੰਜਾਬੀ ਪ੍ਰਵਾਸੀਆਂ, ਜਿਹਨਾ ਜਿਥੇ ਵਿਸ਼ਵ ਦੇ ਵੱਖੋ-ਵੱਖਰੇ ਥਾਵਾਂ 'ਤੇ ਜਾਕੇ ਬਹੁਤ ਕੁਝ ਹਾਸਲ ਕੀਤਾ, ਉਥੇ ਉਹਨਾ ਆਪਣੇ ਧਰਮ, ਸਭਿਆਚਾਰ, ਬੋਲੀ ਨੂੰ ਜੀਊਂਦੇ ਰੱਖਿਆ। ਉਹ ਇੰਜੀਨੀਅਰ, ਡਾਕਟਰ, ਪ੍ਰੋਫੈਸ਼ਨਲ ਬਣੇ। ਉਹਨਾ ਖੇਤੀ ਅਤੇ ਬਿਜ਼ਨੈਸ ਖ਼ਾਸ ਕਰਕੇ ਟਰੱਕਿੰਗ 'ਚ ਵਿਸ਼ੇਸ਼ ਉਪਲੱਬਧੀਆਂ ਹਾਸਲ ਕੀਤੀਆਂ। ਸਿਆਸੀ ਖੇਤਰ 'ਚ ਪੈਰ ਪਸਾਰੇ, ਪਰ ਸਮਾਜ ਸੇਵਾ 'ਚ ਉਹਨਾ ਗੁਰੂਆਂ ਦੇ ਦੱਸੇ ਰਸਤੇ 'ਤੇ ਚਲਦਿਆਂ ਵੱਡੇ ਮਾਅਰਕੇ ਮਾਰੇ।
ਇਸੇ ਸਦਕਾ ਪਿਛਲੇ ਚਾਰ -ਪੰਜ ਦਹਾਕਿਆਂ ਤੋਂ ਪ੍ਰਵਾਸੀ ਪੰਜਾਬੀਆਂ ਆਪਣੇ ਦੇਸ਼ ਪੰਜਾਬ ਅਤੇ ਆਪਣੇ ਪਿੰਡਾਂ, ਸ਼ਹਿਰਾਂ ਲਈ ਉਹਨਾ ਦੇ ਬੁਨਿਆਦੀ ਢਾਂਚੇ 'ਚ ਉਸਾਰੀ ਲਈ ਵਿਸ਼ੇਸ਼ ਯੋਗਦਾਨ ਪਾਇਆ, ਹਸਪਤਾਲ, ਸਕੂਲ, ਸਟੇਡੀਅਮ, ਜੰਜ ਘਰ ਆਦਿ ਉਸਾਰੇ, ਲੋੜਵੰਦ ਲੜਕੀਆਂ ਦੇ ਵਿਆਹਾਂ, 'ਚ ਯੋਗਦਾਨ ਪਾਇਆ। ਸਕੂਲ, ਕਾਲਜਾਂ ਦੇ ਵਿਦਿਆਰਥੀ ਲਈ ਫ਼ੀਸਾਂ ਅਦਾ ਕਰਕੇ ਉਹਨਾ ਨੂੰ ਪੜ੍ਹਾਇਆ। ਪਰ ਕੁਝ ਇੱਕ ਸੰਸਥਾਵਾਂ ਨੇ ਵਿਲੱਖਣ ਸੇਵਾ ਕਰਦਿਆਂ ਪੰਜਾਬ 'ਵ ਵਧ ਰਹੇ ਕੈਂਸਰ ਅਤੇ ਅੱਖਾਂ ਦੀਆਂ ਬੀਮਾਰੀਆਂ ਦੇ ਇਲਾਜ ਲਈ ਭਰਪੂਰ ਉਪਰਾਲੇ ਕੀਤੇ।
ਇਹੋ ਜਿਹੀਆਂ ਸੰਸਥਾਵਾਂ ਵਿਚੋਂ ਇੱਕ ਯੂਨਾਈਟਿਡ ਸਿੱਖ ਮਿਸ਼ਨ ਸੰਸਥਾ ਹੈ, ਜਿਸ ਦੇ ਆਗੂਆਂ ਨੇ ਭਰਪੂਰ ਯਤਨ ਕਰਕੇ ਪੰਜਾਬ ਦੇ ਪਿੰਡਾਂ 'ਚ ਵੱਡੀ ਪੱਧਰ ਉਤੇ ਕੰਮ ਕੀਤਾ ਹੈ। ਹਜ਼ਾਰਾਂ ਵਿਅਕਤੀਆਂ ਦੀਆਂ ਅੱਖਾਂ ਦੀ ਰੌਸ਼ਨੀ ਮੁੜ ਪਰਤਾਈ ਅਤੇ ਬੁਢਾਪੇ 'ਚ ਨਿਆਸਰੇ ਲੋੜਬੰਦ ਬਜ਼ੁਰਗਾਂ ਦੀਆਂ ਅੱਖਾਂ 'ਚ ਲੈੱਨਜ਼ ਪਾਉਣ ਦੀ ਸੇਵਾ ਨਿਭਾਈ।
ਯੂਨਾਈਟਿਡ ਸਿੱਖ ਮਿਸ਼ਨ ਕੈਲੇਫੋਰਨੀਆ ਯੂਐਸਏ ਦਾ ਮੁੱਖ ਉਦੇਸ਼ ਅੱਖਾਂ ਦੇ ਅਪਰੇਸ਼ਨ ਅਤੇ ਅੱਖਾਂ ਦੇ ਚੈੱਕਅੱਪ ਕੈਂਪ ਲਾਉਣਾ ਹੈ। ਸਾਲ 2023 ਵਿੱਚ ਇਸ ਸੰਸਥਾ ਵਲੋਂ ਭਾਣੋਕੀ(ਫਗਵਾੜਾ) ਵਿਖੇ 45, ਫਿਰੋਜ਼ਪੁਰ ਵਿਖੇ 83, ਸਰਹਾਲਾ (ਅੰਮ੍ਰਿਤਸਰ) ਵਿਖੇ 69, ਸਮੁੰਦਰਾ ਜਿਲਾ ਰੂਪਨਗਰ ਵਿਖੇ 32, ਹੇਂਲਰਾਂ (ਜਲੰਧਰ) ਵਿਖੇ 56, ਝਾਵਾਂ (ਹੁਸ਼ਿਆਰਪੁਰ) ਵਿਖੇ 70, ਉਪਲ ਤਰਨਤਾਰਨ ਵਿਖੇ 60, ਪੱਧਰੀ ਅੰਮ੍ਰਿਤਸਰ ਵਿਖੇ 16, ਬਿਆਸ 'ਚ 39, ਭਲੋਜਲਾ (ਤਰਨਤਾਰਨ) ਵਿਖੇ 58, ਰਸਤਗੋ ਜਲੰਧਰ 35, ਅਲੀਪੁਰ(ਹੁਸ਼ਿਆਰਪੁਰ) ਵਿਖੇ 36, ਭਾਸਵਾਨ ਜਲੰਧਰ 'ਚ 32, ਭੱਟੀਕੇ ਅੰਮ੍ਰਿਤਸਰ ਵਿਖੇ 168, ਸਿਧਵਾ ਦੋਨਾ ਵਿਖੇ 45, ਘੁਮਾਣ(ਗੁਰਦਾਸਪੁਰ) 27, ਪੁਰ ਹੀਰਾਂ ਵਿਖੇ 59, ਸਾਧੂ ਆਸ਼ਰਮ ਕੋਟਲ ਲੇਹਲ ਸੰਗਰੂਰ ਵਿਖੇ 172, ਧਾਮਕੋਟ (ਲੁਧਿਆਣਾ) 'ਚ 50, ਰੰਨਗੀਆਂ ਵਿਖੇ 18, ਸੁਲਤਾਨਵਿੰਡ 'ਚ 86, ਕੋਟਲੀਥਾਨ ਸਿੰਘ ਵਿਖੇ 26, ਜਲਵਾਨਾ (ਸੰਗਰੂਰ) 14, ਗਿੱਲ ਬੌਬ ਵਿਖੇ 60, ਬਿਲੀ ਬਰੈਚ 47, ਟਾਂਡਾ ਵਿਖੇ 54, ਮਾਨੋਹਰਪੁਰ 45, ਬਿਆਸ ਪਿੰਡ 46, ਸਾਧੂ ਆਸ਼ਰਮ ਮਾਨਸਾ 138, ਪੁਲ ਰੁਖੜਾ 42, ਜੈਨਪੁਰ 39, ਚੋਟੀਆਂ 49, ਔਲਖ 60, ਰੁਪਾਲਹੇਰੀ 48, ਮੁਹੱਦੀਆ 53, ਲਹਿਰਾ ਵਿਖੇ 33, ਬਜ਼ੁਰਗਾਂ ਦੇ ਅੱਖਾਂ ਦੀ ਸਰਜਰੀ ਕੀਤੀ ਗਈ ਤੇ ਅੱਖਾਂ ਦੇ ਲੈੱਨਜ਼ ਪੁਆਏ। ਇਸ ਤਰ੍ਹਾਂ ਸਾਲ 2023 'ਚ ਕੁਲ ਮਿਲਾਕੇ ਦਸ ਹਜ਼ਾਰ ਤੋਂ ਵਧ ਲੋਕਾਂ ਦੀਆਂ ਅੱਖਾਂ ਦੇ ਚੈੱਕ ਅੱਪ ਕਰਵਾਏ ਗਏ। ਸਾਲ 2024 ਵਿੱਚ ਵੀ ਇਹ ਕਾਰਜ ਨਿਰਵਿਘਨ ਜਾਰੀ ਹੈ।
ਯੂਨਾਈਟਿਡ ਸਿੱਖ ਮਿਸ਼ਨ ਅੱਖਾਂ ਦੇ ਕੈਂਪ ਲਗਾਕੇ ਪੰਜਾਬ ਦੇ ਬਜ਼ੁਰਗਾਂ, ਲੋੜਬੰਦਾਂ ਦੀ ਸਹਾਇਤਾ ਲਈ ਕਾਰਜਸ਼ੀਲ ਹੈ, ਕਿਉਂਕਿ ਪੰਜਾਬ ਦੇ ਲੋਕ ਅੱਖਾਂ ਪ੍ਰਤੀ ਖ਼ਾਸ ਤੌਰ 'ਤੇ ਅਵੇਸਲੇ ਹਨ, ਇਸੇ ਕਰਕੇ ਇੱਕ ਡੂੰਘੀ ਸੋਚ ਮਨ 'ਚ ਰੱਖਦਿਆਂ ਇਸ ਸੰਸਥਾ ਦੇ ਮੈਂਬਰਾਂ ਨੇ ਰਸ਼ਪਾਲ ਸਿੰਘ ਢੀਂਡਸਾ, ਵਰਿੰਦਰ ਕੌਰ ਸੰਘਾ, ਗੁਰਪਾਲ ਸਿਮਘ ਢੀੰਡਸਾ, ਰਣਜੀਤ ਸਿੰਘ, ਬਿੰਦਰ ਸਿੰਘ ਢਿਲੋਂ, ਬਲਵਿੰਦਰ ਸਿੰਘ ਬੜੈਚ ਅਤੇ ਹੋਰਨਾਂ ਦੀ ਅਗਵਾਈ ਵਿੱਚ ਇਸ ਸਬੰਧ ਵਿੱਚ ਵਡੇਰੇ ਕਦਮ ਪੁੱਟੇ। ਇਸ ਸੰਸਥਾ ਵਲੋਂ ਦੋ ਦਹਾਕਿਆਂ ਵਿੱਚ 250 ਤੋਂ ਵੱਧ ਅੱਖਾਂ ਦੇ ਕੈਂਪ ਪਿਛਲੇ ਪੰਜਾਂ ਸਾਲਾਂ ਵਿੱਚ ਅਤੇ 600 ਤੋਂ ਵੱਧ ਕੈਂਪ ਪਿਛਲੇ 19 ਸਾਲਾਂ ਵਿੱਚ ਲਗਾ ਚੁੱਕੀ ਹੈ, ਜਿਸ ਤੋਂ 3 ਲੱਖ ਤੋਂ ਵਧ ਲੋਕਾਂ ਨੇ ਫਾਇਦਾ ਲਿਆ ਹੈ। ਅੱਖਾਂ ਦੇ ਸਰਜਰੀ ਕਰਕੇ ਲੈੱਨਜ਼ ਹੀ ਨਹੀਂ ਪਾਏ ਗਏ, ਸਗੋਂ ਉਹਨਾ ਨੂੰ ਮੁਫਤ ਦਵਾਈਆਂ, ਐਨਕਾਂ ਵੀ ਮੁਫ਼ਤ ਦਿੱਤੀਆਂ ਗਈਆਂ।
ਕੈਲੇਫੋਰਨੀਆ ਦੀ ਯੂਨਾਈਟਿਡ ਸਿੱਖ ਮਿਸ਼ਨ ਇੱਕ ਗੈਰ-ਸਰਕਾਰੀ ਅੰਤਰਰਾਸ਼ਟਰੀ ਸੰਸਥਾ ਹੈ, ਜੋ ਸਿਹਤ, ਸਿੱਖਿਆ, ਵਾਤਾਵਰਨ ਅਤੇ ਮਨੁੱਖੀ ਵਿਕਾਸ ਲਈ ਬਚਨਬੱਧਤਾ ਦੇ ਨਾਲ ਕੰਮ ਕਰਦੀ ਹੈ। ਇਹ ਸੰਸਥਾ ਅਮਰੀਕਾ ਵਿੱਚ ਵੱਖੋ-ਵੱਖਰੇ ਦੇਸ਼ਾਂ 'ਚ ਕੰਮ ਕਰਨ ਲਈ ਚੈਰੀਟੇਬਲ ਸੁਸਾਇਟੀ ਵਲੋਂ ਰਜਿਸਟਰਡ ਹੈ। ਇਸ ਸੰਸਥਾ ਦਾ ਮੁੱਖ ਉਦੇਸ਼ ਜਿਥੇ ਸਿਹਤ ਸੰਭਾਲ ਖ਼ਾਸ ਕਰਕੇ ਅੱਖਾਂ ਦੀ ਸੰਭਾਲ ਮੁੱਖ ਤੌਰ 'ਤੇ ਹੈ ਉਥੇ ਸੰਸਥਾਂ ਵਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਸਾਲ 2021 ਵਿੱਚ ਰਛਪਾਲ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅਤੇ ਹੋਰ ਗੁਰਦੁਆਰਿਆਂ ਵਿੱਚ 1.2 ਮੈਗਾਵਾਟ ਦੇ ਸੋਲਰ ਸਿਸਟਮ ਲਗਾਏ ਗਏ, ਜਿਸ ਨਾਲ ਸਾਫ਼-ਸੁਥਰਾ ਵਾਤਾਵਰਨ ਬਣਾਉਣ ਵਿੱਚ ਤਾਂ ਫ਼ਾਇਦਾ ਹੋਇਆ ਹੀ ਪਰ ਨਾਲ ਦੀ ਨਾਲ ਬਿਜਲੀ ਖਪਤ ਅਤੇ ਖ਼ਰਚ ਵੀ ਘਟਿਆ।
ਇਸ ਸੰਸਥਾ ਦੇ ਕੰਮਾਂ ਅਤੇ ਭਵਿੱਖ ਯੋਜਨਾ ਬਾਰੇ ਜਦੋਂ ਪ੍ਰਧਾਨ ਰਛਪਾਲ ਸਿੰਘ ਢੀਂਡਸਾ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾ ਨੇ ਦੱਸਿਆ ਕਿ ਉਹਨਾ ਦੀ ਯੋਜਨਾ ਪੰਜਾਬ ਦੇ ਹਰ ਪਿੰਡਾਂ ਵਿੱਚ ਅੱਖਾਂ ਦੇ ਮਿਸ਼ਨ ਨੂੰ ਲੈ ਕੇ ਪਹੁੰਚਣ ਦੀ ਹੈ। ਉਹਨਾ ਨੇ ਇਹ ਵੀ ਕਿਹਾ ਕਿ ਅਮਰੀਕਾ ਵਸਦੇ ਪ੍ਰਵਾਸੀ ਵੀਰਾਂ ਵਲੋਂ ਉਹਨਾ ਦੀ ਸੰਸਥਾ ਨੂੰ ਇਸ ਕਾਰਜ ਵਿੱਚ ਵਿਸ਼ੇਸ਼ ਸਹਿਯੋਗ ਮਿਲਦਾ ਹੈ ਕਿਉਂਕਿ ਲੋਕ ਆਪਣੇ-ਆਪਣੇ ਪਿੰਡਾਂ ਵਿੱਚ ਅੱਖਾਂ ਦੇ ਕੈਂਪ ਲਗਵਾ ਕੇ ਉਹਨਾ ਨੂੰ ਮੁਫ਼ਤ ਸਹੂਲਤਾਂ ਦੇਣ ਲਈ ਯੋਗਦਾਨ ਪਾਉਂਦੇ ਹਨ। ਉਹਨਾ ਦੱਸਿਆ ਕਿ ਉਹਨਾ ਦਾ ਮਿਸ਼ਨ ਪੰਜਾਬ ਦੇ ਹਰ ਪਿੰਡ ਵਿੱਚ ਪਹੁੰਚਣ ਦਾ ਹੈ ਅਤੇ ਸਾਲ ਦਰ ਸਾਲ ਉਹਨਾ ਦੀ ਸੰਸਥਾ ਅੱਖਾਂ ਦੇ ਕੈਂਪ ਲਗਾਉਣ 'ਚ ਵਾਧਾ ਕਰਕੇ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨਸ਼ੀਲ ਹੈ। ਰਛਪਾਲ ਸਿੰਘ ਢੀਂਡਸਾ ਅਤੇ ਉਹਨਾ ਦੀ ਟੀਮ ਦਾ ਸੁਪਨਾ ਪੰਜਾਬ ਵਿੱਚ ਇੱਕ ਵੱਡਾ ਸੁਪਰਸਪੈਸ਼ਲਿਟੀ ਹਸਪਤਾਲ ਬਣਾਉਣ ਦਾ ਹੈ, ਜਿਥੇ ਮਾਡਰਨ ਸੁਵਿਧਾਵਾਂ ਤਾਂ ਪ੍ਰਦਾਨ ਕੀਤੀਆਂ ਹੀ ਜਾਣਗੀਆਂ ਸਗੋਂ ਮਾਹਰ ਡਾਕਟਰ ਦੀ ਸੇਵਾ ਵੀ ਲਈ ਜਾਵੇਗੀ।
-
ਗੁਰਮੀਤ ਸਿੰਘ ਪਲਾਹੀ, ਲੇਖਕ
gurmitpalahi@yahoo.com
9815802070
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.