ਚੰਡੀਗੜ੍ਹ, 13 ਦਸੰਬਰ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸੱਸ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧ 'ਚ ਉਨ੍ਹਾਂ ਨੇ ਟਵਿੱਟਰ 'ਤੇ ਟਵੀਟ ਕਰਦਿਆਂ ਕਿਹਾ ਕਿ "ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਉਹ ਉਨ੍ਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ"।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੱਸ ਅਤੇ ਮਹਾਰਾਣੀ ਪ੍ਰਨੀਤ ਕੌਰ ਦੇ ਮਾਤਾ ਸਤਿੰਦਰ ਕੌਰ ਕਾਹਲੋਂ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਸੀ ਅਤੇ ਉਹ 96ਸਾਲਾਂ ਦੇ ਸਨ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 13 ਦਸੰਬਰ ਦੁਪਹਿਰ 12.30 ਵਜੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਚ ਹੋਵੇਗਾ।