ਅੰਮ੍ਰਿਤਸਰ, 29 ਦਸੰਬਰ 2020 - ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਅਮਰੀਕਾ ਵਿਚ ਅਕਾਲ ਚਲਾਣਾ ਕਰ ਗਏ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੋ. ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਪ੍ਰੋ. ਭੁੱਲਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਉਪਕਾਰ ਕੌਰ ਤਿਆਗ ਦੀ ਮੂਰਤ ਸਨ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਹੋਰਨਾਂ ਨੇ ਵੀ ਮਾਤਾ ਉਪਕਾਰ ਕੌਰ ਦੇ ਚਲਾਣੇ ’ਤੇ ਦੁਖ ਦਾ ਇਜ਼ਹਾਰ ਕੀਤਾ।