ਰਾਜਿੰਦਰ ਕੁਮਾਰ
- ਅੰਤਿਮ ਸਸਕਾਰ ਮਸੰਦਾ ਪੱਟੀ ਬੰਗਾ ਦੇ ਸ਼ਮਸ਼ਾਨ ਘਾਟ ਵਿਖੇ ਹੋਇਆ
ਬੰਗਾ 3 ਜਨਵਰੀ 2021 - ਬੰਗਾ ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ ਦੇ ਟਰੱਸਟ ਮੈਂਬਰ ਜਗਜੀਤ ਸਿੰਘ ਸੋਢੀ (ਸਾਬਕਾ ਮੰਡੀ ਸੁਪਰਵਾਈਜਰ ਮਾਰਕੀਟ ਕਮੇਟੀ ਬੰਗਾ), ਕਮਲਜੀਤ ਸਿੰਘ ਸੋਢੀ ਅਤੇ ਭੈਣ ਗੁਰਪ੍ਰੀਤ ਕੌਰ ਦੇ ਮਾਤਾ ਜੀ ਧਾਰਮਿਕ ਹਸਤੀ ਬੀਬੀ ਸੁਖਜੀਤ ਕੌਰ ਜੀ ਸੁਪਤਨੀ ਸਵ: ਸ. ਉਂਕਾਰ ਸਿੰਘ ਸੋਢੀ ਬੀਤੀ ਰਾਤ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਹ 81 ਸਾਲ ਦੇ ਸਨ। ਸਵ: ਬੀਬੀ ਸੁਖਜੀਤ ਕੌਰ ਜੀ ਦਾ ਅੰਤਿਮ ਸਸਕਾਰ ਅੱਜ ਦੁਪਿਹਰ ਬਾਅਦ ਸ਼ਮਸ਼ਾਨ ਘਾਟ ਮਸੰਦਾਂ ਪੱਟੀ, ਬੰਗਾ ਵਿਖੇ ਪੂਰਨ ਗੁਰਮਰਿਆਦਾ ਨਾਲ ਕੀਤਾ ਗਿਆ। ਇਸ ਮੌਕੇ ਵੱਡੇ ਪੁੱਤਰ ਜਗਜੀਤ ਸਿੰਘ ਸੋਢੀ ਨੇ ਚਿਤਾ ਨੂੰ ਅਗਨੀ ਭੇਟ ਕੀਤੀ । ਇਸ ਤੋਂ ਪਹਿਲਾਂ ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਾਲਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਅੰਤਿਮ ਸਸਕਾਰ ਮੌਕੇ ਸਰਵ ਸ੍ਰੀ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ, ਜਥੇਦਾਰ ਬੁੱਧ ਸਿੰਘ ਬਲਾਕੀਪੁਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾਂ, ਸੋਹਨ ਲਾਲ ਢੰਡਾ, ਜਸਵਰਿੰਦਰ ਸਿੰਘ ਜੱਸਾ ਕਲੇਰਾਂ, ਨਵਦੀਪ ਸਿੰਘ ਅਨੋਖਰਵਾਲ, ਭਾਈ ਜੋਗਾ ਸਿੰਘ, ਕਰਮਜੀਤ ਸਿੰਘ ਪ੍ਰਧਾਨ ਸਬਜ਼ੀ ਮੰਡੀ ਬੰਗਾ, ਗੁਰਚਰਨ ਸਿੰਘ, ਅਮਰੀਕ ਸਿੰਘ ਮਾਨ ਮੀਤ ਪ੍ਰਧਾਨ ਗੁਰੂ ਅਰਜਨ ਦੇਵ ਚੈਰੀਟੇਬਲ ਹਸਪਤਾਲ ਬੰਗਾ, ਸੰਸਾਰ ਸਿੰਘ ਮਾਨ, ਗੁਲਜ਼ਾਰ ਸਿੰਘ, ਮਨਮੋਹਨ ਸਿੰਘ ਸਾਬਕਾ ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ, ਕਰਨਪ੍ਰੀਤ ਸਿੰਘ ਸੋਢੀ, ਲੰਬੜਦਾਰ ਮਨਮੋਹਨ ਸਿੰਘ ਢਾਹਾਂ, ਦਵਿੰਦਰ ਸਿੰਘ ਢਿੱਲੋਂ ਯੂ ਐਸ ਏ, ਹਰਦੀਪ ਸਿੰਘ, ਗੁਰਦੀਪ ਸਿੰਘ ਢਾਹਾਂ, ਰਣਵੀਰ ਸਿੰਘ ਰਾਣਾ ਐਮ ਸੀ ਬੰਗਾ, ਸੁਰਜੀਤ ਸਿੰਘ ਮਾਂਗਟ, ਇੰਦਰਜੀਤ ਸਿੰਘ ਮਾਨ, ਹਿਮੰਤ ਤੇਜਪਾਲ ਸਾਬਕਾ ਐਮ ਸੀ, ਬਹਾਦਰ ਸਿੰਘ ਮਜਾਰੀ, ਮਨਜਿੰਦਰ ਸਿੰਘ, ਡਾ. ਰਵਿੰਦਰ ਖਜ਼ੂਰੀਆ, ਡਾ, ਜਸਦੀਪ ਸਿੰਘ ਸੈਣੀ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਅਰਜਨ ਦੇਵ ਚੈਰੀਟੇਬਲ ਹਸਪਤਾਲ ਬੰਗਾ ਦੇ ਮੈਂਬਰ, ਸਮੂਹ ਸਟਾਫ਼, ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖਸ਼ੀਅਤਾਂ ਵੀ ਪੁੱਜੀਆਂ ਸਨ । ਮਾਤਾ ਜੀ ਬੀਬੀ ਸੁਖਜੀਤ ਕੌਰ ਜੀ ਦੀ ਅਤਿੰਮ ਅਰਦਾਸ 10 ਜਨਵਰੀ ਦਿਨ ਐਤਵਾਰ ਨੂੰ ਬੰਗਾ ਵਿਖੇ ਹੋਵੇਗੀ ।