ਲੁਧਿਆਣਾ : 23 ਅਪ੍ਰੈਲ 2021 - ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋ ਮਾਤਾ ਮਹਿੰਦਰ ਕੌਰ ਤੂਰ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇੇ ਜਨਰਲ ਸਕੱਤਰ ਡਾ. ਸੁੁਰਜੀਤ ਸਿੰਘ ਨੇ ਮਾਤਾ ਮਹਿੰਦਰ ਕੌਰ ਤੂਰ ਦੇ ਸਦੀਵੀ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਤਾ ਜੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਕੱਤਰ ਅਤੇ ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ ਦੇ ਸਾਬਕਾ ਪਿ੍ਰੰਸੀਪਲ ਡਾ. ਗੁਰਇਕਬਾਲ ਸਿੰਘ ਤੂਰ ਦੇ ਸਤਿਕਾਰਯੋਗ ਮਾਤਾ ਜੀ ਸਨ। ਉਨ੍ਹਾਂ ਕਿਹਾ 88 ਸਾਲਾਂ ਦੇ ਮਾਤਾ ਜੀ ਆਪਣੇ ਪਿੱਛੇ ਤਿੰਨ ਪੁੱਤਰਾਂ ਤੇ ਇਕ ਧੀ ਦਾ ਵਿਸ਼ਾਲ ਪਰਿਵਾਰ ਛੱਡ ਗਏ ਹਨ। ਮਾਤਾ ਮਹਿੰਦਰ ਕੌਰ ਤੂਰ ਜੀ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇੇ ਸਮੇਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਡਾ. ਗੁਰਇਕਬਾਲ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਮਨਜਿੰਦਰ ਸਿੰਘ ਧਨੋਆ, ਡਾ.
ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।