ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਜਸਵੰਤ ਸਿੰਘ ਅਮਨ ਤੇ ਐੱਸ. ਬਲਵੰਤ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : 19 ਅਗਸਤ 2021 - ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋਂ ਉੱਘੇ ਲੇਖਕ ਸ. ਜਸਵੰਤ ਸਿੰਘ ਅਮਨ ਅਤੇ ਸ੍ਰੀ ਐੱਸ. ਬਲਵੰਤ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਜਸਵੰਤ ਸਿੰਘ ਅਮਨ ਬਹੁਤ ਹੀ ਨਿੱਘੇ ਸੁਭਾਅ ਦੇ ਮਿਲਾਪੜੇ ਇਨਸਾਨ ਸਨ। ਉਨ੍ਹਾਂ ਨੇ ‘ਜਿਸ ਕੀ ਪੁਜੇ ਅਉਧ’, ‘ਪਾਪਾ ਗਰਲ ਗੁਰਲੀਨ’ ਨਾਵਲਾਂ ਤੋਂ ਇਲਾਵਾ ‘ਆਨੰਦ ਆਨੰਦ ਸਭ ਕੋ ਕਹੇ’ ਮੁੱਲਵਾਨ ਪੁਸਤਕਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਈਆਂ। ਅਮਨ ਜੀ ਬੈਂਕ ਦੇ ਚੀਫ਼ ਮੈਨੇਜਰ ਦੇ ਅਹੁਦੇ ਤੋਂ ਰਿਟਾਇਰ ਹੋ ਕੇ ਪੰਜਾਬੀ ਸਾਹਿਤ ਦੀ ਨਿਰੰਤਰ ਸੇਵਾ ਕਰ ਰਹੇ ਸਨ। ਪਰਿਵਾਰਕ ਜਾਣਕਾਰੀ ਅਨੁਸਾਰ ਸ. ਜਸਵੰਤ ਸਿੰਘ ਅਮਨ ਦਾ ਸਸਕਾਰ ਕਲ੍ਹ 11 ਵਜੇ ਭਾਈ ਰਧਧੀਰ ਸਿੰਘ ਨਗਰ, ਲੁਧਿਆਣਾ ਦੇ ਆਈ ਬਲਾਕ ਦੇ ਸ਼ਮਸ਼ਾਨਘਾਟ ਵਿਚ ਹੋਵੇਗਾ।
ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਡਾ. ਸੁਰਜੀਤ ਸਿੰਘ ਨੇ ਦਸਿਆ ਕਿ ਸ੍ਰੀ ਐੱਸ. ਬਲਵੰਤ ਉੱਘੇ ਲੇਖਕ ਹੋਣ ਦੇ ਨਾਲ ਨਾਲ ਉੱਘੇ ਪਬਲਿਸ਼ਰ ਵੀ ਸਨ। ਉਨ੍ਹਾਂ ਨੇ ਅਨੇਕਾਂ ਲੇਖਕਾਂ ਦੀਆਂ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਸਨ।
ਉਨ੍ਹਾਂ ਕਿਹਾ ਸ. ਜਸਵੰਤ ਸਿੰਘ ਅਮਨ ਅਤੇ ਸ੍ਰੀ ਐੱਸ. ਬਲਵੰਤ ਹੋਰਾਂ ਦੇ ਸਦੀਵੀ ਵਿਛੋੜੇ ਨਾਲ ਦੋਹਾਂ ਪਰਿਵਾਰਾਂ ਅਤੇ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇੇ ਸਮੇਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।