ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਲੇਖਕ ਇੱਛੂਪਾਲ ਸਿੰਘ ਅਤੇ ਨਾਵਲਕਾਰ ਐੱਸ. ਸਾਕੀ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : 31 ਅਗਸਤ 2021 - ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਸ. ਇੱਛੂਪਾਲ ਸਿੰਘ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਇੱਛੂਪਾਲ ਸਿੰਘ ਕਸ਼ਮੀਰ ਵਾਦੀ ਦੇ ਬਹੁ ਚਰਚਿਤ ਲੇਖਕ ਅਤੇ ਸੀਰਾਜ਼ਾ ਪੰਜਾਬੀ ਦੇ ਸਾਬਕਾ ਸੰਪਾਦਕ ਸਨ। ਉਨ੍ਹਾਂ ਨੇ 30 ਵੱਧ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ ਅਤੇ ਆਖ਼ਰੀ ਸਮੇਂ ਤੱਕ ਪੰਜਾਬੀ ਸਾਹਿਤ ਦੀ ਸੇਵਾ ਕਰਦੇੇ ਰਹੇ।
ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਡਾ. ਸੁਰਜੀਤ ਸਿੰਘ ਨੇੇ ਨਾਵਲਕਾਰ ਸ੍ਰੀ ਐੱਸ. ਸਾਕੀ ਦੇ ਦੇਹਾਂਤ ’ਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਸਟਰੇਲੀਆ ਵੱਸਦੇ ਸ੍ਰੀ ਐੱਸ. ਸਾਕੀ ਨੇ ਢਾਈ ਦਰਜਨ ਦੇ ਕਰੀਬ ਕਹਾਣੀ ਸੰਗ੍ਰਹਿ ਅਤੇ ਨਾਵਲ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ। ਉਨ੍ਹਾਂ ਦਸਿਆ ਸ੍ਰੀ ਸਾਕੀ ਆਸਟਰੇਲੀਆ ਦੀਆਂ ਸਾਹਿਤ ਸਭਾਵਾਂ ਦੇ ਸਰਗਰਮ ਮੈਂਬਰ ਸਨ।
ਉਨ੍ਹਾਂ ਕਿਹਾ ਸ੍ਰੀ ਇੱਛੂਪਾਲ ਸਿੰਘ ਅਤੇ ਸ੍ਰੀ ਐੱਸ. ਸਾਕੀ ਦੇ ਸਦੀਵੀ ਵਿਛੋੜੇ ਨਾਲ ਦੋਹਾਂ ਪਰਿਵਾਰਾਂ ਅਤੇ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇੇ ਸਮੇਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।