← Go Back
ਬਹੁਜਨ ਸਮਾਜ ਪਾਰਟੀ ( ਅੰਬੇਡਕਰ) ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 27 ਸਤੰਬਰ 2021 - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੁਪਹਿਰ ਬਾਅਦ ਦਿਹਾਂਤ ਹੋ ਗਿਆ | ਉਹ 68 ਵਰਿਆਂ ਦੇ ਸਨ। ਉਨ੍ਹਾਂ ਆਪਣੇ ਰਾਜਨੀਤਿਕ ਸਫ਼ਰ ਦੌਰਾਨ ਬਸਪਾ ਦੇ ਬਾਨੀ ਕਾਂਸ਼ੀ ਰਾਮ ਤੇ ਕੁਮਾਰੀ ਮਾਇਆਵਤੀ ਨਾਲ ਬਹੁਜਨ ਸਮਾਜ ਪਾਰਟੀ ਤੋਂ ਸ਼ੁਰੂ ਕੀਤਾ ਸੀ। ਉਹਨਾਂ ਬਹੁਜਨ ਸਮਾਜ ਪਾਰਟੀ ਵਿਚ ਰਹਿ ਕੇ ਸਰਗਰਮੀ ਨਾਲ ਕੰਮ ਕੀਤਾ ਤੇ ਬਾਅਦ ਵਿਚ ਉਨ੍ਹਾਂ ਦੇ ਹਾਈ ਕਮਾਂਡ ਨਾਲ ਕੁੱਝ ਮਤਭੇਦ ਹੋ ਗੲੇ । ਜਿਸ ਕਾਰਨ ਉਨ੍ਹਾਂ ਬਹੁਜਨ ਸਮਾਜ ਪਾਰਟੀ ਨੂੰ ਅਲਵਿਦਾ ਕਹਿ ਕੇ ਬਹੁਜਨ ਸਮਾਜ ਪਾਰਟੀ (ਅੰਬੇਡਕਰ) ਬਣਾ ਲਈ ਸੀ।
Total Responses : 267