ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਸੁਖਮਿੰਦਰ ਰਾਮਪੁਰੀ ਦੇ ਸਦੀਵੀ ਵਿਛੋੜੇੇ ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : 05 ਨਵੰਬਰ 2021 - ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ
ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਅਤੇ ਉੱਘੇ ਲੇਖਕ ਸ੍ਰੀ ਸੁਖਮਿੰਦਰ ਰਾਮਪੁਰੀ ਦੇ ਸਦੀਵੀ
ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਜਨਰਲ
ਸਕੱਤਰ ਡਾ. ਸੁਰਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ
ਸੁਖਮਿੰਦਰ ਰਾਮਪੁਰੀ ਬਹੁਤ ਹੀ ਮਿਲਾਪੜੇ ਸੁਭਾਅ ਦਾ ਇਨਸਾਨ ਸੀ। ਉਹ ਸਾਹਿਤਕ ਗੀਤਾਂ ਦਾ
ਸਿਰਜਨਹਾਰਾ ਤੇ ਬਹੁਤ ਹੀ ਮਿੱਠੀ ਤੇ ਸਰੋਦੀ ਆਵਾਜ਼ ਦੇ ਮਾਲਕ ਸੀ।
ਰਾਮਪੁਰੀ ਦੇ ਗਾਏ ਗੀਤ ਅਜੇ ਵੀ ਸਰੋਤਿਆਂ ਦੇ ਮਨਾਂ ਵਿਚ ਜਿਉਦੇ ਜਾਗਦੇ ਹਨ। ਉਨ੍ਹਾਂ ਦਾ ਪਹਿਲਾ
ਕਾਵਿ ਸੰਗ੍ਰਹਿ ‘ਯੁਗਾਂ ਯੁਗਾਂ’ ਦੀ ਪੀੜ੍ਹ 1982 ਵਿਚ ਛਪਿਆ। ਸੁਖਮਿੰਦਰ ਰਾਮਪੁਰੀ ਦੀ
ਕਵਿਤਾ ਦੀ ਕਿਤਾਬ ‘ਧੀਆਂ’ ਬਹੁਤ ਚਰਚਿਤ ਹੋਈ। ਇਕ ਵਾਰਤਕ ਕਿਤਾਬ ‘ਮਿਹਰਬਾਨ ਹੱਥ’ ਅਤੇ
ਇਕ ਨਾਵਲ ‘ਗੁਲਾਬੀ ਛਾਂ ਵਾਲੀ ਕੁੜੀ’ ਤੋਂ ਇਲਾਵਾ ਇਕ ਦਰਜਨ ਦੇ ਕਰੀਬ ਪੁਸਤਕਾਂ
ਪੰਜਾਬੀ ਸਾਹਿਤ ਦੀ ਝੋਲੀ ਪਾਈਆਂ। ਰਾਮਪੁਰ ਸਾਹਿਤ ਸਭਾ ਦੇ ਸਮੇਂ ਸਮੇਂ ਜਨਰਲ ਸਕੱਤਰ
ਅਤੇ ਪ੍ਰਧਾਨ ਰਹੇ ਅਤੇ ਅੱਜ ਕਲ੍ਹ ਉਹ ਆਪਣੇ ਪਰਿਵਾਰ ਨਾਲ ਕੈਨੇਡਾ ਵਿਖੇ ਰਹਿ ਰਹੇ ਸਨ
ਅਤੇ ਉਥੇ ਹੀ ਉਨ੍ਹਾਂ ਅੰਤਿਮ ਸੁਆਸ ਲਏ।
ਉਨ੍ਹਾਂ ਕਿਹਾ ਸ੍ਰੀ ਸੁਖਮਿੰਦਰ ਰਾਮਪੁਰੀ ਜੀ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ
ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇੇ ਸਮੇਂ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ
ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ,
ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ
ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ,
ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼,
ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ,
ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ,
ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।