ਦਰਸ਼ਨ ਬੁੱਟਰ ਨਾਲ ਹਮਦਰਦੀ ਪ੍ਰਗਟਾਈ
ਨਿੰਦਰ ਘੁਗਿਆਣਵੀ
ਚੰਡੀਗੜ੍ਹ, 12 ਨਵੰਬਰ 2021 - ਸ਼੍ਰੋਮਣੀ ਸ਼ਾਇਰ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਸ਼੍ਰੀ ਦਰਸ਼ਨ ਬੁੱਟਰ ਦੀ ਧਰਮ ਪਤਨੀ ਬੀਵੀ ਦੀ ਮੌਤ ਉਤੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ ਸੁਰਜੀਤ ਪਾਤਰ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਦੁਖੀ ਪਰਿਵਾਰ ਨਾਲ ਹਮਦਰਦੀ ਜਿਤਾਈ ਹੈ।
ਡਾ ਪਾਤਰ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਆਖਿਆ ਕਿ ਦਰਸ਼ਨ ਬੁੱਟਰ ਦੀ ਕਾਵਿ ਪ੍ਰਤਿਭਾ ਨੂੰ ਨਿਖਾਰਣ ਤੇ ਸਿਰਜਣਾ ਵਿਚ ਬੀਵੀ ਦਾ ਬਹੁਤ ਵੱਡਾ ਯੋਗਦਾਨ ਸੀ। ਉਹ ਕੈਂਸਰ ਤੋਂ ਪੀੜਤ ਸਨ ਪਰ ਫਿਰ ਵੀ ਬੁਲੰਦ ਹੌਸਲੇ ਵਾਲੇ ਸਨ। ਕਲਾ ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ, ਸਕੱਤਰ ਲਖਵਿੰਦਰ ਜੌਹਲ, ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ, ਡਾ ਕੇਵਲ ਧਾਲੀਵਾਲ ਨੇ ਵੀ ਦਰਸ਼ਨ ਬੁੱਟਰ ਨਾਲ ਦੁਖ ਸਾਂਝਾ ਕੀਤਾ ਹੈ।