ਜਸਵੀਰ ਝੱਜ ਨੂੰ ਸਦਮਾ-ਪਿਤਾ ਦਾ ਦੇਹਾਂਤ
- ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : 23 ਦਸੰਬਰ 2021 -
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇੇ ਸਮੂਹ ਮੈਂਬਰਾਂ ਵੱਲੋਂ
ਅਕਾਡਮੀ ਦੇ ਜੀਵਨ ਮੈਂਬਰ ਸ੍ਰੀ ਜਸਵੀਰ ਝੱਜ ਦੇ ਪਿਤਾ ਕੈਪਟਨ ਸੁਖਦੇਵ ਸਿੰਘ ਝੱਜ ਦੇ
ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਜਨਰਲ
ਸਕੱਤਰ ਡਾ. ਸੁਰਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਜਸਵੀਰ
ਝੱਜ ਹੋਰਾਂ ਦੇ ਪਿਤਾ ਕੈਪਟਨ ਸੁਖਦੇਵ ਸਿੰਘ ਝੱਜ ਹੋਰਾਂ ਫੌਜ ਵਿਚ ਭਰਤੀ ਹੋ ਕੇ ਆਜ਼ਾਦ
ਭਾਰਤ ਦੀਆਂ ਹੁਣ ਤੱਕ ਹੋਈਆਂ 1962 ਚੀਨ, 1965 ਪਾਕਿਸਤਾਨ ਅਤੇ 1971 ਬੰਗਲਾ ਦੇਸ਼
ਦੀਆਂ ਤਿੰਨੇ ਵੱਡੀਆਂ ਜੰਗਾਂ ਵਿਚ ਹਿੱਸਾ ਲਿਆ ਸੀ। ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ
ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇੇ ਸਮੇਂ ਪੰਜਾਬੀ
ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ। ਪਰਿਵਾਰਕ
ਜਾਣਕਾਰੀ ਅਨੁਸਾਰ 24 ਦਸੰਬਰ ਨੂੰ ਸਵੇਰੇ 10 ਵਜੇ ਅੰਤਿਮ ਸਸਕਾਰ ਪਿੰਡ ਬੁਆਣੀ
(ਲੁਧਿਆਣਾ) ਵਿਖੇ ਹੋਵੇਗਾ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ
ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ,
ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ
ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ,
ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਜਨਮੇਜਾ ਸਿੰਘ ਜੌਹਲ,
ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ
ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ,
ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ
ਸ਼ਾਮਲ ਹਨ।