ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਪ੍ਰੋਫ਼ੈਸਰ ਨਰਿੰਦਰ ਸਿੰਘ ਕਪੂਰ ਨਾਲ ਰੂਬਰੂ 2 ਜਨਵਰੀ ਨੂੰ
ਪਟਿਆਲਾ, 31 ਦਸੰਬਰ 2021 - ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਪੰਜਾਬੀ ਦੇ ਉਘੇ ਲੇਖਕ ਪ੍ਰੋਫ਼ੈਸਰ ਨਰਿੰਦਰ ਸਿੰਘ ਕਪੂਰ ਨਾਲ ਰੂਬਰੂ 2 ਜਨਵਰੀ 2022 ਦਿਨ ਐਤਵਾਰ ਸਵੇਰੇ 9.30 ਵਜੇ ਭਾਸ਼ਾ ਵਿਭਾਗ,ਪੰਜਾਬ,ਪਟਿਆਲਾ ਦੇ ਲੈਕਚਰ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ। ਡਾ. ਦਰਸ਼ਨ ਸਿੰਘ 'ਆਸ਼ਟ' ਅਤੇ ਪ੍ਰਚਾਰ ਸਕੱਤਰ ਦਵਿੰਦਰ ਪਟਿਆਲਵੀ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਡੀਨ (ਭਾਸ਼ਾਵਾਂ),ਡਾ. ਰਾਜਿੰਦਰਪਾਲ ਸਿੰਘ ਬਰਾੜ ਕਰਨਗੇ ਜਦੋਂ ਕਿ ਮੁੱਖ ਮਹਿਮਾਨ ਪ੍ਰਸਿੱਧ ਕਵੀ ਕੁਲਵੰਤ ਸਿੰਘ ਹੋਣਗੇ।ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀਮਤੀ ਕੰਵਲਜੀਤ ਕੌਰ ਅਤੇ ਸ੍ਰੀ ਪ੍ਰਵੀਨ ਕੁਮਾਰ ਵਿਸ਼ੇਸ਼ ਮਹਿਮਾਨ ਹੋਣਗੇ।ਇਸ ਦੌਰਾਨ ਜਸਬੀਰ ਸਿੰਘ ਘੁਲਾਲ ਰਚਿਤ ਦੋ ਪੁਸਤਕਾਂ 'ਕਿੱਥੇ ਗਈਆਂ ਛਾਵਾਂ' ਅਤੇ 'ਨਿੱਤ ਮਰਦੇ ਰੁੱਖ' ਦਾ ਲੋਕ ਅਰਪਣ ਵੀ ਕੀਤਾ ਜਾਵੇਗਾ। ਸਮੂਹ ਲੇਖਕਾਂ ਨੂੰ ਪੁੱਜਣ ਲਈ ਹਾਰਦਿਕ ਸੱਦਾ ਦਿਤਾ ਗਿਆ ਹੈ।