ਸੀਨੀਅਰ ਪੱਤਰਕਾਰ ਹਰਪ੍ਰੀਤ ਕੌਰ ਨੂੰ ਸਦਮਾ, ਪਤੀ ਰਿਟਾ. ਪੀਸੀਐਸ ਅਫ਼ਸਰ ਬਰਜਿੰਦਰ ਸਿੰਘ ਦਾ ਦਿਹਾਂਤ, ਅੰਤਿਮ ਸੰਸਕਾਰ 7 ਜੁਲਾਈ ਨੂੰ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 6 ਜੁਲਾਈ 2022- ਪੰਜਾਬ ਦੀ ਸੀਨੀਅਰ ਪੱਤਰਕਾਰ ਹਰਪ੍ਰੀਤ ਕੌਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਤੀ ਸੇਵਾਮੁਕਤ ਪੀਸੀਐਸ ਅਧਿਕਾਰੀ ਬਰਜਿੰਦਰ ਸਿੰਘ (59) ਦੀ ਅੱਜ ਸਵੇਰੇ ਹਾਰਟ ਅਟੈਕ ਨਾਲ ਦਿਹਾਂਤ ਹੋ ਗਿਆ।
ਬਰਜਿੰਦਰ ਸਿੰਘ ਦੇ ਪਿਤਾ ਪ੍ਰਦੁਮਣ ਸਿੰਘ ਵੀ ਇੱਕ ਮਸ਼ਹੂਰ ਪੱਤਰਕਾਰ ਸਨ ਅਤੇ ਉਨ੍ਹਾਂ ਨੂੰ 1989 ਵਿੱਚ ਅੱਤਵਾਦੀਆਂ ਨੇ ਮਾਰ ਦਿੱਤਾ ਸੀ।
ਬਰਜਿੰਦਰ ਸਿੰਘ ਦੀ ਮੌਤ 'ਤੇ ਵੱਖ-ਵੱਖ ਧਾਰਮਿਕ, ਰਾਜਸੀ, ਸਮਾਜਿਕ ਜਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜਾਣਕਾਰੀ ਮੁਤਾਬਿਕ, ਬਰਜਿੰਦਰ ਸਿੰਘ ਹੁਰਾਂ ਦਾ ਸਸਕਾਰ ਭਲਕੇ 7 ਜੁਲਾਈ ਨੂੰ ਹੁਸ਼ਿਆਰਪੁਰ ਵਿਖੇ ਹਰਿਆਣਾ ਰੋਡ ਸ਼ਮਸ਼ਾਨਘਾਟ ਸਵੇਰੇ 11 ਵਜੇ ਹੋਵੇਗੀ।