ਚੰਡੀਗੜ੍ਹ, 16 ਅਗਸਤ, 2016 : ਮਸ਼ਹੂਰ ਨਾਵਲਕਾਰ ਅਤੇ ਪਦਮਸ਼੍ਰੀ ਗਿਆਨਪੀਠ ਪੁਰਸਕਾਰ ਜੇਤੂ ਪ੍ਰੋ. ਗੁਰਦਿਆਲ ਸਿੰਘ ਦਾ ਬੀਤੇ ਮੰਗਲਵਾਰ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਿਹਾਂਤ ਹੋ ਗਿਆ। 83 ਸਾਲਾ ਪ੍ਰੋ. ਗੁਰਦਿਆਲ ਸਿੰਘ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਅਤੇ ਉਹ ਜੇਰੇ ਇਲਾਜ ਸਨ। ਜਾਣਕਾਰੀ ਮੁਤਾਬਕ ਨੇ ਅੱਜ ਇੱਥੋਂ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਉਨ੍ਹਾਂ ਨੇ ਆਖਰੀ ਸਾਹ ਲਿਆ। ਉਹ 13 ਅਗਸਤ ਤੋਂ ਵੈਂਟੀਲੇਟਰ ਉੱਤੇ ਸਨ। ਕੁਝ ਦਿਨ ਪਹਿਲਾਂ ਫਰੀਦਕੋਟ ਦੇ ਜੈਤੋਂ ਸਥਿਤ ਆਪਣੇ ਘਰ ਵਿਚ ਕੋਮਾ ਵਿਚ ਚਲੇ ਗਏ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਉਨ੍ਹਾਂ ਨੂੰ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਕੋਈ ਸਾਹ ਨਹੀਂ ਲਿਆ। ਪੁਰਸਕਾਰ ਜੇਤੂ ਫਿਲਮ 'ਅੰਨ•ੇ ਘੋੜੇ ਦਾ ਦਾਨ' ਪ੍ਰੋ. ਗੁਰਦਿਆਲ ਸਿੰਘ ਦੇ ਪੰਜਾਬੀ ਨਾਵਲ ਉੱਤੇ ਹੀ ਆਧਾਰਿਤ ਸੀ ਜੋ ਕਿ ਉਨ੍ਹਾਂ ਨੇ ਸਾਲ 1976 ਵਿਚ ਲਿਖਿਆ ਸੀ।
ਪ੍ਰੋ. ਗੁਰਦਿਆਲ ਸਿੰਘ ਇਕ ਉੱਘੇ ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਸਨ। ਪ੍ਰੋ. ਗੁਰਦਿਆਲ ਸਿੰਘ ਦਾ ਜਨਮ 10 ਜਨਵਰੀ 1933 ਨੂੰ ਉਨ੍ਹਾਂ ਦੇ ਨਾਨਕਾ ਪਿੰਡ ਭੈਣੀ ਫੱਤਾ (ਬਰਨਾਲਾ ਜ਼ਿਲਾ) ਵਿਖੇ ਪਿਤਾ ਜਗਤ ਸਿੰਘ ਅਤੇ ਮਾਤਾ ਨਿਹਾਲ ਕੌਰ ਦੇ ਪਰਿਵਾਰ ਵਿੱਚ ਹੋਇਆ। ਉਨ੍ਹਾਂ ਦਾ ਦਾਦਕਾ ਪਿੰਡ ਜੈਤੋ ਹੈ ਅਤੇ ਬਚਪਨ ਤੋਂ ਹੁਣ ਤੱਕ ਉੱਥੇ ਹੀ ਰਹਿੰਦੇ ਰਹੇ ਸਨ। ਉਨ੍ਹਾਂ ਦੇ ਤਿੰਨ ਭਰਾ ਤੇ ਇੱਕ ਭੈਣ ਹਨ। ਘਰੇਲੂ ਕਾਰਨਾਂ ਕਰਕੇ ਬਚਪਨ ਵਿੱਚ ਸਕੂਲ ਛੱਡ ਕੇ ਅੱਠ ਸਾਲ ਤਰਖਾਣਾ ਕੰਮ ਕੀਤਾ। ਦਸਵੀਂ ਪਾਸ ਕਰਕੇ ਪ੍ਰਾਈਵੇਟ ਸਕੂਲ ਵਿੱਚ ਮਾਸਟਰੀ ਕੀਤੀ ਤੇ ਫਿਰ ਘਾਲਣਾ ਘਾਲ ਕੇ ਉਚੇਰੀ ਵਿੱਦਿਆ ਲੈ ਕੇ ਸਰਕਾਰੀ ਨੌਕਰੀ (ਲੈਕਚਰਰਸ਼ਿਪ) ਹਾਸਲ ਕੀਤੀ ਅਤੇ ਪੰਦਰਾਂ ਵਰਿ•ਆਂ ਬਾਅਦ ਪਟਿਆਲੇ ਯੂਨੀਵਰਸਿਟੀ ਵਿੱਚ ਰੀਡਰ ਬਣੇ ਅਤੇ 1995 ਵਿੱਚ ਪ੍ਰੋਫੈਸਰੀ ਤੋਂ ਸੇਵਾ ਮੁਕਤ ਹੋਏ। ਬਲਵੰਤ ਕੌਰ ਨਾਲ਼ ਉਨ੍ਹਾਂ ਦਾ ਵਿਆਹ ਹੋਇਆ ਅਤੇ ਉਨ੍ਹਾਂ ਦੇ ਘਰ ਇੱਕ ਲੜਕਾ ਅਤੇ ਦੋ ਲੜਕੀਆਂ ਦਾ ਜਨਮ ਹੋਇਆ। ਉਨ੍ਹਾਂ ਨੇ ਆਪਣੀ ਪਹਿਲੀ ਕਹਾਣੀ ਭਾਗਾਂ ਵਾਲ਼ੇ ਤੋਂ ਇੱਕ ਕਹਾਣੀਕਾਰ ਦੇ ਤੌਰ ਉਤੇ ਸ਼ੁਰੂਆਤ ਕੀਤੀ ਸੀ ਜੋ 1957 ਵਿੱਚ ਪ੍ਰੋ. ਮੋਹਨ ਸਿੰਘ ਦੇ ਰਸਾਲੇ ਪੰਜ ਦਰਿਆ ਵਿੱਚ ਛਪੀ ਸੀ। ਉਨ੍ਹਾਂ ਦੀ ਆਮਦ ਨਾਲ਼ ਹੀ ਪੰਜਾਬੀ ਨਾਵਲ ਦਾ ਮੁਹਾਂਦਰਾ ਤਬਦੀਲ ਹੋਣਾ ਸ਼ੁਰੂ ਹੋਇਆ ਸੀ। 1964 ਵਿੱਚ ਛਪੇ ਉਨ੍ਹਾਂ ਦੇ ਪਹਿਲੇ ਨਾਵਲ ਮੜ•ੀ ਦਾ ਦੀਵਾ ਨਾਲ਼ ਪੰਜਾਬੀ ਵਿਚ ਆਲੋਚਨਾਤਮਕ ਯਥਾਰਥਵਾਦੀ ਰਚਨਾ ਵਿਧੀ ਪ੍ਰਗਟ ਹੋਈ। ਪ੍ਰੋ. ਗੁਰਦਿਆਲ ਸਿੰਘ ਦੇ ਨਾਵਲ ਅੱਧ ਚਾਨਣੀ ਰਾਤ ਅਤੇ ਮੜ•ੀ ਦਾ ਦੀਵਾ ਸਾਰੀਆਂ ਭਾਰਤੀ ਭਾਸ਼ਾਵਾਂ ਵਿੱਚ ਤਰਜਮਾ ਹੋਇਆ ਹੈ। ਉਨ੍ਹਾਂ ਦੇ ਦੋ ਨਾਵਲਾਂ ਮੜ•ੀ ਦਾ ਦੀਵਾ ਅਤੇ ਅੰਨ•ੇ ਘੋੜੇ ਦਾ ਦਾਨ ਦੀਆਂ ਕਹਾਣੀਆਂ 'ਤੇ ਫ਼ਿਲਮਾਂ ਵੀ ਬਣ ਚੁੱਕੀਆਂ ਹਨ। ਮੜ•ੀ ਦਾ ਦੀਵਾ 'ਤੇ ਬਣੀ ਫ਼ਿਲਮ ਨੇ ਬੈਸਟ ਰੀਜ਼ਨਲ ਫਿਲਮ ਅਵਾਰਡ 1989 ਹਾਸਲ ਕੀਤਾ ਸੀ।
ਉਨ੍ਹਾਂ ਦਾ ਅੰਤਿਮ ਸੰਸਕਾਰ 18 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜੈਤੋ ਵਿਖੇ ਹੋਵੇਗਾ।