ਢਾਡੀ ਗਿਆਨੀ ਕੁਲਜੀਤ ਸਿੰਘ ਦਿਲਬਰ ਨਹੀਂ ਰਹੇ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ ,26 ਫ਼ਰਵਰੀ 2025 - ਪੰਥ ਦੇ ਉੱਘੇ ਢਾਡੀ ਗਿਆਨੀ ਕੁਲਜੀਤ ਸਿੰਘ ਦਿਲਬਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਇਲਾਕੇ ਵਿੱਚ ਢਾਡੀ ਕਲਾ ਦੇ ਪ੍ਰੇਮੀਆਂ ਨੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ।
ਵੱਖ ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਯੂਥ ਕਲੱਬ ਗਰੇਵਾਲ, ਖਾਲਸਾ ਪ੍ਰਚਾਰ ਕਮੇਟੀ ਕੋਟਲਾ ਨਿਹੰਗ, ਗੁਰਦੁਆਰਾ ਕਮੇਟੀ ਫੂਲਪੁਰ ਗਰੇਵਾਲ, ਗੁਰਦੁਆਰਾ ਕਮੇਟੀ ਮਗਰੋੜ, ਖਾਲਸਾ ਪ੍ਰਚਾਰ ਕਮੇਟੀ ਮਾਜਰੀ ਜੱਟਾਂ , ਨੌਜਵਾਨ ਸਭਾ ਅਤੇ ਗੁਰਦੁਆਰਾ ਕਮੇਟੀ ਭੱਕੂਮਾਜਰਾ ਤੋਂ ਇਲਾਵਾ ਸਾਬਕਾ ਬਲਾਕ ਸੰਮਤੀ ਦੇ ਚੇਅਰਮੈਨ ਨਰਿੰਦਰ ਸਿੰਘ ਮਾਵੀ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਮੋਹਨਜੀਤ ਸਿੰਘ ਕਮਾਲਪੁਰ, ਸਾਬਕਾ ਸਰਪੰਚ ਅਜਮੇਰ ਸਿੰਘ ਲੋਦੀ ਮਾਜਰਾ, ਹਰਜੀਤ ਸਿੰਘ ਗਰੇਵਾਲ ਨੇ ਗਿਆਨੀ ਕੁਲਜੀਤ ਸਿੰਘ ਦਿਲਬਰ ਦੇ ਚਲਾਣੇ ਨੂੰ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਦੋ ਪੀੜ੍ਹੀਆਂ ਤੋਂ ਲਗਾਤਾਰ ਢਾਡੀ ਕਲਾ ਰਾਹੀਂ ਸਿੱਖੀ ਪ੍ਰਚਾਰ ਕਰ ਰਹੇ ਇਸ ਪਰਿਵਾਰ ਦੇ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।