ਮਨਪ੍ਰੀਤ ਬਾਦਲ ਨੇ ਲੋਕਾਂ ਨੂੰ ਸਸਕਾਰ 'ਤੇ ਨਾ ਆਉਣ ਦੀ ਕੀਤੀ ਅਪੀਲ
ਬਾਦਲ, 15 ਮਈ, 2020 : ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਉਹ ਉਹਨਾਂ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੇ ਅੰਤਿਮ ਸਸਕਾਰ 'ਤੇ ਨਾ ਆਉਣ।
ਇਕ ਵੀਡੀਓ ਸੰਦੇਸ਼ ਵਿਚ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਦੇ ਪਿਤਾ ਦਾ ਸਸਕਾਰ ਸਾਡੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਇਸ ਮੌਕੇ ਨਿੱਜੀ ਪਰਿਵਾਰ ਤੋਂ ਇਲਾਵਾ ਸਾਰਿਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਸਸਕਾਰ ਵਿਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ।
ਪੜ੍ਹੋ ਪੂਰਾ ਸੰਦੇਸ਼ :
ਦੁਖੀ ਹਿਰਦੇ ਨਾਲ ਸੂਚਿਤ ਕਰਦੇ ਹਾਂ ਕਿ ਸਾਡੇ ਬਹੁਤ ਸਤਿਕਾਰ ਯੋਗ ਮੇਰੇ ਪਿਤਾ ਸ. ਗੁਰਦਾਸ ਸਿੰਘ ਬਾਦਲ ਜੀ ਅਕਾਲ ਚਲਾਣਾ ਕਰ ਗਏ ਹਨ ।ਉਹਨਾਂ ਦੀ ਉਮਰ 90 ਸਾਲ ਸੀ ।
ਮਾਰਚ ਦੇ ਮਹੀਨੇ ਵਿੱਚ ਮੇਰੇ ਮਾਤਾ ਜੀ ਦੇ ਅਕਾਲ ਚਲਾਣੇ ਤੋਂ ਬਾਅਦ ਉਹਨਾਂ ਦੀ ਸਿਹਤ ਜਿਆਦਾ ਵਿਗੜ੍ਹ ਗਈ ਸੀ | ਜਿਸ ਉਪਰੰਤ ਉਹਨਾਂ ਨੂੰ ਮੋਹਾਲੀ ਵਿੱਚ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ।
ਉਹਨਾਂ ਦਾ ਸਸਕਾਰ ਅੱਜ ਸਾਡੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ | ਨਿੱਜੀ ਪਰਵਾਰ ਤੋਂ ਇਲਾਵਾ ਸਾਰਿਆਂ ਨੂੰ ਬੇਨਤੀ ਹੈ ਕਿ ਉਹ ਸਸਕਾਰ ਵਿੱਚ ਸ਼ਾਮਿਲ ਹੋਣ ਤੋਂ ਗੁਰੇਜ਼ ਕਰਨ ।
ਵੀਡੀਓ ਵੇਖਣ ਲਈ ਲਿੰਕ ਕਲਿੱਕ ਕਰੋ :https://www.facebook.com/badalmanpreetsingh/videos/241312863948800/