ਲੁਧਿਆਣਾ : 15 ਅਕਤੂਬਰ 2020 - ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਡਾ. ਜੋਗਿੰਦਰ ਸਿੰਘ ਪੁਆਰ ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਜੋਗਿੰਦਰ ਸਿੰਘ ਪੁਆਰ ਜ਼ਹੀਨ ਭਾਸ਼ਾ ਵਿਗਿਆਨੀ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਾਬਕਾ ਉਪ-ਕੁਲਪਤੀ ਸਨ। ਉਨ੍ਹਾਂ ਦਸਿਆ ਡਾ. ਜੋਗਿੰਦਰ ਸਿੰਘ ਪੁਆਰ ਪੰਜਾਬੀ ਭਾਸ਼ਾ ਅਕਾਡਮੀ ਦੇ ਰੂਹੇਂ ਰਵਾਂ ਸਨ। ਉਹ ਸਾਰੀ ਜ਼ਿੰਦਗੀ ਪੰਜਾਬੀ ਭਾਸ਼ਾ ਦੇ ਵਿਕਾਸ ਹਿਤ ਯਤਨਸ਼ੀਲ ਰਹੇ।
ਉਨ੍ਹਾਂ ਦੇ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਅਕਾਡਮੀ ਵੱਲੋਂ ਸ. ਹੰਸਾ ਸਿੰਘ ਨਾਟਕਕਾਰ ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦਸਿਆ ਕਿ ਸ. ਹੰਸਾ ਸਿੰਘ ਭਾਅ ਜੀ ਗੁਰਸ਼ਰਨ ਸਿੰਘ ਨਾਟਕਕਾਰ ਦੀ ਵਿਚਾਰਧਾਰਾ ਨੂੰ ਅੱਗੇ ਲਿਜਾਣ ਵਾਲੇ ਸਨ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਮਨਜੀਤ ਕੌਰ ਅੰਬਾਲਵੀ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।