ਮੋਹਾਲੀ , 20 ਅਕਤੂਬਰ 2020 - ਸੀਨੀਅਰ ਪੱਤਰਕਾਰ ਅਤੇ ਡਿਜ਼ੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਦਰਸ਼ੀ ਨੂੰ ਗਹਿਰਾ ਸਦਮਾ ਪਹੁੰਚਿਆ ਜਦੋਂ ਉਹਨਾਂ ਦੇ ਪਿਤਾ ਸਰਦਾਰ ਭਗਵਾਨ ਸਿੰਘ, ਉਮਰ ( 90 ਸਾਲ) ਸੰਖੇਪ ਬਿਮਾਰੀ ਪਿੱਛੋਂ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਉਹ ਆਪਣੇ ਪਿੱਛੇ ਦੋ ਪੁੱਤਰ ਛੱਡ ਗਏ ਹਨ।
ਸਰਦਾਰ ਭਗਵਾਨ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 21, ਅਕਤੂਬਰ ਦਿਨ ਬੁੱਧਵਾਰ ਨੂੰ ਮੋਹਾਲੀ ਦੇ ਸ਼ਮਸ਼ਾਨ ਘਾਟ ਵਿਚ 11 ਵਜੇ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਭਾਰਤ ਇੰਦਰ ਸਿੰਘ ਚਾਹਲ ਨੇ ਭਗਵਾਨ ਸਿੰਘ ਦੀ ਮੌਤ ਉੱਤੇ ਗਹਿਰੇ ਸ਼ੋਕ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਕਿਹਾ ਕਿ ਸਰਦਾਰ ਭਗਵਾਨ ਸਿੰਘ ਨੇ ਸਾਡੀ ਅਤੇ ਸਿਧਾਂਤਿਕ ਜ਼ਿੰਦਗੀ ਜੀਅ ਕੇ ਇੱਕ ਮਿਸਾਲ ਪੈਦਾ ਕੀਤੀ ਹੈ ਅਤੇ ਉਹ ਪਰਿਵਾਰ ਅਤੇ ਸਮਾਜ ਲਈ ਪ੍ਰੇਰਨਾ ਸਰੋਤ ਸਨ।
ਬਾਬੂਸ਼ਾਹੀ ਨੈੱਟਵਰਕ ਦੇ ਐਡੀਟਰ ਬਲਜੀਤ ਬੱਲੀ ਅਤੇ ਡਿਜ਼ੀਟਲ ਮੀਡੀਆ ਐਸੋਸੀਏਸ਼ਨ ਦੇ ਬਾਕੀ ਮੈਂਬਰਾਂ ਨੇ ਦਰਸ਼ੀ ਦੇ ਪਿਤਾ ਦੀ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਜ਼ਹਿਰ ਕੀਤੀ ਹੈ।