← Go Back
ਚੰਡੀਗੜ੍ਹ, 2 ਦਸੰਬਰ 2020 - ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸੰਤ ਗਿਆਨੀ ਮੋਹਨ ਸਿੰਘ ਭਿੰਡਰਾਂ ਮੋਗਾ ਵਾਲ਼ਿਆਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬਡਹੇੜੀ ਨੇ ਆਖਿਆ ਕਿ ਸੰਤ ਜੀ ਸਿੱਖ ਕੌਮ ਦੀ ਸਤਿਕਾਰਯੋਗ ਸ਼ਖ਼ਸੀਅਤ ਸਨ ਉਹਨਾ ਦੇ ਸਦੀਵੀ ਵਿਛੋੜੇ ਨਾਲ਼ ਕਦੇ ਵੀ ਨਾ ਪੂਰਿਆ ਜਾਣ ਵਾਲ਼ਾ ਘਾਟਾ ਪਿਆ ਹੈ ਵਾਹਿਗੁਰੂ ਸੰਤ ਮੋਹਨ ਸਿੰਘ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਉਹਨਾ ਦੇ ਸੰਗੀਆਂ ਅਤੇ ਸੰਬੰਧੀਆਂ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ੇ ਅਤੇ ਡੇਰਾ ਭਿੰਡਰਾਂ ਟਕਸਾਲ ਨੂੰ ਉਹਨਾ ਦੀਆਂ ਸੇਵਾਵਾਂ ਜਾਰੀ ਰੱਖਣ ਦੀ ਹਿੰਮਤ ਬਖ਼ਸ਼ੇ।
Total Responses : 267