ਸੜਕ ਸੁਰੱਖਿਆ ਰੋਡ ਸੇਫਟੀ ਮਹੀਨੇ ਤਹਿਤ ਆਰ ਟੀ ਏ ਨਮਨ ਮਾਰਕੰਨ ਨੇ ਲਗਾਏ ਗੱਡੀਆਂ ਉਪਰ ਰਿਫ਼ਲੈਕਟਰ
ਪਟਿਆਲਾ, 9 ਜਨਵਰੀ 2025 - ਜ਼ਿਲ੍ਹਾ ਟਰਾਂਸਪੋਰਟ ਵਿਭਾਗ ਪਟਿਆਲਾ ਵਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੋਡ ਸੇਫਟੀ ਮਹੀਨੇ ਤਹਿਤ ਉਲੀਕੇ ਗਏ ਵੱਖ ਵੱਖ ਪ੍ਰੋਗਰਾਮਾਂ ਦੌਰਾਨ ਇੱਥੇ ਸੰਗਰੂਰ ਰੋਡ ਵਿਖੇ ਗੱਡੀਆਂ ਦੇ ਪਿਛਲੇ ਪਾਸੇ ਰਿਫ਼ਲੈਕਟਰ ਲਗਾਉਣ ਲਈ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕਰਵਾਇਆ ਗਿਆ।
ਇਸ ਦੌਰਾਨ ਖੇਤਰੀ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਸਕੂਲਾਂ ਕਾਲਜਾਂ, ਯੂਨੀਵਰਸਿਟੀ, ਟਰੱਕ ਯੂਨੀਅਨ, ਟੈਕਸੀ ਸਟੈਂਡ ਵਿਖੇ ਜਾ ਕੇ ਨੋਜਵਾਨਾਂ ਅਤੇ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਧੁੰਦ ਦੇ ਮੌਸਮ ਨੂੰ ਵੇਖਦਿਆਂ ਟਰੈਕਟਰ ਟਰਾਲੀਆਂ, ਟਰੱਕਾਂ, ਕਾਰਾ ਅਤੇ ਹੋਰ ਵਹੀਕਲਜ਼ ਉਪਰ ਰਿਫ਼ਲੈਕਟਰ ਲਗਾਏ ਜਾ ਰਹੇ ਹਨ ਤਾਂ ਜੋ ਧੂੰਦ ਕਾਰਨ ਕੋਈ ਹਾਦਸਾ ਨਾ ਵਾਪਰੇ।
ਇਸ ਮੌਕੇ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਦੇ ਇੰਚਾਰਜ ਸੁਖਜਿੰਦਰ ਸਿੰਘ, ਐਮ ਵੀ ਏ ਗੁਰਤੇਜ ਸਿੰਘ, ਤੀਰਥ ਸਿੰਘ ਜੁਨੀਅਰ ਸਹਾਇਕ, ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਅਤੇ ਪ੍ਰਧਾਨ ਯੂਥ ਫੈਡਰੇਸ਼ਨ ਆਫ ਇੰਡੀਆ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਸਰਪ੍ਰਸਤ ਪਾਵਰ ਹਾਊਸ ਯੂਥ ਕਲੱਬ , ਵਰਿੰਦਰ ਸਿੰਘ, ਸੁਰਿੰਦਰ ਕੁਮਾਰ ਸਾਂਝ ਕੇਂਦਰ ਪਸਿਆਣਾ ਨੇ ਸ਼ਿਰਕਤ ਕੀਤੀ।