ਏ.ਡੀ.ਜੀ.ਪੀ ਲਾਅ ਐਂਡ ਆਰਡਰ ਨੌਂ ਨਿਹਾਲ ਸਿੰਘ ਵਲੋਂ ਸੁਰੱਖਿਆ ਪ੍ਬੰਧਾਂ ਦੀ ਕੀਤੀ ਗਈ ਸਮੀਖਿਆ
ਰੋਹਿਤ ਗੁਪਤਾ
ਬਟਾਲਾ, 21 ਜਨਵਰੀ 2025 - ਏ.ਡੀ.ਜੀ.ਪੀ ਲਾਅ ਐਂਡ ਆਰਡਰ, ਪੰਜਾਬ, ਸ੍ਰੀ ਨੌਂ ਨਿਹਾਲ ਸਿੰਘ ਵਲੋਂ ਪੁਲਿਸ ਜ਼ਿਲ੍ਹਾ ਬਟਾਲਾ ਦਾ ਦੌਰਾ ਕੀਤਾ ਗਿਆ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਅਤੇ ਗੁਰਪ੍ਰਤਾਪ ਸਿੰਘ ਗੁਰਾਇਆ ਐਸ.ਪੀ (ਡੀ) ਬਟਾਲਾ ਵੀ ਮੋਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਜੀ.ਪੀ ਲਾਅ ਐਂਡ ਆਰਡਰ, ਪੰਜਾਬ ਸ੍ਰੀ ਨੌਂ ਨਿਹਾਲ ਸਿੰਘ ਨੇ ਕਿਹਾ ਕਿ ਸਰਹੱਦੀ ਜ਼ਿਲਿ੍ਆਂ ਅੰਦਰ ਸੁਰੱਖਿਆ ਪ੍ਰਬੰਧਾਂ ਅਤੇ ਖਾਸਕਰਕੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਪਿਛਲੇ ਦਿਨੀ ਉਨ੍ਹਾਂ ਵਲੋਂ ਸਰਕਾਰੀ ਇਮਾਰਤਾਂ ਅਤੇ ਪੁਲਿਸ ਥਾਣਿਆਂ ਆਦਿ ਦੀ ਵਿਜ਼ਟ ਕਰਕੇ, ਓਥੋਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਰਕਾਰ ਨੂੰ ਰਿਪੋਰਟ ਭੇਜੀ ਸੀ ਤਾਂ ਜੋ ਸਰਕਾਰੀ ਇਮਾਰਤਾਂ ਅਤੇ ਪੁਲਿਸ ਥਾਣਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੋਰ ਸੁਰੱਖਿਆ ਪ੍ਰਬੰਧ ਕੀਤੇ ਜਾ ਸਕਣ।
ਉਨਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਗਣਤੰਤਰ ਦਿਵਸ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ ਅਤੇ ਪੰਜਾਬ ਪੁਲਿਸ ਸੂਬੇ ਅੰਦਰ ਅਮਨ ਸ਼ਾਾਂਤੀ ਤੇ ਸੁਰੱਖਿਆ ਬਣਾਏ ਰੱਖਣ ਲਈ ਵਚਨਬੱਧ ਹੈ।