ਫਾਜ਼ਿਲਕਾ: ਗਣਤੰਤਰ ਦਿਵਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣਗੀਆਂ ਸ਼ਾਨਦਾਰ ਝਾਂਕੀਆਂ
- ਵਧੀਕ ਡਿਪਟੀ ਕਮਿਸ਼ਨਰ ਨੇ ਝਾਕੀਆਂ ਦੀ ਤਿਆਰੀ ਸਬੰਧੀ ਕੀਤੀ ਬੈਠਕ
ਫਾਜਿਲਕਾ 22 ਜਨਵਰੀ 2025 - ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਬਹੂ ਮੰਤਵੀਂ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੇ ਸਬੰਧ ਵਿੱਚ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਸਬੰਧੀ ਝਾਕੀਆਂ ਸਜਾਈਆਂ ਜਾਣਗੀਆਂ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਉਹਨਾਂ ਨੇ ਦੱਸਿਆ ਕਿ ਇਸ ਦੌਰਾਨ ਪੁਲਿਸ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ, ਜੰਗਲਾਤ ਵਿਭਾਗ, ਬਾਗਬਾਨੀ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਅਤੇ ਯੋਗ ਦੇ ਵਿਸ਼ੇ ਸਬੰਧੀ ਝਾਕੀਆਂ ਕੱਢੀਆਂ ਜਾਣਗੀਆਂ। ਉਹਨਾਂ ਨੇ ਸਾਰੇ ਵਿਭਾਗਾਂ ਨੂੰ ਇਹ ਝਾਂਕੀਆਂ ਸੁੰਦਰ ਤਰੀਕੇ ਨਾਲ ਤਿਆਰ ਕਰਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਨੇ ਦੱਸਿਆ ਕਿ ਇਹ ਝਾਂਕੀਆਂ ਸਮਾਗਮ ਦੌਰਾਨ ਵਿਸੇਸ਼ ਖਿੱਚ ਦਾ ਕੇਂਦਰ ਹੋਣਗੀਆਂ ਇੰਨ੍ਹਾਂ ਰਾਹੀਂ ਸਰਕਾਰੀ ਵਿਭਾਗ ਆਪਣੀਆਂ ਲੋਕ ਕਲਿਆਣਕਾਰੀ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਪ੍ਰਦਰਸ਼ਿਤ ਕਰਣਗੇ।